ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਢੀਂਡਸਾ ਨੇ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਫੈਕਟਰੀ ਵਿੱਚ ਗੈਸ ਲੀਕ ਹੋਣ ਦੀ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਤੋਂ ਬਹੁਤ ਹੀ ਦੁਖਦਾਈ ਖ਼ਬਰ ਆਈ ਹੈ। ਜਿੱਥੇ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਵਿੱਚ ਦੋ ਬੱਚੇ, ਪੰਜ ਔਰਤਾਂ ਅਤੇ ਚਾਰ ਮਰਦ ਸ਼ਾਮਲ ਹਨ। ਇਸ ਤੋਂ ਇਲਾਵਾ ਕਈ ਲੋਕਾਂ ਦੇ ਬੇਹੋਸ਼ ਹੋਣ ਦੀ ਵੀ ਖ਼ਬਰ ਹੈ। ਢੀਂਡਸਾ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਸ ਘਟਨਾ ਦੀ ਤੁਰੰਤ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
----------- Advertisement -----------
ਸੁਖਦੇਵ ਸਿੰਘ ਢੀਂਡਸਾ ਨੇ ਲੁਧਿਆਣਾ ‘ਚ ਗੈਸ ਲੀਕ ਦੀ ਘਟਨਾ ‘ਤੇ ਪ੍ਰਗਟਾਇਆ ਦੁੱਖ
Published on
----------- Advertisement -----------












