ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਜਮਾਤ ਦੇ ਆਏ ਨਤੀਜਿਆਂ ਦੌਰਾਨ ਪੂਰੇ ਪੰਜਾਬ ‘ਚੋਂ ਟਾਪ ਕਰਨ ਵਾਲੀਆਂ ਵਿਦਿਆਰਥਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮਾਨ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਜਮਾਤ ਦੇ ਨਤੀਜਿਆਂ ਦੌਰਾਨ ਪਹਿਲੇ, ਦੂਜੇ ਅਤੇ ਤੀਜੇ ਨੰਬਰ ‘ਤੇ ਆਉਣ ਵਾਲੀਆਂ ਬੱਚੀਆਂ ਨੂੰ ਪੰਜਾਬ ਸਰਕਾਰ ਵੱਲੋਂ 51-51 ਹਜ਼ਾਰ ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ ਉਨ੍ਹਾਂ ਟਵੀਟ ਕਰ ਇਸਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ- ”ਪੰਜਾਬ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ
…ਸਾਡੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਲਵਪ੍ਰੀਤ ਕੌਰ ਨੰਬਰ 600/600…ਗੁਰਅੰਕਿਤ ਕੌਰ 600/600 ਜੋ ਕਿ ਸਰਕਾਰੀ ਸਕੂਲ ਬੁਢਲਾਡਾ ਜਿਲਾ ਮਾਨਸਾ ਦੀਆਂ ਵਿਦਿਆਰਥਣਾਂ ਨੇ .,,ਸਮਰਪ੍ਰੀਤ ਕੌਰ ਬੱਸੀਆਂ(ਲੁਧਿਆਣਾ ) ਨੇ ਜੋ ਮੱਲਾਂ ਮਾਰੀਆਂ ਨੇ ਉਸ ਲਈ ਵਧਾਈਆਂ ਤੇ ਸ਼ਾਬਾਸ਼ੀ…ਸਰਕਾਰੀ ਸਕੂਲਾਂ ਅਤੇ ਵਿੱਦਿੱਆ ਦਾ ਮਿਆਰ ਦਿਨ-ਬ-ਦਿਨ ਉੱਚਾ ਚੁੱਕਣ ਲਈ ਸਰਕਾਰ ਵਚਨਬੱਧ ਹੈ…ਸਿੱਖਿਆ ਸਾਡੀ ਤਰਜ਼ੀਹ ਹੈ…”
----------- Advertisement -----------
ਪੰਜਾਬ ‘ਚੋਂ Top ਕਰਨ ਵਾਲੀਆਂ ਵਿਦਿਆਰਥਣਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ
Published on
----------- Advertisement -----------
----------- Advertisement -----------












