June 28, 2026, 8:11 pm
----------- Advertisement -----------
HomeNewsLatest Newsਗੁਬਾਰੇ ਵੇਚਦੇ 2 ਬੱਚਿਆਂ ਨੂੰ 'ਭਿੱਖਿਆ ਦੇ ਰਾਹ ਤੋਂ ਸਿੱਖਿਆ' ਦੇ ਰਾਹ...

ਗੁਬਾਰੇ ਵੇਚਦੇ 2 ਬੱਚਿਆਂ ਨੂੰ ‘ਭਿੱਖਿਆ ਦੇ ਰਾਹ ਤੋਂ ਸਿੱਖਿਆ’ ਦੇ ਰਾਹ ‘ਤੇ ਲਿਜਾਣ ਲਈ ਵਿਸ਼ੇਸ਼ ਪ੍ਰੋਜੈਕਟ ਦੀ ਸ਼ੁਰੂਆਤ

Published on

----------- Advertisement -----------

ਪਟਿਆਲਾ, 3 ਮਈ: ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਅਰੰਭੇ ਵਿਸ਼ੇਸ਼ ਪ੍ਰਾਜੈਕਟ ‘ਮੇਰਾ ਬਚਪਨ’ ਤਹਿਤ ਗੁਬਾਰੇ ਵੇਚਦੇ ਜਾਂ ਭੀਖ ਮੰਗਦੇ ਬੱਚਿਆਂ ਨੂੰ ‘ਭਿੱਖਿਆ ਦੇ ਰਾਹ ਤੋਂ ਸਿੱਖਿਆ’ ਦੇ ਰਾਹ ‘ਤੇ ਲਿਜਾਣ ਲਈ ਜਿੱਥੇ ਸਕੂਲ ਆਨ ਵ੍ਹੀਲ ਚਲਾਇਆ ਜਾ ਰਿਹਾ ਹੈ, ਉਥੇ ਹੀ ਸਕੂਲੀ ਸਿੱਖਿਆ ਲਈ ਰਾਜੀ ਹੋਣ ਵਾਲੇ ਇਨ੍ਹਾਂ ਬੱਚਿਆਂ ਨੂੰ ਸਕੂਲ ਵਿੱਚ ਵੀ ਦਾਖਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨ ਹਿਤ ਸੰਮਤੀ, ਦੇ ਵਿਨੋਦ ਸ਼ਰਮਾ, ਜਿਨ੍ਹਾਂ ਦੇ ਸਹਿਯੋਗ ਨਾਲ ਸਕੂਲ ਆਨ ਵ੍ਹੀਲ ਚਲਾਇਆ ਜਾ ਰਿਹਾ ਹੈ ਵੱਲੋਂ ਦੋ ਵਿਦਿਆਰਥੀਆਂ, ਜਸਵੀਰ ਸਿੰਘ ਤੇ ਗੁਰਪ੍ਰੀਤ ਸਿੰਘ ਨੂੰ ਸਰਕਾਰੀ ਮਲਟੀਪਰਪਜ ਸਕੂਲ ਵਿਖੇ ਛੇਵੀਂ ਜਮਾਤ ਵਿੱਚ ਦਾਖਲ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਦੋਵੇਂ ਬੱਚੇ ਗੁਬਾਰੇ ਵੇਚਦੇ ਸਨ ਅਤੇ ਇਨ੍ਹਾਂ ਦੇ ਪਿਤਾ ਰੇਹੜੀ ਲਾਉਂਦੇ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਕੂਲ ਆਨ ਵ੍ਹੀਲ ‘ਚ ਵਲੰਟੀਅਰ ਕਮਲ, ਰਜਨੀ, ਕੰਵਰ, ਚਾਰੂ ਤੇ ਗੁਰਦੀਪ ਸਿੰਘ ਇਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਨਾਲ-ਨਾਲ ਵੋਕੇਸ਼ਨਲ ਟ੍ਰੇਨਿੰਗ ਵੀ ਦਿਵਾ ਰਹੇ ਹਨ। ਇਸ ਤੋਂ ਬਿਨ੍ਹਾਂ ਲੀਲ੍ਹਾ ਭਵਨ ਚੌਂਕ ਵਿਖੇ ਗੁਬਾਰੇ ਵੇਚਣ ਵਾਲੇ ਜਾਂ ਭੀਖ ਮੰਗਣ ਵਾਲੇ ਬੱਚਿਆਂ ਦੀਆਂ ਮਾਵਾਂ ਨੂੰ ਵੀ ਵੋਕੇਸ਼ਨਲ ਟ੍ਰੇਨਿੰਗ ਦਿਵਾ ਕੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਮਹਿੰਦੀ ਲਗਾਉਣ, ਸਿਲਾਈ, ਕਢਾਈ ਤੇ ਪੇਟਿੰਗ ਸਮੇਤ ਹੋਰ ਹੱਥੀਂ ਕੰਮ ਕਰਨਾ ਸਿਖਾਇਆ ਜਾ ਰਿਹਾ ਹੈ ਤਾਂ ਕਿ ਇਹ ਭੀਖ ਨਾ ਮੰਗਣ ਸਗੋਂ ਆਪਣਾ ਕੰਮ ਕਰਕੇ ਜੀਵਨ ਨਿਰਬਾਹ ਕਰ ਸਕਣ।

ਸਾਕਸ਼ੀ ਸਾਹਨੀ ਨੇ ਅੱਗੇ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵੀ ਸਕੂਲ ਆਨ ਵੀਲ੍ਹ ਦੇ ਵਿਦਿਆਰਥੀ ਬੱਚਿਆਂ ਨਾਲ ਮੁਲਾਕਾਤ ਕਰਦਿਆਂ ਕਿਹਾ ਸੀ ਕਿ ”ਇਹ ਬੱਚੇ ਕਿਸੇ ਵੀ ਪਾਸੋਂ ਵਿਹੂਣੇ ਨਹੀਂ ਸਗੋਂ ਵਿਲੱਖਣ ਕਲਾ ਦੇ ਮਾਲਕ ਹਨ ਪਰੰਤੂ ਇਨ੍ਹਾਂ ਨੂੰ ਸਰਪ੍ਰਸਤੀ ਦੀ ਲੋੜ ਹੈ, ਜਿਹੜੀ ਕਿ ਸਕੂਲ ਆਨ ਵੀਲ ਇਨ੍ਹਾਂ ਨੂੰ ਪ੍ਰਦਾਨ ਕਰ ਰਿਹਾ ਹੈ।” ਉਨ੍ਹਾਂ ਹੋਰ ਕਿਹਾ ਕਿ ਗੁਬਾਰੇ ਵੇਚਦੇ ਜਾਂ ਭੀਖ ਮੰਗਦੇ ਬੱਚਿਆਂ ਨੂੰ ‘ਭਿੱਖਿਆ ਦੇ ਰਾਹ ਤੋਂ ਸਿੱਖਿਆ’ ਦੇ ਰਾਹ ‘ਤੇ ਲਿਜਾਣ ਦੇ ਪ੍ਰਾਜੈਕਟ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਯਤਨਸ਼ੀਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...