ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸੁਰੱਖਿਆ ਘਟਾਉਣ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਹਾਈਕੋਰਟ ‘ਚ ਅੱਜ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਤਰਫੋਂ ਕਿਹਾ ਗਿਆ ਹੈ ਕਿ ਜੇਕਰ ਲੋੜ ਪਈ ਤਾਂ ਸਿੱਧੂ ਦੀ ਸੁਰੱਖਿਆ ਵਧਾ ਦਿੱਤੀ ਜਾਵੇਗੀ। ਹੁਣ ਮਾਮਲੇ ਦੀ ਅਗਲੀ ਸੁਣਵਾਈ 12 ਮਈ ਨੂੰ ਹੋਵੇਗੀ।
ਦੱਸ ਦੇਈਏ ਕਿ ਸਿੱਧੂ ਦੀ ਸੁਰੱਖਿਆ ਜ਼ੈੱਡ ਪਲੱਸ ਤੋਂ ਘਟਾ ਕੇ ਵਾਈ ਕਰ ਦਿੱਤੀ ਗਈ ਸੀ, ਜਿਸ ਨੂੰ ਲੈ ਕੇ ਸਿੱਧੂ ਨੇ ਪੰਜਾਬ ਸਰਕਾਰ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ। ਨਵਜੋਤ ਸਿੰਘ ਸਿੱਧੂ ਵੱਲੋਂ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ‘ਚ ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁਕੀਆਂ ਹਨ ਇਸ ਲਈ ਉਨ੍ਹਾਂ ਦੀ ਸੁਰੱਖਿਆ ਨੂੰ Y ਸ਼੍ਰੇਣੀ ਤੋਂ ਵਧਾ ਕੇ Z+ ਸ਼੍ਰੇਣੀ ਕਰ ਦਿੱਤਾ ਜਾਏ।
----------- Advertisement -----------
ਨਵਜੋਤ ਸਿੱਧੂ ਸੁਰੱਖਿਆ ਮਾਮਲੇ ‘ਤੇ ਹਾਈਕੋਰਟ ‘ਚ ਅਗਲੀ ਸੁਣਵਾਈ 12 ਮਈ ਨੂੰ
Published on
----------- Advertisement -----------
----------- Advertisement -----------












