November 12, 2026, 1:52 am
----------- Advertisement -----------
HomeNewsਸੀਟ ਨੂੰ ਲੈ ਕੇ ਕਾਂਗਰਸ 'ਚ ਕਲੇਸ਼, ਮੌਜੂਦਾ ਵਿਧਾਇਕ ਨੇ ਕਿਹਾ 'ਹਰ...

ਸੀਟ ਨੂੰ ਲੈ ਕੇ ਕਾਂਗਰਸ ‘ਚ ਕਲੇਸ਼, ਮੌਜੂਦਾ ਵਿਧਾਇਕ ਨੇ ਕਿਹਾ ‘ਹਰ ਹਾਲ ‘ਚ ਲੜਾਂਗਾ ਚੋਣ’

Published on

----------- Advertisement -----------

ਚੰਡੀਗੜ੍ਹ: ਮੁੱਖ ਮੰਤਰੀ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਬੀਤੇ ਦਿਨੀਂ ਸੋਨੂੰ ਸੂਦ ਦੀ ਭੈਣ ਨੂੰ ਕਾਂਗਰਸ ‘ਚ ਸ਼ਾਮਲ ਕਰਵਾਇਆ ਗਿਆ ਹੈ, ਜਿਸ ਤੋਂ ਬਾਅਦ ਮਾਲਵਿਕਾ ਦੇ ਮੋਗਾ ਤੋਂ ਚੋਣ ਲੜਨ ਦੇ ਕਿਆਸ ਲਗਾਏ ਜਾ ਰਹੇ ਹਨ। ਇਸ ਨੂੰ ਲੈ ਕੇ ਕਾਂਗਰਸ ‘ਚ ਇੱਕ ਵਾਰ ਫਿਰ ਤੋਂ ਬਗਾਵਤੀ ਸੁਰ ਦੇਖਣ ਨੂੰ ਮਿਲ ਰਹੇ ਹਨ।

ਹਰਜੋਤ ਕਮਲ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ‘ਚ ਭਾਵੇ ਕੋਈ ਵੀ ਆ ਜਾਵੇ ਪਰ ਮੋਗਾ ਤੋਂ ਕਾਂਗਰਸ ਦੀ ਸੀਟ ‘ਤੇ ਉਹ ਹੀ ਖੜ੍ਹੇ ਹੋਣਗੇ ਕਿਉਂਕਿ ਉਹ ਕਾਂਗਰਸ ਪਾਰਟੀ ਦੇ ਪੁਰਾਣੇ ਅਤੇ ਤਜ਼ਰਬੇਦਾਰ ਵਰਕਰ ਹਨ। ਉਨ੍ਹਾਂ ਨੇ ਮਾਲਵੀਕਾ ‘ਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਸੈਲੇਬਰਿਟੀ ਕਰੋੜਾਂ ਰੁਪਏ ਖ਼ਰਚ ਕੇ ਟਿਕਟਾਂ ਖਰੀਦ ਲੈਂਦੇ ਹਨ ਫਿਰ ਜਿੱਤ ਕੇ ਕੋਈ ਕੰਮ ਵੀ ਨਹੀਂ ਕਰਦੇ ਪਰ ਹੁਣ ਅਜਿਹਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਸਾਨੂੰ ਕਾਂਗਰਸ ਪਾਰਟੀ ਦਾ ਵਿਰੋਧ ਵੀ ਕਰਨਾ ਪਿਆ ਤਾਂ ਅਸੀਂ ਕਰਾਂਗੇ।

ਹਰਜੋਤ ਕਮਲ ਪਹਿਲਾਂ ਵੀ ਮਾਲਵਿਕਾ ਨੂੰ ਕਾਂਗਰਸ ‘ਚ ਸ਼ਾਮਲ ਕਰਵਾਉਣ ਨੂੰ ਲੈ ਕੇ ਇਤਰਾਜ਼ ਜਤਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜਿਵੇਂ ਉਹ ਅੱਧੀ ਰਾਤ ਨੂੰ ਵੀ ਲੋਕਾਂ ਦੀ ਮਦਦ ਦੇ ਲਈ ਜਾਂਦੇ ਹਨ ਉਸੇ ਤਰ੍ਹਾਂ ਮਾਲਵਿਕਾ ਸੂਦ ਨਹੀਂ ਜਾ ਸਕਦੀ। ਜਿਸ ਦੇ ਜਵਾਬ ‘ਚ ਮਾਲਵਿਕਾ ਸੂਦ ਨੇ ਕਿਹਾ ਸੀ ਕਿ ਲੜਕੀ ਹਾਂ ਲੜ ਵੀ ਸਕਦੀ ਹਾਂ ਅਤੇ ਜਾ ਵੀ ਸਕਦੀ ਹਾਂ।

ਉਥੇ ਹੀ ਇਸ ਪੂਰੇ ਮਾਮਲੇ ’ਤੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਉਹ ਹਰਜੋਤ ਕਮਲ ਨੂੰ ਮਨਾ ਲੈਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...