May 4, 2026, 3:56 pm
----------- Advertisement -----------
HomeNewsBreaking Newsਕਿਸਾਨਾਂ ਦੀ ਪਾਰਟੀ 'ਸੰਯੁਕਤ ਸਮਾਜ ਮੋਰਚਾ' ਨੇ ਖੋਲ੍ਹਿਆ ਪਹਿਲਾ ਮੁੱਖ ਚੋਣ ਦਫ਼ਤਰ

ਕਿਸਾਨਾਂ ਦੀ ਪਾਰਟੀ ‘ਸੰਯੁਕਤ ਸਮਾਜ ਮੋਰਚਾ’ ਨੇ ਖੋਲ੍ਹਿਆ ਪਹਿਲਾ ਮੁੱਖ ਚੋਣ ਦਫ਼ਤਰ

Published on

----------- Advertisement -----------
  • ਸ਼ੁਰੂ ਕੀਤੀਆਂ ਉਮੀਦਵਾਰੀ ਲਈ ਐਪਲੀਕੇਸ਼ਨਾਂ ਲੈਣੀਆਂ

ਲੁਧਿਆਣਾ, 11 ਜਨਵਰੀ 2022 – ਬੀਤੇ ਦਿਨੀਂ ਹੀ ਕਈ ਕਿਸਾਨ ਜਥੇਬੰਦੀਆਂ ਵੱਲੋਂ ਇਕਜੁੱਟ ਹੋ ਕੇ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਸੀ ਜਿਸ ਤੋਂ ਬਾਅਦ ਜਿਸ ਤੋਂ ਬਾਅਦ ਕਿਸਾਨ ਲੀਡਰਾਂ ਵੱਲੋਂ ਹੁਣ ਲੁਧਿਆਣਾ ‘ਚ ਪਹਿਲਾ ਚੋਣ ਦਫ਼ਤਰ ਖੋਲ੍ਹ ਕੇ ਚੋਣ ਪ੍ਰਚਾਰ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਸਮਾਜ ਮੋਰਚਾ ਹੇਠ ਲੁਧਿਆਣਾ ‘ਚ ਦਫਤਰ ਖੋਲ੍ਹ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਨਾਮਜ਼ਦਗੀ ਵਾਸਤੇ ਐਪਲੀਕੇਸ਼ਨਾਂ ਲੈਣੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਲੁਧਿਆਣਾ ਸਥਿਤ ਮੁੱਖ ਦਫ਼ਤਰ ‘ਚ ਆਨਲਾਈਨ ਐਪਲੀਕੇਸ਼ਨ ਲਈਆਂ ਜਾ ਰਹੀਆਂ ਹਨ।

ਇਸ ਤੋਂ ਇਲਾਵਾ ਸੰਯੁਕਤ ਸਮਾਜ ਮੋਰਚਾ ਵੱਲੋਂ ਮੋਹਾਲੀ ਸਥਿਤ ਦਫਤਰ ਵੀ ਅੱਜ ਤੋਂ ਕੰਮ ਕਰਨਾ ਸ਼ੁਰੂ ਕਰ ਦੇਵੇਗਾ ਜਿੱਥੇ ਵੀ ਐਪਲੀਕੇਸ਼ਨਾਂ ਲਈ ਜਾਣਗੀਆਂ।

ਮੁਕੇਸ਼ ਚੰਦਰ ਸ਼ਰਮਾ, ਮੈਂਬਰ ਸਕ੍ਰੀਨਿੰਗ ਕਮੇਟੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਹੀ ਵਿਧਾਨ ਸਭਾ ਚੋਣਾਂ ਲਈ ਕਿਸਾਨਾਂ ਵੱਲੋਂ ਆਪਣੇ ਉਮੀਦਵਾਰ ਉਤਾਰੇ ਜਾਣਗੇ। ਇਸ ਤੋਂ ਇਲਾਵਾ ਟਿਕਟਾਂ ਉਨ੍ਹਾਂ ਕਿਸਾਨਾਂ ਨੂੰ ਦਿੱਤੀਆਂ ਜਾਣਗੀਆਂ ਜਿਨ੍ਹਾਂ ਨੇ ਦਿੱਲੀ ਮੋਰਚੇ ਵਿੱਚ ਅਹਿਮ ਯੋਗਦਾਨ ਪਾਇਆ ਸੀ। ਕਿਸਾਨਾਂ ਨੇ ਕਿਹਾ ਹੈ ਕੇ ਜੋ ਇਲੈਕਸ਼ਨ ਲੜਨ ਦੇ ਚਾਹਵਾਨ ਹਨ ਉਨ੍ਹਾਂ ਤੋਂ ਐਪਲੀਕੇਸ਼ਨ ਲੈਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ₹465 ਕਰੋੜ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

*ਚੰਡੀਗੜ੍ਹ, 2 ਮਈ 2026:*ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਇੱਕ ਮਹੱਤਵਪੂਰਨ ਅੱਪਡੇਟ...

‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

* *ਲੁਧਿਆਣਾ, 02 ਮਈ 2026*:ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਵਲੋਂ ਅੱਜ ਲੁਧਿਆਣਾ ਦੇ...

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਚੰਡੀਗੜ੍ਹ, 3 ਮਈ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

*ਦਸੂਹਾ (ਹੁਸ਼ਿਆਰਪੁਰ), 3ਮਈ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ...

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਾਮਨਜ਼ੂਰ ਕੀਤਾ ਬੇਅਬਦੀ ਕਾਨੂੰਨ! ਸਪੀਕਰ ਸੰਧਵਾਂ ਨੂੰ 8 ਮਈ ਨੂੰ ਕੀਤਾ ਤਲਬ

ਪੰਥਕ ਸਿਆਸਤ ਅਤੇ ਧਾਰਮਿਕ ਹਲਕਿਆਂ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ, ਜਦੋਂ ਸ੍ਰੀ...

ਗੋਰਖਪੁਰ ਵਿੱਚ ਪਾਣੀ ਦੀ ਟੈਂਕੀ ਦੇ ਉੱਪਰ ਫਸੇ ਦੋ ਬੱਚਿਆਂ ਨੂੰ ਭਾਰਤੀ ਹਵਾਈ ਸੈਨਾ ਨੇ ਬਚਾਇਆ

ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਇੱਕ ਪਾਣੀ ਦੀ ਟੈਂਕੀ ਦੇ ਉੱਪਰ ਰਾਤ ਭਰ...

Diljit Dosanjh ਦਾ ਭਾਵੁਕ ਬਿਆਨ,  “ਮੈਂ ਪਹਿਲਾਂ ਹੀ ਇਸ ਦੁਨੀਆ ਤੋਂ ਜਾ ਚੁੱਕਿਆ ਹਾਂ”

ਪੰਜਾਬੀ ਗਾਇਕ ਤੇ ਅਦਾਕਾਰ Diljit Dosanjh ਦਾ ਇੱਕ ਭਾਵੁਕ ਬਿਆਨ ਸੋਸ਼ਲ ਮੀਡੀਆ ‘ਤੇ ਕਾਫ਼ੀ...

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...