September 15, 2026, 10:46 pm
----------- Advertisement -----------
HomeNewsBreaking Newsਜਲੰਧਰ ਜ਼ਿਮਨੀ ਚੋਣ: ਹਲਕੇ ਦੇ ਕੋਟ ਫਤੂਹੀ ਤੋਂ ਸੰਤ ਬਾਬਾ ਗੁਰਮੁਖ ਸਿੰਘ...

ਜਲੰਧਰ ਜ਼ਿਮਨੀ ਚੋਣ: ਹਲਕੇ ਦੇ ਕੋਟ ਫਤੂਹੀ ਤੋਂ ਸੰਤ ਬਾਬਾ ਗੁਰਮੁਖ ਸਿੰਘ ਨੇ ਸਮੂਹ ਸੰਗਤ ਸਮੇਤ ‘ਆਪ’ ਨੂੰ ਦਿੱਤਾ ਸਮਰਥਨ

Published on

----------- Advertisement -----------
  • ਆਪ’ ਦੀਆਂ ਨੀਤੀਆਂ ‘ਤੇ ਮਾਨ ਸਰਕਾਰ ਦੇ ਕੰਮਾਂ ਨੂੰ ਲੈਕੇ ਜਲੰਧਰ ਜ਼ਿਮਨੀ ਚੋਣ ਲਈ ਪਾਰਟੀ ਨੂੰ ਮਿਲ ਰਿਹੈ ਹਲਕੇ ਦੇ ਲੋਕਾਂ ਦਾ ਭਰਪੂਰ ਸਮਰਥਨ
  • ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਕੈਬਿਨੇਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਬਾਬਾ ਗੁਰਮੁਖ ਸਿੰਘ ‘ਤੇ ਸਮੂਹ ਸੰਗਤ ਦਾ ਕੀਤਾ ਸਵਾਗਤ
  • ‘ਆਪ’ ਪਾਰਟੀ ਹੀ ਸੂਬੇ ਨੂੰ ਖੁਸ਼ਹਾਲ ਬਣਾ ਸਕਦੀ ਹੈ: ਹਰਚੰਦ ਸਿੰਘ ਬਰਸਟ
  • ਕਿਹਾ,ਸੂਬੇ ਵਿੱਚ ਹਰ ਤਬਕੇ ਦੇ ਲੋਕਾਂ ਲਈ ਬਿਨਾਂ ਕੋਈ ਵਿਤਕਰਾ ਕੀਤੇ ਲਾਗੂ ਕੀਤੀਆਂ ਜਾ ਰਹੀਆਂ ਸਕੀਮਾਂ

ਜਲੰਧਰ, 3 ਮਈ 2023 – ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੈਕੇ ‘ਆਪ’ ਨੂੰ ਜਲੰਧਰ ਜ਼ਿਮਨੀ ਚੋਣ ਲਈ ਹਲਕੇ ਵਿੱਚ ਵੱਡੀ ਪੱਧਰ ‘ਤੇ ਸਮਰਥਨ ਮਿਲ ਰਿਹਾ ਹੈ। ਜਿਵੇਂ ਜਿਵੇਂ ਚੋਣ ਦਾ ਦਿਨ ਨੇੜੇ ਆ ਰਿਹਾ ਹੈ, ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਨਾਲ ਪਾਰਟੀ ਦਾ ਕਾਫ਼ਲਾ ਵੱਧਦਾ ਜਾ ਰਿਹਾ ਹੈ। ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਆਮ ਆਦਮੀ ਪਾਰਟੀ ਪਾਰਟੀ ਵਲੋਂ ਵਿੱਢੀ ਗਈ ਚੋਣ ਮੁਹਿੰਮ ਨੂੰ ਲੈਕੇ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਹਲਕੇ ਦੇ ਕੋਟ ਫਤੂਹੀ ਤੋਂ ਸੰਤ ਬਾਬਾ ਗੁਰਮੁਖ ਸਿੰਘ ਜੀ ਨੇ ਵੱਡੀ ਗਿਣਤੀ ਵਿੱਚ ਸੰਗਤਾਂ ਸਮੇਤ ਆਪ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ।

‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਮੌਜੂਦਗੀ ਵਿੱਚ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਸ਼ੇਰਗਿੱਲ ਅਤੇ ਰਾਓ ਕੈਂਡੋਵਾਲ ਦੇ ਯਤਨਾਂ ਸਦਕਾ ਕੋਟ ਫਤੂਹੀ ਤੋਂ ਸੰਤ ਬਾਬਾ ਗੁਰਮੁਖ ਸਿੰਘ ਜੀ ਨੇ ਜਲੰਧਰ ਲੋਕ ਸਭਾ ਦਫ਼ਤਰ ਪੁੱਜ ਕੇ ਆਪਣੀਆਂ ਸਮੂਹ ਸੰਗਤਾਂ ਸਮੇਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਸਮਰਥਨ ਦਿੱਤਾ। ਸੰਤ ਬਾਬਾ ਗੁਰਮੁਖ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਲੋਕ ਹਿੱਤਾਂ ਲਈ ਕੰਮ ਕਰ ਰਹੀ ਹੈ। ‘ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਉਨ੍ਹਾਂ ਨੇ ਆਪਣੀਆਂ ਸੰਗਤਾਂ ਸਮੇਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਸਮਰਥਨ ਦੇਣ ਫੈਸਲਾ ਕੀਤਾ ਹੈ। ਉਨ੍ਹਾਂ ਜਲੰਧਰ ਜ਼ਿਮਨੀ ਚੋਣ ਦੌਰਾਨ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਦਾਅਵਾ ਵੀ ਕੀਤਾ।

‘ਆਪ’ ਪੰਜਾਬ ਦੇ ਜਨਰਲ ਸਕੱਤਰ ਸਰਦਾਰ ਹਰਚੰਦ ਸਿੰਘ ਬਰਸਟ ਨੇ ਬਾਬਾ ਗੁਰਮੁਖ ਸਿੰਘ ‘ਤੇ ਸਮੂਹ ਸੰਗਤਾਂ ਦਾ ਪਾਰਟੀ ਨੂੰ ਸਮਰਥਨ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਕੇਵਲ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਖੁਸ਼ਹਾਲ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ‘ਆਪ’ ਸਰਕਾਰ ਵਲੋਂ ਹਰ ਤਬਕੇ ਅਤੇ ਧਰਮ ਦੇ ਲੋਕਾਂ ਲਈ ਬਿਨਾਂ ਕੋਈ ਵਿਤਕਰਾ ਕੀਤੇ ਨਵੀਆਂ ਨਵੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸੂਬੇ ਦੇ ਸੂਝਵਾਨ ਲੋਕ ‘ਆਪ’ ਨੀਤੀਆਂ ‘ਤੇ ਮਾਨ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋਕੇ ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਭਰਪੂਰ ਸਮਰਥਨ ਦੇ ਰਹੇ ਹਨ। ਉਨ੍ਹਾਂ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਵਲੋਂ ਜਲੰਧਰ ਜ਼ਿਮਨੀ ਚੋਣ ਵਿੱਚ ਵੱਡੇ ਫਰਕ ਨਾਲ ਇੱਕ ਤਰਫ਼ਾ ਜਿੱਤ ਹਾਸਲ ਕਰਨ ਦਾਅਵਾ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...