November 12, 2026, 4:03 am
----------- Advertisement -----------
HomeNewsEntertainmentਅਮਰ ਸਿੰਘ ਚਮਕੀਲਾ ਬਾਇਓਪਿਕ ਦੀ ਰਿਲੀਜ਼ 'ਤੇ ਰੋਕ, ਦਿਲਜੀਤ ਦੋਸਾਂਝ, ਪਰਿਣੀਤੀ ਚੋਪੜਾ...

ਅਮਰ ਸਿੰਘ ਚਮਕੀਲਾ ਬਾਇਓਪਿਕ ਦੀ ਰਿਲੀਜ਼ ‘ਤੇ ਰੋਕ, ਦਿਲਜੀਤ ਦੋਸਾਂਝ, ਪਰਿਣੀਤੀ ਚੋਪੜਾ ਨੂੰ ਨੋਟਿਸ

Published on

----------- Advertisement -----------

ਲੁਧਿਆਣਾ ਦੀ ਅਦਾਲਤ ਨੇ ਨਿਰਮਾਤਾ ਇਮਤਿਆਜ਼ ਅਲੀ, ਅਦਾਕਾਰ ਦਿਲਜੀਤ ਦੋਸਾਂਝ, ਪਰਿਣੀਤੀ ਚੋਪੜਾ ਅਤੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੀ ਪਤਨੀ ਗੁਰਮੇਲ ਕੌਰ ਨੂੰ 3 ਮਈ ਨੂੰ ਪੇਸ਼ ਹੋਣ ਲਈ ਕਿਹਾ ਹੈ। ਦਰਅਸਲ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਫਿਲਮ ਦੇ ਟੈਲੀਕਾਸਟ ‘ਤੇ ਰੋਕ ਲਗਾ ਦਿੱਤੀ ਗਈ ਹੈ। ਹੁਣ ਇਸ ਨੂੰ OTT ਪਲੇਟਫਾਰਮ ‘ਤੇ ਵੀ ਰਿਲੀਜ਼ ਨਹੀਂ ਕੀਤਾ ਜਾਵੇਗਾ।

ਲੁਧਿਆਣਾ ਦੀ ਅਦਾਲਤ ਨੇ ਇਹ ਹੁਕਮ ਮਰਹੂਮ ਨਿਰਮਾਤਾ ਗੁਰਦੇਵ ਸਿੰਘ ਰੰਧਾਵਾ ਦੇ ਪੁੱਤਰਾਂ ਇਸ਼ਜੀਤ ਰੰਧਾਵਾ ਅਤੇ ਸੰਜੋਤ ਰੰਧਾਵਾ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦਿੱਤਾ ਹੈ। ਚਮਕੀਲਾ ਦੀ ਪਤਨੀ ਗੁਰਮੇਲ ਕੌਰ ਨੇ 12 ਅਕਤੂਬਰ 2012 ਨੂੰ ਆਪਣੇ ਪਤੀ ਦੀ ਬਾਇਓਪਿਕ ਬਣਾਉਣ ਦੇ ਅਧਿਕਾਰ ਦੋਵਾਂ ਸ਼ਿਕਾਇਤਕਰਤਾਵਾਂ ਦੇ ਪਿਤਾ ਨੂੰ ਦਿੱਤੇ ਸਨ। ਉਸ ਨੂੰ 5 ਲੱਖ ਰੁਪਏ ਵੀ ਮਿਲੇ ਹਨ। ਬਾਇਓਪਿਕ ਬਣਾਉਣ ਲਈ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ ਸੀ।

3 ਨਵੰਬਰ 2022 ਨੂੰ ਸ਼ਿਕਾਇਤਕਰਤਾ ਦੇ ਪਿਤਾ ਦੀ ਮੌਤ ਹੋ ਗਈ ਸੀ। ਜਦੋਂ ਪਟੀਸ਼ਨਰ ਨੇ ਬਾਇਓਪਿਕ ਬਣਾਉਣ ਲਈ ਪ੍ਰਬੰਧ ਕਰਨੇ ਸ਼ੁਰੂ ਕੀਤੇ ਅਤੇ ਗੁਰਮੇਲ ਕੌਰ ਨਾਲ ਸੰਪਰਕ ਕੀਤਾ ਤਾਂ ਉਹ ਕਿਸੇ ਨਾ ਕਿਸੇ ਬਹਾਨੇ ਮਾਮਲੇ ਨੂੰ ਟਾਲਦੀ ਰਹੀ। ਬਾਅਦ ਵਿਚ ਉਨ੍ਹਾਂ ਨੂੰ ਪਤਾ ਲੱਗਾ ਕਿ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ ‘ਤੇ ਪਹਿਲਾਂ ਹੀ ਫਿਲਮ ਬਣ ਰਹੀ ਹੈ।

ਜਦੋਂ ਤੋਂ ਇਹ ਮਾਮਲਾ ਅਦਾਲਤ ਵਿੱਚ ਪਹੁੰਚਿਆ ਹੈ, ਇਸ ਮਾਮਲੇ ਨੂੰ ਲੈ ਕੇ ਦੋ ਤੋਂ ਤਿੰਨ ਸੁਣਵਾਈਆਂ ਹੋ ਚੁੱਕੀਆਂ ਹਨ। ਇਸ ਤੋਂ ਪਹਿਲਾਂ ਇਸ ਫਿਲਮ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਤੋਂ ਰੋਕ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਸ ਨੂੰ OTT ਪਲੇਟਫਾਰਮ ‘ਤੇ ਰਿਲੀਜ਼ ਕਰਨ ‘ਤੇ ਵਿਚਾਰ ਕੀਤਾ ਗਿਆ। ਪਰ ਹੁਣ ਅਦਾਲਤ ਨੇ ਇਸ ਦਾ ਪ੍ਰਿੰਟ ਕਿਤੇ ਵੀ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਕਾਰ ਚਮਕੀਲਾ ਦੀ ਪਤਨੀ ਨੂੰ 3 ਮਈ ਨੂੰ ਅਦਾਲਤ ਵਿੱਚ ਆਉਣ ਲਈ ਕਿਹਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...