July 24, 2026, 4:02 pm
----------- Advertisement -----------
HomeNewsLatest Newsਪੰਜਾਬ ਸਰਕਾਰ ਨੇ ਧਨੌਲਾ ਵਿੱਚ ਵਿਕਾਸ ਕਾਰਜਾਂ ਲਈ 119.51 ਲੱਖ ਦੇ ਟੈਂਡਰ...

ਪੰਜਾਬ ਸਰਕਾਰ ਨੇ ਧਨੌਲਾ ਵਿੱਚ ਵਿਕਾਸ ਕਾਰਜਾਂ ਲਈ 119.51 ਲੱਖ ਦੇ ਟੈਂਡਰ ਮੰਗੇ: ਡਾ. ਨਿੱਜਰ

Published on

----------- Advertisement -----------

ਚੰਡੀਗੜ੍ਹ, 29 ਅਪ੍ਰੈਲ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਹੈ ਕਿ ਧਨੌਲਾ ਵਿਖੇ ਜਲਦੀ ਹੀ ਵਿਕਾਸ ਕਾਰਜ ਸ਼ੁਰੂ ਹੋ ਜਾਣਗੇ। ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਨਗਰ ਕੌਂਸਲ ਧਨੌਲਾ ਵਿਖੇ ਪਾਰਕ ਦਾ ਸੁੰਦਰੀਕਰਨ, ਧਰਮਸ਼ਾਲਾ ਦੀ ਉਸਾਰੀ ਤੇ ਮੁਰੰਮਤ, ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਦੇ ਕਮਰਿਆਂ ਦੀ ਛੱਤ, ਸਟਰੀਟ ਲਾਈਟਾਂ ਦੀ ਮੁਰੰਮਤ ਕੀਤੀ ਜਾਣੀ ਹੈ।

ਇਸੇ ਤਰ੍ਹਾਂ ਹੀ ਨਗਰ ਕੌਂਸਲ ਧਨੌਲਾ ਵਿਖੇ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਅਤੇ ਇਲਾਕੇ ਦਾ ਕੰਮ ਸਚਾਰੂ ਢੰਗ ਨਾਲ ਚਲਾਉਣ ਲਈ ਸਫਾਈ ਸੇਵਕਾਂ, ਸੀਵਰਮੈਨਾਂ, ਕਲਰਕ, ਇਲੈਕਟ੍ਰਿਸਨ, ਪੰਪ ਆਪਰੇਟਰਾਂ ਅਤੇ ਹੈਲਪਰ ਆਦਿ ਦੀਆਂ ਸੇਵਾਵਾਂ ਹਾਇਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹਰੇਕ ਕੰਮ ਦੀ ਲਾਗਤ ਵੱਖ-ਵੱਖ ਹੋਵੇਗੀ ਅਤੇ ਸਾਰੇ ਕੰਮਾਂ ਦੀ ਕੁੱਲ ਲਾਗਤ 119.51 ਲੱਖ ਰੁਪਏ ਹੋਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਧਨੌਲਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਲਈ ਟੈਂਡਰ ਮੰਗੇ ਗਏ ਹਨ, ਅਤੇ ਇਛੁੱਕ ਧਿਰਾਂ https://eproc.punjab.gov.in ‘ਤੇ ਜਾਂ ਟੈਂਡਰ ਨੋਟਿਸ ਦੇ ਵਿਸਤ੍ਰਿਤ ਨਿਯਮਾਂ ਅਤੇ ਸ਼ਰਤਾਂ ਲਈ ਹੈਲਪਲਾਈਨ ਨੰਬਰ 0172-2970263, 2970284 ‘ਤੇ ਸੰਪਰਕ ਕਰ ਸਕਦੀਆਂ ਹਨ। ਇਸ ਤੋਂ ਇਲਾਵਾ, ਕਿਸੇ ਤਰ੍ਹਾਂ ਦੀ ਸੋਧ ਕਰਨ ਦੀ ਸੂਰਤ ਵਿੱਚ ਇਸ ਦੀ ਸਾਰੀ ਜਾਣਕਾਰੀ ਇਸੇ ਵੈਬਸਾਈਟ ‘ਤੇ ਮੁਹੱਈਆ ਕੀਤੀ ਜਾਵੇਗੀ।

ਡਾ. ਨਿੱਜਰ ਨੇ ਕਿਹਾ ਕਿ ਧਨੌਲਾ ਵਿਖੇ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਨਾਲ ਇਲਾਕੇ ਦੀ ਵੱਡੀ ਅਬਾਦੀ ਨੂੰ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੰਮ ਨੂੰ ਕੁਸ਼ਲਤਾ ਨਾਲ ਅਤੇ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਰਾਜ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਧਨੌਲਾ ਨੂੰ ਵਿਕਸਤ ਕਰਨ ਦਾ ਇਹ ਉਪਰਾਲਾ ਇਸ ਟੀਚੇ ਦੀ ਪ੍ਰਾਪਤੀ ਵੱਲ ਇੱਕ ਹੋਰ ਕਦਮ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...