ਚੰਡੀਗੜ੍ਹ, 11 ਜਨਵਰੀ 2022 – ਦੇਸ਼ ਭਰ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੌਰਾਨ ਭਾਰਤ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਕੋਰੋਨਾ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਭਾਰਤ ਰਤਨ ਲਤਾ ਮੰਗੇਸ਼ਕਰ ਦੀ ਉਮਰ 92 ਸਾਲ ਹੈ ਅਤੇ ਉਮਰ ਜ਼ਿਆਦਾ ਹੋਣ ਕਾਰਨ ਹਲਕੇ ਲੱਛਣਾਂ ਦੇ ਬਾਵਜੂਦ ਉਨ੍ਹਾਂ ਨੂੰ ਸਾਵਧਾਨੀ ਵਜੋਂ ਆਈਸੀਯੂ ਵਿੱਚ ਰੱਖਿਆ ਗਿਆ ਹੈ।
ਲਤਾ ਮੰਗੇਸ਼ਕਰ ਦੀ ਭਤੀਜੀ ਰਚਨਾ ਨੇ ਉਨ੍ਹਾਂ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਰਾਹਤ ਦੀ ਗੱਲ ਹੈ ਕਿ ਲਤਾ ਮੰਗੇਸ਼ਕਰ ‘ਚ ਕੋਰੋਨਾ ਦੇ ਘੱਟ ਲੱਛਣ ਪਾਏ ਗਏ ਹਨ।












