ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਨਾਲ ਲੱਗਦੇ ਮਾਧੋਪੁਰ ਵਿਖੇ ਐਤਵਾਰ ਰਾਤ ਨੂੰ ਇੱਕ XUV ਕਾਰ UBDC ਨਹਿਰ ਵਿੱਚ ਡਿੱਗ ਗਈ। ਕਾਰ ‘ਚ 5 ਲੋਕ ਸਵਾਰ ਸਨ। ਕਾਰ ‘ਚ 5 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 3 ਦੀ ਮੌਤ ਹੋ ਗਈ ਹੈ। ਤਿੰਨਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਪਠਾਨਕੋਟ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਕਾਰ ਸਵਾਰ ਨੌਜਵਾਨ ਬੈਂਕ ਕਰਮਚਾਰੀ ਦੱਸੇ ਜਾ ਰਹੇ ਹਨ। ਪੁਲਿਸ ਵੱਲੋਂ NDRF ਦੀ ਮਦਦ ਲੈ ਕੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਪੰਜੇ ਵਿਅਕਤੀ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਪਠਾਨਕੋਟ ਦੇ ਕਰਮਚਾਰੀ ਹਨ, ਜੋ ਐਤਵਾਰ ਨੂੰ ਛੁੱਟੀ ਮਨਾਉਣ ਲਈ ਘੁੰਮਣ ਗਏ ਹੋਏ ਸਨ। ਜਿਨ੍ਹਾਂ ਨੂੰ ਸੁਰੱਖਿਅਤ ਬਾਹਰ ਕਢਿਆ ਗਿਆ ਹੈ ਉਨ੍ਹਾਂ ਦੇ ਨਾਮ ਪ੍ਰਿੰਸ ਰਾਜ ਪੁੱਤਰ ਹਰੀਕ੍ਰਿਸ਼ਨ ਵਾਸੀ ਬਿਹਾਰ ਅਤੇ ਸੁਰਿੰਦਰ ਸ਼ਰਮਾ ਪੁੱਤਰ ਸੀਤਾ ਰਾਮ ਵਾਸੀ ਰਾਜਸਥਾਨ ਹਨ। ਮ੍ਰਿਤਕਾਂ ਦੀ ਪਛਾਣ ਅਸ਼ੋਕ ਕੁਮਾਰ ਪੁੱਤਰ ਪੁਰਸ਼ੋਤਮ ਦਾਸ ਵਾਸੀ ਮਿਰਜ਼ਾਪੁਰ (ਮਾਧੋਪੁਰ), ਵਿਸ਼ਾਲ ਅਤੇ ਅਜੈ ਬਾਬੂਲ ਵਜੋਂ ਹੋਈ ਹੈ।
----------- Advertisement -----------
ਪਠਾਨਕੋਟ ‘ਚ ਬੈਂਕ ਕਰਮਚਾਰੀਆਂ ਦੀ ਨਹਿਰ ‘ਚ ਡਿੱਗੀ ਕਾਰ, 3 ਦੀ ਮੌ.ਤ; 2 ਸੁਰੱਖਿਅਤ
Published on
----------- Advertisement -----------
----------- Advertisement -----------












