October 10, 2026, 10:30 am
----------- Advertisement -----------
HomeNewsLatest Newsਕਣਕ ਦੀ ਆਮਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 99.5 ਲੱਖ ਮੀਟ੍ਰਿਕ...

ਕਣਕ ਦੀ ਆਮਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 99.5 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

Published on

----------- Advertisement -----------

ਚੰਡੀਗੜ੍ਹ, 27 ਅਪ੍ਰੈਲ: ਸੂਬੇ ਭਰ ਦੀਆਂ ਮੰਡੀਆਂ ਵਿੱਚ ਅੱਜ ਕਣਕ ਦੀ ਆਮਦ 100 ਲੱਖ ਮੀਟਰਿਕ ਟਨ ਨੂੰ ਪਾਰ ਕਰ ਗਈ ਹੈ ਜਿਸ ਵਿੱਚੋਂ 99.5 ਲੱਖ ਟਨ ਸਰਕਾਰੀ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਵਪਾਰੀਆਂ ਵੱਲੋਂ ਕਰੀਬ 3.5 ਲੱਖ ਮੀਟਰਿਕ ਟਨ ਜਦਕਿ ਬਾਕੀ ਕਣਕ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੀ ਗਈ ਹੈ। ਅੱਜ ਦਿਨ ਦੇ ਅੰਤ ਤੱਕ ਸਿਰਫ 1 ਲੱਖ ਮੀਟਰਿਕ ਟਨ ਕਣਕ ਹੀ ਬਿਨ੍ਹਾਂ ਖਰੀਦੇ ਬਚੀ ਸੀ ਕਿਉਂਕਿ ਇਸਦੀ ਸਫ਼ਾਈ ਹੋਣੀ ਬਾਕੀ ਸੀ।

ਇਹ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੌਜੂਦ ਸੀਜ਼ਨ ਵਿੱਚ 100 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਦੇ ਅੰਕੜੇ ਨੂੰ ਪਾਰ ਕਰਕੇ ਪਿਛਲੇ ਸਾਲ ਹੋਈ ਕੁੱਲ 96 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਨੂੰ ਮਾਤ ਦਿੰਦਿਆਂ ਖਰੀਦ ਪ੍ਰਕਿਰਿਆ ਅੱਜ ਆਪਣੇ ਆਖਰੀ ਪੜਾਅ ਵਿੱਚ ਦਾਖਲ ਹੋ ਗਈ ਹੈ।

ਪਿਛਲੇ ਸਾਲ ਦੌਰਾਨ ਕਣਕ ਦੀ ਆਮਦ ਦੀ ਤੁਲਨਾ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਦੇਸ਼ ਭਰ ਵਿੱਚ ਕਣਕ ਦੀ ਸਰਕਾਰੀ ਖਰੀਦ ਦਾ ਲਗਭਗ 50 ਫੀਸਦੀ ਹਿੱਸਾ ਸੂਬੇ ਵੱਲੋਂ ਪਾਇਆ ਗਿਆ ਹੈ ਜਿਸ ਨਾਲ ਇੱਕ ਵਾਰ ਫਿਰ ਪੰਜਾਬ ਦੇਸ਼ ਦੇ ਅੰਨਦਾਤਾਵਾਂ ਵਿੱਚੋਂ ਮੋਹਰੀ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਸਾਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਕੁੱਲ ਸਰਕਾਰੀ ਖਰੀਦ ਪਿਛਲੇ ਸਾਲ ਦੇ ਮੁਕਾਬਲੇ ਘੱਟੋ-ਘੱਟ 30 ਫੀਸਦੀ ਵੱਧ ਹੋਣ ਦੀ ਉਮੀਦ ਹੈ ਜੋ ਕਿ ਸੂਬੇ ਵਿੱਚ ਵਧੀ ਹੋਈ ਖੁਸ਼ਹਾਲੀ ਦਾ ਸੰਕੇਤ ਹੈ।

ਖਰੀਦ ਪ੍ਰਕਿਰਿਆ ਦੀ ਰਫਤਾਰ ‘ਤੇ ਤਸੱਲੀ ਪ੍ਰਗਟ ਕਰਦਿਆਂ ਮੰਤਰੀ ਨੇ ਕਿਹਾ ਕਿ ਪੂਰੇ ਸੀਜ਼ਨ ਦੌਰਾਨ ਦਿਨ ਦੇ ਅੰਤ ‘ਚ ਬਿਨਾਂ ਖਰੀਦੇ ਬਚੀ ਕਣਕ ਦੀ ਮਾਤਰਾ ਕਦੇ ਵੀ ਉਸ ਦਿਨ ਦੀ ਆਮਦ ਦੇ 50 ਫੀਸਦੀ ਤੋਂ ਵੱਧ ਨਹੀਂ ਸੀ, ਜੋ ਇਸ ਤੱਥ ਵੱਲ ਸਪੱਸ਼ਟ ਤੌਰ ‘ਤੇ ਇਸ਼ਾਰਾ ਕਰਦਾ ਹੈ ਕਿ ਜ਼ਿਆਦਾਤਰ ਕਿਸਾਨਾਂ ਦੀ ਕਣਕ ਉਸੇ ਦਿਨ ਹੀ ਖਰੀਦੀ ਗਈ ਹੈ ਜਿਸ ਦਿਨ ਉਹ ਆਪਣੀ ਕਣਕ ਮੰਡੀ ਵਿੱਚ ਲੈ ਕੇ ਆਏ ਸਨ।

ਕਣਕ ਦੀ ਚੁਕਾਈ ਸਬੰਧੀ ਮੰਤਰੀ ਨੇ ਕਿਹਾ ਕਿ ਇਸ ਸਾਲ ਮੰਡੀਆਂ ‘ਚ 100 ਲੱਖ ਟਨ ਕਣਕ ਦੀ ਆਮਦ ਸਿਰਫ 15 ਦਿਨਾਂ ‘ਚ ਹੀ ਹੋ ਗਈ ਹੈ ਜਦਕਿ ਪਿਛਲੇ ਸਾਲ ਇਸੇ ਤਰੀਕ ਤੱਕ 22 ਦਿਨਾਂ ‘ਚ 94 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ। ਇਸ ਲਈ ਸੂਬੇ ਵਿੱਚ ਸੀਮਤ ਲੇਬਰ ਅਤੇ ਟਰਾਂਸਪੋਰਟ ਸਰੋਤਾਂ ‘ਤੇ ਧਿਆਨ ਦੇਣਾ ਲਾਜ਼ਮੀ ਸੀ। ਉਹਨਾਂ ਅੱਗੇ ਕਿਹਾ ਕਿ ਚੁਕਾਈ ਖਰੀਦ ਏਜੰਸੀਆਂ ਦਾ ਅੰਦਰੂਨੀ ਮਾਮਲਾ ਹੈ ਅਤੇ ਇਸ ਦਾ ਕਿਸੇ ਵੀ ਦਿਨ ਕਿਸੇ ਵੀ ਤਰ੍ਹਾਂ ਨਾਲ ਕਣਕ ਦੀ ਤੁਰੰਤ ਖਰੀਦ ਅਤੇ ਅਦਾਇਗੀ ਸਬੰਧੀ ਕਿਸਾਨਾਂ ‘ਤੇ ਪ੍ਰਭਾਵ ਨਹੀਂ ਪਿਆ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਚੁਕਾਈ ਦੀ ਰਫ਼ਤਾਰ ਕਣਕ ਦੀ ਆਮਦ ਦੀ ਰਫ਼ਤਾਰ ਨਾਲੋਂ ਵੱਧ ਹੈ, ਇਸ ਲਈ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...