June 30, 2026, 7:13 am
----------- Advertisement -----------
HomeNewsLatest Newsਹਿਮਾਚਲ ਦੀ ਤਰ੍ਹਾਂ ਪੰਜਾਬ ਅਤੇ ਕਰਨਾਟਕਾ ‘ਚ ਵੀ ਕਾਂਗਰਸ ਪੱਖੀ ਨਤੀਜੇ ਆਉਣਗੇ...

ਹਿਮਾਚਲ ਦੀ ਤਰ੍ਹਾਂ ਪੰਜਾਬ ਅਤੇ ਕਰਨਾਟਕਾ ‘ਚ ਵੀ ਕਾਂਗਰਸ ਪੱਖੀ ਨਤੀਜੇ ਆਉਣਗੇ : ਰਾਜਾ ਵੜਿੰਗ

Published on

----------- Advertisement -----------

ਜਲੰਧਰ, 4 ਮਈ 2023 : ਹਿਮਾਚਲ ਦੇ ਸ਼ਿਮਲਾ ‘ਚ ਹੋਈਆਂ ਨਗਰ ਨਿਗਮ ਚੋਣਾਂ ‘ਚ ਕਾਂਗਰਸ ਦੀ ਬੰਪਰ ਜਿੱਤ ‘ਤੇ ਪ੍ਰਤੀਕਰਮ ਦਿੰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸ਼ਿਮਲਾ ਦੇ ਨਤੀਜੇ ਭਾਜਪਾ ਦੇ ਖਾਤਮੇ ਦੀ ਸ਼ੁਰੂਆਤ ਹੈ ਤੇ ਜ਼ਮੀਨੀ ਪੱਧਰ ‘ਤੇ ਕਾਂਗਰਸ ਮਜ਼ਬੂਤੀ ਨਾਲ ਉਭੱਰ ਕੇ ਸਾਹਮਣੇ ਆ ਰਹੀ ਹੈ ਅਤੇ ਕਰਨਾਟਕਾ ਅਤੇ ਜਲੰਧਰ ਉੱਪ ਚੋਣ ‘ਚ ਕਾਂਗਰਸ ਪੱਖੀ ਨਤੀਜੇ ਤੋਂ ਸਾਫ ਹੋ ਜਾਵੇਗਾ ਕਿ ਦੇਸ਼ ਵਾਸੀ ਭਾਜਪਾ ਦੀ ਨਫ਼ਰਤ ਭਰੀ ਰਾਜਨੀਤੀ ਦੇ ਖਿਲਾਫ਼ ਹਨ।

ਉਹਨਾ ਕਿਹਾ ਕਿ ਅੱਜ ਲੋਕਾਂ ਦਾ ਝੁਕਾਅ ਮੁੜ ਕਾਂਗਰਸ ਵੱਲ ਵੱਧਦਾ ਜਾ ਰਿਹਾ ਹੈ ਕਿਉਂਕਿ ਲੋਕਾਂ ਨੂੰ ਵਿਸ਼ਵਾਸ਼ ਹੈ ਕਿ ਕਾਂਗਰਸ ਪਾਰਟੀ ਹੀ ਆਮ ਲੋਕਾਂ ਦੀ ਬਾਂਹ ਫੜਨ ਵਾਲੀ ਪਾਰਟੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਦੇਸ਼ ਦੇ ਲੋਕ ਸਮਝ ਚੁੱਕੇ ਹਨ ਕਿ ਦੇਸ਼ ਨੂੰ ਚਲਾਉਣ ਲਈ ਨੀਤੀ ਦੀ ਜ਼ਰੂਰਤ ਹੁੰਦੀ ਹੈ ਜੋ ਭਾਰਤੀ ਜਨਤਾ ਪਾਰਟੀ ਕੋਲ ਨਹੀਂ ਹੈ ਏਹੀ ਕਾਰਨ ਹੈ ਕਿ ਪਿਛਲੇ 9 ਸਾਲਾਂ ‘ਚ ਦੇਸ਼ ਦੇ ਲੋਕ ਮਹਿੰਗਾਈ ਤੇ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ, ਜੀਐਸਟੀ ਅਤੇ ਨੋਟਬੰਦੀ ਵਰਗੇ ਗਲਤ ਫੈਂਸਲਿਆਂ ਨੇ ਲੋਕਾਂ ਦੀਆਂ ਜੇਬਾਂ ਖਾਲੀ ਕਰ ਦਿੱਤੀਆਂ।

ਕਾਂਗਰਸ ਪ੍ਰਧਾਨ ਨੇ ਕਿਹਾ ਕਿ ਹਿਮਾਚਲ ਦੀ ਤਰ੍ਹਾਂ ਪੰਜਾਬ ਅਤੇ ਕਰਨਾਟਕਾ ‘ਚ ਵੀ ਕਾਂਗਰਸ ਪੱਖੀ ਨਤੀਜੇ ਆਉਣਗੇ ਜੋ ਆਗਾਮੀ ਲੋਕ ਸਭਾ ਚੋਣਾਂ ‘ਚ ਪਾਰਟੀ ਲਈ ਚੰਗੇ ਸੰਕੇਤ ਸਾਬਿਤ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...