October 30, 2026, 7:27 am
----------- Advertisement -----------
HomeNewsLatest Newsਪੰਜਾਬ ਸਰਕਾਰ ਨੇ ਨਗਰ ਨਿਗਮ ਮੋਗਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ 'ਤੇ 7.27...

ਪੰਜਾਬ ਸਰਕਾਰ ਨੇ ਨਗਰ ਨਿਗਮ ਮੋਗਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ‘ਤੇ 7.27 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ: ਡਾ. ਨਿੱਜਰ

Published on

----------- Advertisement -----------

ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਨਗਰ ਨਿਗਮ ਮੋਗਾ ਦੇ ਵਿਕਾਸ ਕਾਰਜਾਂ ਲਈ 7.27 ਕਰੋੜ ਰੁਪਏ ਖਰਚਣ ਦੀ ਤਜਵੀਜ਼ ਹੈ।

ਇਸ ਸਬੰਧੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਕਾਸ ਕਾਰਜਾਂ ਵਿੱਚ ਵਾਰਡ ਨੰਬਰ 40 ਅਤੇ 41 ਵਿੱਚ ਪਰਵਾਨਾ ਫਾਟਕ ਤੋਂ ਚੋਖਾ ਪੈਲੇਸ ਚੌਂਕ ਤੱਕ ਸੀਵਰੇਜ ਲਾਈਨ ਵਿਛਾਉਣ, ਨਗਰ ਨਿਗਮ ਮੋਗਾ ਵਿਖੇ ਰੇਨ ਹਾਰਵੈਸਟਿੰਗ ਰੀਚਾਰਜ ਵੈੱਲ ਦਾ ਨਿਰਮਾਣ ਸ਼ਾਮਲ ਹੈ ਅਤੇ ਵਾਰਡ ਨੰ. 43 ਵਿੱਚ ਪੁਰਾਣੀ ਘੱਲ ਕਲਾਂ ਰੋਡ ਵਿਖੇ ਸਿੱਧਾ ਬੋਰ ਲਗਾਉਣ ਦਾ ਕੰਮ ਕੀਤਾ।

ਇਸੇ ਤਰ੍ਹਾਂ, ਹੋਰ ਵਿਕਾਸ ਕਾਰਜਾਂ ਵਿੱਚ ਵਾਰਡ ਨੰਬਰ 15 ਵਿੱਚ ਕਬੀਰ ਨਗਰ, ਵਾਰਡ ਨੰਬਰ 24 ਵਿੱਚ ਸਾਧਾਂ ਵਾਲੀ ਬਸਤੀ ਅਤੇ ਵਾਰਡ ਨੰਬਰ 14 ਵਿੱਚ ਪ੍ਰੇਮ ਨਗਰ ਵਿੱਚ ਸਿੱਧਾ ਬੋਰ ਲਗਾਉਣਾ ਸ਼ਾਮਲ ਹੈ। ਮੱਲਣ ਸ਼ਾਹ ਸੜਕ ਦੇ ਨਾਲ ਲੱਗਦੀ ਗਲੀ ਵਿੱਚ ਸੀਵਰੇਜ ਲਾਈਨ ਵਿਛਾਉਣ ਦਾ ਪ੍ਰਬੰਧ ਕਰਨਾ ਅਤੇ ਸੀਵਰੇਜ ਲਾਈਨ ਵਿਛਾਉਣਾ ਸ਼ਾਮਲ ਹੈ। ਮੋਗਾ ਸ਼ਹਿਰ ਦੇ ਵੱਖ-ਵੱਖ ਡਿਸਪੋਜ਼ਲਾਂ, ਮੋਟਰਾਂ ਅਤੇ ਸੀਵਰ ਪੰਪਾਂ ‘ਤੇ ਲਗਾਈ ਗਈ ਮਸ਼ੀਨਰੀ ਦੀ ਮੁਰੰਮਤ ਦੀ ਯੋਜਨਾ ਵੀ ਇਹਨਾਂ ਵਿਕਾਸ ਕਾਰਜ਼ਾਂ ਵਿੱਚ ਸ਼ਾਮਲ ਹੈ।

ਡਾ.ਨਿੱਜਰ ਨੇ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਮੋਗਾ ਵਿੱਚ ਡੰਪ ਸਾਈਟ ‘ਤੇ ਪਾਈਜ਼ੋ ਮੀਟਰ ਲਗਾਉਣਾ, ਸੀਵਰ ਲਾਈਨ ਦਾ ਪ੍ਰਬੰਧ ਅਤੇ ਵਿਛਾਉਣਾ, ਮੈਨਹੋਲ ਚੈਂਬਰਾਂ ਅਤੇ ਮੋਗਾ ਸ਼ਹਿਰ ਦੇ ਜ਼ੋਨ ਸੀ ਅਤੇ ਡੀ ਵਿੱਚ ਸੜਕਾਂ ਦੀਆਂ ਗਲੀਆਂ ਦੀ ਮੁਰੰਮਤ ਸ਼ਾਮਲ ਹਨ। ਇਸ ਤੋਂ ਇਲਾਵਾ, ਵਾਰਡ ਨੰਬਰ 23 ਵਿੱਚ ਅਕਾਲਸਰ ਗੁਰਦੁਆਰਾ ਸ਼ਮਸ਼ਾਨਘਾਟ, ਵਾਰਡ ਨੰਬਰ 27 ਵਿੱਚ ਪ੍ਰੀਤ ਨਗਰ ਸ਼ਮਸ਼ਾਨਘਾਟ, ਵਾਰਡ ਨੰਬਰ 33 ਵਿੱਚ ਮੁਹੱਲਾ ਸੰਧੂਆਂ ਅਤੇ ਮਹਿਮੇਵਾਲਾ ਪਿੰਡ ਸ਼ਮਸ਼ਾਨਘਾਟ ਵਿਖੇ ਫੇਲ੍ਹ ਹੋਏ ਬੋਰਾਂ ਦੇ ਵਿਰੁੱਧ ਰਿਵਰਸ ਰਿਗ ਵਿਧੀ ਜਾਂ ਕਿਸੇ ਹੋਰ ਨਵੀਨਤਮ ਤਕਨੀਕ ਨਾਲ ਡੂੰਘੇ ਬੋਰ (300X200 ਐਮ.ਐਮ) ਟਿਊਬਵੈੱਲ ਲਗਾਏ ਜਾਣਗੇ।

ਉਨ੍ਹਾਂ ਇਹ ਵੀ ਕਿਹਾ ਕਿ ਨਗਰ ਨਿਗਮ ਮੋਗਾ ਵਿਖੇ ਇਸੇ ਤਰ੍ਹਾਂ ਹੋਰ ਵੀ ਕਈ ਵਿਕਾਸ ਕਾਰਜ ਕਰਵਾਉਣ ਦੀ ਯੋਜਨਾ ਹੈ। ਵਿਕਾਸ ਕਾਰਜਾਂ ਨਾਲ ਨਗਰ ਨਿਗਮ ਮੋਗਾ ਵਿੱਚ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਵਿੱਚ ਸੁਧਾਰ ਦੀ ਉਮੀਦ ਕੀਤੀ ਜਾਂਦੀ ਹੈ, ਜਿਸ ਨਾਲ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਅਤੇ ਰਹਿਣ ਯੋਗ ਵਾਤਾਵਰਣ ਮੁਹੱਈਆ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...