November 12, 2026, 4:03 am
----------- Advertisement -----------
HomeNewsEntertainmentਸ਼ਾਰਪੀ ਘੁੰਮਣ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਰਨ ਔਜ਼ਲਾ ਦਾ ਵੱਡਾ ਬਿਆਨ, ਪੜ੍ਹੋ...

ਸ਼ਾਰਪੀ ਘੁੰਮਣ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਰਨ ਔਜ਼ਲਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

Published on

----------- Advertisement -----------

ਸ਼ਾਰਪੀ ਘੁੰਮਣ ਦੀ ਗ੍ਰਿਫਤਾਰੀ ਤੋਂ ਬਾਅਦ ਕਰਨ ਔਜ਼ਲਾ ਨੇ ਇੰਸਟਾਗ੍ਰਾਮ ਪੋਸਟ ਪਾ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਆਪਣੇ ਸਪਸ਼ਟੀਕਰਨ ‘ਚ ਕਿਹਾ ਹੈ ਕਿ ਉਨ੍ਹਾਂ ਦੀ ਸ਼ਾਰਪੀ ਨਾਲ 2 ਸਾਲ ਤੋਂ ਕੋਈ ਗੱਲਬਾਤ ਨਹੀਂ ਹੋਈ ਹੈ ਤੇ ਜੇਕਰ ਉਨ੍ਹਾਂ ਦਾ ਕੋਈ ਦੋਸਤ ਗ਼ਲਤ ਹੈ ਤਾਂ ਉਹ ਆਪ ਭੁਗਤੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਨਾਂਅ ਕਿਸੇ ਨਾਲ ਵੀ ਨਾ ਜੋੜਿਆ ਜਾਵੇ। ਜਿਹੜਾ ਵੀ ਕੋਈ ਗ਼ਲਤ ਖਬਰ ਚਲਾਏਗਾ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਨੇ ਪੋਸਟ ਸਾਂਝੀ ਕਰ ਕਿਹਾ ਕਿ ਪਹਿਲਾਂ ਜਿਹੜੀ ਵੀਡੀਓ ਆਈ ਮੈਂ ਉਦੇ ਬਾਰੇ ਵੀ ਕਲੈਰੀਫਿਕੇਸ਼ਨ ਦਿੱਤੀ ਜਿੰਨੀ ਹੋ ਸਕੀ ਤੇ ਕੱਲ੍ਹ ਆਹ ਵੀਡੀਓ ਦੇਖੀ ਵੀ ”ਕਰਨ ਔਜਲਾ ਦਾ ਦੋਸਤ ਗ੍ਰਿਫਤਾਰ’। ਯਾਰ ਮੈਨੂੰ ਇੱਕ ਗੱਲ ਦੱਸੋ ਮੀਡੀਆ ਆਲੇ ਵੀ ਜੇ ਮੇਰਾ ਕੋਈ ਦੋਸਤ ਸੀ ਜਾਂ ਨਹੀਂ, ਜੋ ਉਨੇ ਕੀਤਾ ਉਸਦਾ ਹਰਜ਼ਾਨਾ ਉਹ ਭਰ ਰਿਹਾ। ਮੈਂ ਕੱਲਾ ਨੀਂ ਜਿਹਦੀਆਂ ਪੋਸਟਾਂ ਜਾਂ ਵੀਡੀਓਜ਼ ਨੇ ਕਿਸੇ ਨਾਲ ਹੋਰ ਬਹੁਤ ਇੰਡਸਟਰੀ ਦੇ ਬੰਦੇ ਆ ਤੇ ਸਾਰਿਆਂ ਦਾ ਇਹੀ ਕਸੂਰ ਆ ਵੀ ਉਹ ਪੰਜਾਬ ਲਈ ਕੰਮ ਕਰ ਰਹੇ ਆ। ਤੇ ਆਪਣੇ ਪਰਿਵਾਰਾਂ ਦਾ ਢਿੱਡ ਭਰ ਰਹੇ ਆ ਆਪਣੇ ਕੰਮ ਦੇ ਜ਼ਰੀਏ ਤੇ ਜਦ ਕੋਈ ਖਬਰ ਲਾਉਂਦਾ ਵੀ ”ਕਰਨ ਔਜ਼ਲਾ ਦਾ ਸਾਥੀ ਗ੍ਰਿਫਤਾਰ” ਮੈਨੂੰ ਇਹ ਦੱਸੋ ਵੀ ਜਿਹੜਾ ਗ੍ਰਿਫਤਾਰ ਹੋਇਆ ਉਦਾ ਕੋਈ ਨਾਮ ਹੈਨੀ?

4 ਵਾਰੀ ਐਕਸਟੌਰਸ਼ਨ ਦਾ ਸ਼ਿਕਾਰ ਹੋਇਆ ਤੇ 5 ਵਾਰ ਮੇਰੇ ਘਰ ‘ਤੇ ਫਾਇਰਿੰਗ ਹੋਈ ਕਦੇ ਇਸ ਵਾਰੇ ਤਾਂ ਕਿਸੇ ਨੇ ਖਬਰ ਨੀਂ ਚਲਾਈ ਕਿ ਇਨ੍ਹਾਂ ਨਾਲ ਗਲਤ ਹੋ ਰਿਹਾ। ਅੱਜ ਤੋਂ ਜੇ ਕੋਈ ਬਿਨਾਂ ਇਨਫਾਰਮੇਸ਼ਨ ਇਕੱਠੀ ਕਰੇ ਜਾਂ ਬਿਨਾਂ ਕਿਸੇ ਪਰੂਫ ਤੋਂ ਮੇਰਾ ਨਾਮ ਧੱਕੇ ਨਾਲ ਡੀਫੇਮ ਕਰਨ ਦੀ ਕੋਸ਼ਿਸ਼ ਕਰਦਾ ਤਾਂ ਮੈਂ ਸਿੱਧਾ ਲੀਗਲ ਐਕਸ਼ਨ ਲਊਂਗਾ।ਮੇਰੀ ਲੀਗਲ ਟੀਮ ਆਲਰੈਡੀ ਇਸ ਚੀਜ ਤੇ ਕੰਮ ਕਰ ਰਹੀ ਆ।

ਮੀਡੀਆ ਦੇ ਮੈਂਬਰ ਤੇ ਭੈਣ ਭਰਾ ਜਿਹੜੇ ਮੈਨੂੰ ਪਿਆਰ ਕਰਦੇ ਆ ਉਹਨਾਂ ਨੂੰ ਕੁਝ ਕੁ ਗੱਲਾਂ ਕਹਿਣੀਆਂ ਜਿਹੜੀਆਂ ਮੈਂ ਜਰੂਰੀ ਸਮਝਦਾ ਹਾਂ ਏਸ ਟਾਈਮ ਕਰਨੀਆਂ।ਕਿਉਂਕਿ ਕਈ ਗੱਲਾਂ ਟਾਈਮ ‘ਤੇ ਹੀ ਕਲੀਅਰ ਕਰ ਦੇਣੀਆਂ ਚਾਹੀਦੀਆਂ ਨੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...