November 12, 2026, 1:52 am
----------- Advertisement -----------
HomeNewsBreaking Newsਜ਼ਮਾਨਤ ਤੋਂ ਬਾਅਦ ਮਜੀਠੀਆ ਦਹਾੜੇ, ਮੈਂ ਕਿਤੇ ਨਹੀਂ ਭੱਜਿਆ, ਸਿੱਧੂ ਖਿਲਾਫ ਚੋਣ...

ਜ਼ਮਾਨਤ ਤੋਂ ਬਾਅਦ ਮਜੀਠੀਆ ਦਹਾੜੇ, ਮੈਂ ਕਿਤੇ ਨਹੀਂ ਭੱਜਿਆ, ਸਿੱਧੂ ਖਿਲਾਫ ਚੋਣ ਲੜਨ ਲਈ ਤਿਆਰ

Published on

----------- Advertisement -----------

ਚੰਡੀਗੜ੍ਹ, 11 ਜਨਵਰੀ 2022 – ਡਰੱਗਜ਼ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤ੍ਰਿਮ ਜ਼ਮਾਨਤ ਮਿਲਣ ਤੋਂ ਬਾਅਦ ਅਕਾਲੀ ਨੇਤਾ ਬਿਕਰਮ ਮਜੀਠੀਆ ਪਹਿਲੀ ਵਾਰ ਮੀਡੀਆ ਦੇ ਸਾਹਮਣੇ ਪੇਸ਼ ਹੋਏ। ਪਰ ਪ੍ਰੈਸ ਕਾਨਫਰੰਸ ਕਰਨ ਤੋਂ ਪਹਿਲਾ ਉਹ ਆਪਣੇ ਸਾਥੀਆਂ ਨਾਲ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਸ ਤੋਂ ਬਾਅਦ ਅੱਜ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਜ਼ਮਾਨਤ ਮਿਲਣ ਤੋਂ ਬਾਅਦ ਨਵਜੋਤ ਸਿੱਧੂ ਦਾ ਫਿਊਜ਼ ਉੱਡ ਗਿਆ ਹੈ। ਅੰਮ੍ਰਿਤਸਰ ਪੂਰਬੀ ਤੋਂ ਸਿੱਧੂ ਖਿਲਾਫ ਚੋਣ ਲੜਨ ਦੇ ਸਵਾਲ ‘ਤੇ ਮਜੀਠੀਆ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਸਮਰਥਕ ਚਾਹੁਣ ਤਾਂ ਉਹ ਇਸ ਲਈ ਤਿਆਰ ਹਨ।

ਮਜੀਠੀਆ ਨੇ ਕਿਹਾ ਕਿ ਉਹ ਕਿਤੇ ਵੀ ਨਹੀਂ ਭੱਜਿਆ। ਰਾਹੂ-ਕੇਤੂ ਨੂੰ ਇਸ ਬਾਰੇ ਸਭ ਕੁਝ ਪਤਾ ਸੀ। ਹਾਲਾਂਕਿ, ਇਹ ਦੋ ਕੌਣ ਹਨ ? ਮਜੀਠੀਆ ਨੇ ਕਿਹਾ ਕਿ ਉਹ ਇਸ ਬਾਰੇ ਬਾਅਦ ਵਿੱਚ ਦੱਸਣਗੇ। ਮਜੀਠੀਆ ਨੇ ਕਿਹਾ ਕਿ ਪਾਰਟੀ ਤਾਂ ਹੁਣੇ ਸ਼ੁਰੂ ਹੋਈ ਹੈ। ਟ੍ਰੇਲਰ ਤੋਂ ਬਾਅਦ ਪੂਰੀ ਫਿਲਮ ਵੀ ਦਿਖਾਈ ਜਾਵੇਗੀ।

ਬਿਕਰਮ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਖਿਲਾਫ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਖਿਲਾਫ ਕਾਰਵਾਈ ਕਰਨ ਲਈ 4 ਡੀਜੀਪੀ ਬਦਲੇ ਗਏ ਸਨ। ਬਿਊਰੋ ਆਫ ਇਨਵੈਸਟੀਗੇਸ਼ਨ (BOI) ਦੇ 3 ਮੁਖੀ ਬਦਲੇ ਗਏ ਹਨ। ਕਈ ਐਸਐਸਪੀ ਬਦਲੇ। ਮੁੱਖ ਮੰਤਰੀ ਚੰਨੀ ਨੇ ਖੁਦ ਮੈਨੂੰ ਫਸਾਉਣ ਦੀ ਸਾਜ਼ਿਸ਼ ਰਚੀ। ਇਸ ਵਿੱਚ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਅਤੇ ਇੱਕ ਵਿਧਾਇਕ ਨੇ ਮਿਲ ਕੇ ਅਫਸਰਾਂ ਨੂੰ ਧਮਕੀ ਦਿੱਤੀ। ਇੱਥੋਂ ਤੱਕ ਕਿ ਪੁਲਿਸ ਅਧਿਕਾਰੀਆਂ ਨੂੰ ਵੀ ਕਰੋੜਾਂ ਰੁਪਏ ਦੀ ਪੇਸ਼ਕਸ਼ ਕੀਤੀ ਗਈ। ਇਸ ਦੇ ਬਾਵਜੂਦ ਕਈ ਅਫਸਰਾਂ ਨੇ ਨਾਂਹ ਕਰ ਦਿੱਤੀ।

ਨਵਜੋਤ ਸਿੰਘ ਸਿੱਧੂ ਵੱਲੋਂ ਮਜੀਠੀਆ ਦੇ ਫਰਾਰ ਹੋਣ ਦੇ ਬਿਆਨ ‘ਤੇ ਅਕਾਲੀ ਆਗੂ ਨੇ ਕਿਹਾ ਕਿ ਜਦੋਂ ਮਾਮਲਾ ਦਰਜ ਹੋਇਆ ਸੀ ਤਾਂ ਸਿੱਧੂ ਵੀ ਭੱਜ ਗਿਆ ਸੀ। ਉਹ ਕਿਤੇ ਨਹੀਂ ਗਿਆ ਸੀ। ਉਸ ਦਾ ਲੁੱਕਆਊਟ ਨੋਟਿਸ ਹਟਾ ਦਿੱਤਾ ਗਿਆ ਸੀ ਭਾਵੇਂ ਉਸ ਦੇ ਪਾਸਪੋਰਟ ‘ਤੇ ਕੋਈ ਵੀਜ਼ਾ ਨਹੀਂ ਸੀ। ਮਜੀਠੀਆ ਨੇ ਕਿਹਾ ਕਿ ਅਗਾਊਂ ਜ਼ਮਾਨਤ ਹਰ ਕਿਸੇ ਦਾ ਅਧਿਕਾਰ ਹੈ। ਇਸ ਦੇ ਲਈ ਉਹ ਅਦਾਲਤ ਵੀ ਗਏ ਅਤੇ ਉਨ੍ਹਾਂ ਨੂੰ ਰਾਹਤ ਮਿਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...