November 25, 2026, 1:02 pm
----------- Advertisement -----------
HomeNewsLatest Newsਜਿਨਸੀ ਸ਼ੋਸ਼ਣ ਦੇ ਵਿਰੁੱਧ ਦਿੱਲੀ ਵਿੱਚ ਧਰਨਾ ਦੇ ਰਹੇ ਪਹਿਲਵਾਨਾਂ ਨੂੰ ਇਨਸਾਫ...

ਜਿਨਸੀ ਸ਼ੋਸ਼ਣ ਦੇ ਵਿਰੁੱਧ ਦਿੱਲੀ ਵਿੱਚ ਧਰਨਾ ਦੇ ਰਹੇ ਪਹਿਲਵਾਨਾਂ ਨੂੰ ਇਨਸਾਫ ਮਿਲੇ: ਕੇਂਦਰੀ ਸਿੰਘ ਸਭਾ

Published on

----------- Advertisement -----------

ਚੰਡੀਗੜ੍ਹ 1 ਮਈ (2023) : ਜਿਨਸੀ ਸ਼ੋਸ਼ਣ ਦੇ ਵਿਰੁੱਧ ਦਿੱਲੀ ਅੰਦਰ, ਧਰਨਾ ਦੇ ਰਹੇ ਦੇਸ਼ ਦੇ ਓਲੰਪੀਅਨ ਪਹਿਲਵਾਨਾਂ ਦੇ ਹੱਕ ਵਿੱਚ ਕੇਂਦਰੀ ਸਿੰਘ ਸਭਾ, ਚੰਡੀਗੜ੍ਹ ਦਾ ਇਕ ਵਫ਼ਦ ਜੰਤਰ ਮੰਤਰ ਪਹੁੰਚਿਆ ਅਤੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਕੇ ਉਹਨਾਂ ਲਈ ਇਨਸਾਫ ਦੀ ਗੁਹਾਰ ਲਾਈ। ਵਫਦ ਦੇ ਆਗੂ, ਕੇਂਦਰੀ ਸਿੰਘ ਸਭਾ ਵੱਲੋਂ ਪ੍ਰੋ. ਮਨਜੀਤ ਸਿੰਘ ਨੇ ਧਰਨਾਕਾਰੀਆਂ ਨੂੰ ਵਿਸ਼ਵਾਸ ਦੁਆਇਆ ਕਿ ਉਹ ਔਰਤ ਪਹਿਲਵਾਨਾਂ ਨਾਲ ਹੋਏ ਧੱਕੇ ਦੇ ਵਿਰੁੱਧ ਮੋਢੇ ਨਾਲ ਮੋਢਾ ਜੋੜ ਕੇ ਲੜਦੇ ਰਹਿਣਗੇ। ਉਹਨਾਂ ਕਿਹਾ ਕਿ ਗੁਰੂ ਅਤੇ ਸਿੱਖ ਸਿੱਧਾਂਤ ਹਮੇਸ਼ਾ ਜ਼ੁਲਮ ਵਿਰੁੱਧ ਅਤੇ ਮਜਲੂਮ ਦੇ ਹੱਕ ਵਿੱਚ ਡਟ ਜਾਣ ਦੀ ਮੰਗ ਕਰਦਾ ਹੈ। ਇਸ ਕਰਕੇ ਅਸੀਂ ਅੰਤਰ-ਆਤਮਾ ਦੇ ਆਵਾਜ਼ ’ਤੇ ਧਰਨਾ ਦੇ ਰਹੀਆਂ ਔਰਤ ਪਹਿਲਵਾਨਾਂ ਦੇ ਹੱਕ ਵਿੱਚ ਖੜ੍ਹੇ ਹਾਂ।

ਜੇ ਦੇਸ਼ ਦੀਆਂ ਨਾਮੀ –ਗਰਾਮੀ ਅੰਤਰ-ਰਾਸ਼ਟਰੀ ਖਿਡਾਰਨਾ ਵੀ ਖੇਡ ਫੈਡਰੇਸ਼ਨ ਦੇ ਮੁੱਖੀ ਵੱਲੋਂ ਜਿਨਸੀ ਸ਼ੋਸ਼ਣ ਕੀਤੇ ਜਾਣ ਤੋਂ ਮਹਿਫੂਜ਼ ਨਹੀਂ ਤਾਂ ਅਬਲਾ ਔਰਤਾਂ ਨੂੰ ਹਵਸ ਦੇ ਸ਼ਿਕਾਰੀਆਂ ਤੋਂ ਕੌਣ ਬਚਾਵੇਗਾ। ਇਸ ਕਰਕੇ, ਦੇਸ਼ ਵਾਸੀਆਂ ਨੂੰ ਧਰਨਾਕਾਰੀਆਂ ਦੇ ਹੱਕ ਵਿੱਚ ਨਿਤਰਣਾ ਚਾਹੀਦਾ ਹੈ। ਕੇਂਦਰੀ ਸਿੰਘ ਸਭਾ ਦੇ ਜਨਰਲ ਸਕੱਤਰ ਡਾ. ਖੁਸ਼ਹਾਲ ਸਿੰਘ, ਮਾਲਵਿੰਦਰ ਸਿੰਘ ਮਾਲੀ, ਪ੍ਰੋ. ਹਰਜ਼ੇਸਵਰ ਸਿੰਘ, ਗੁਰਸ਼ਮਸੀਰ ਸਿੰਘ, ਹਰਬੰਸ ਸਿੰਘ ਢੋਲੇਵਾਲ ਤੇ ਡਾ. ਅਮਨਦੀਪ ਕੌਰ ਸਿੰਘ ਸਿੰਘ ਸਭਾ ਦੇ ਵਫ਼ਦ ਵਿੱਚ ਸ਼ਾਮਿਲ ਸਨ। ਕਾਬਿਲ ਏ ਜ਼ਿਕਰ ਹੈ ਕਿ ਸਟਾਰ ਪਹਿਲਵਾਨ ਵਿਨੇਸ਼ ਫੋਗਾਟ, ਬਜਰੰਗ ਪੂਨੀਆਂ ਅਤੇ ਸਾਕਸ਼ੀ ਮਲਿਕ ਸਮੇਤ ਕਈ ਪਹਿਲਵਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਦੇ ਲੀਡਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਖਿਲਾਫ ਜੰਤਰ ਮੰਤਰ ਤੇ ਧਰਨੇ ਤੇ ਬੈਠੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...