June 30, 2026, 8:53 am
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਵਿਦੇਸ਼ੀ ਅੱ+ਤ.ਵਾਦੀਆਂ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਨਾਲ ਜੁੜੇ...

ਪੰਜਾਬ ਪੁਲਿਸ ਨੇ ਵਿਦੇਸ਼ੀ ਅੱ+ਤ.ਵਾਦੀਆਂ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਨਾਲ ਜੁੜੇ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਕਾਬੂ

Published on

----------- Advertisement -----------

ਚੰਡੀਗੜ੍ਹ/ਤਰਨਤਾਰਨ, 5 ਮਈ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਵਿਦੇਸ਼ ਆਧਾਰਤ ਲੋੜੀਂਦੇ ਅੱਤਵਾਦੀਆਂ ਲਖਬੀਰ ਸਿੰਘ ਉਰਫ਼ ਲੰਡਾ ਅਤੇ ਸਤਬੀਰ ਉਰਫ਼ ਸੱਤਾ ਨਾਲ ਸਬੰਧ ਰੱਖਣ ਵਾਲੇ ਇੱਕ ਸਰਗਰਮ ਕਰਿੰਦੇ ਦੇ ਕਬਜ਼ੇ ਵਿੱਚੋਂ 10 ਪਿਸਤੌਲਾਂ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਨਾਲ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਫੜੇ ਗਏ ਮੁਲਜ਼ਮ ਦੀ ਪਛਾਣ ਗੁਰਭੇਜ ਸਿੰਘ ਉਰਫ਼ ਭੇਜਾ ਵਾਸੀ ਪਿੰਡ ਧੁੰਨ ਢਾਈ ਵਾਲਾ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਹਾਲ ਹੀ ਵਿੱਚ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਇਆ ਹੈ। ਪੁਲੀਸ ਨੇ ਐਫਆਈਆਰ ਵਿੱਚ ਸੁਖਦੀਪ ਸਿੰਘ ਉਰਫ਼ ਸੁੱਖ ਵਾਸੀ ਛੇਹਰਟਾ, ਅੰਮ੍ਰਿਤਸਰ, ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ, ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ, ਯਾਦਵਿੰਦਰ ਸਿੰਘ ਉਰਫ਼ ਯਾਦਾ ਅਤੇ ਬਾਗੀ ਸਿੰਘ ਨੂੰ ਵੀ ਨਾਮਜ਼ਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਤਰਾਂ ਤੋਂ ਪਤਾ ਲੱਗਾ ਸੀ ਕਿ ਲੰਡਾ ਅਤੇ ਸੱਤਾ ਵੱਲੋਂ ਦੱਸੇ ਗਏ ਟਿਕਾਣੇ ਤੋਂ ਮੁਲਜ਼ਮ ਗੁਰਭੇਜ ਮੈਗਜ਼ੀਨਾਂ ਸਮੇਤ ਪਿਸਤੌਲਾਂ ਬਰਾਮਦ ਕਰਕੇ ਆ ਰਿਹਾ ਹੈ, ਜਿਸ ‘ਤੇ ਕਾਰਵਾਈ ਕਰਦਿਆਂ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਜਾਲ ਵਿਛਾਇਆ ਅਤੇ ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਜਾ ਰਿਹਾ ਸੀ, ਤਾਂ ਉਸ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ। ਉਹਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸਦਾ ਪਲੈਟੀਨਾ ਮੋਟਰਸਾਈਕਲ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਉਸਦੇ ਕਬਜ਼ੇ ਵਿੱਚੋਂ ਬੈਗ ਬਰਾਮਦ ਕੀਤਾ ਹੈ ਜਿਸ ਵਿੱਚ ਸੱਤ .32 ਬੋਰ ਅਤੇ ਤਿੰਨ .30 ਬੋਰ ਸਮੇਤ 10 ਪਿਸਤੌਲਾਂ ਸਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਮੁਲਜ਼ਮ ਗੁਰਭੇਜ ਭੇਜਾ ਨੇ ਆਪਣੇ ਇੱਕ ਹੋਰ ਸਾਥੀ ਸੁਖਦੀਪ ਸਿੰਘ ਉਰਫ਼ ਸੁੱਖ ਜੋ ਕਿ ਇਸ ਵੇਲੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਬੰਦ ਹੈ, ਨਾਲ ਮਿਲ ਕੇ ਲੰਡਾ ਅਤੇ ਸੱਤਾ ਦੀਆਂ ਹਦਾਇਤਾਂ ‘ਤੇ ਅਸਲਾ ਪ੍ਰਾਪਤ ਕਰਨ ਅਤੇ ਸੂਬੇ ਵਿੱਚ ਕਤਲਾਂ ਸਮੇਤ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਸੀ। ਉਹਨਾਂ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਭੇਜਾ ਨੂੰ ਪੈਸਿਆਂ ਦੀ ਸਖ਼ਤ ਲੋੜ ਸੀ ਅਤੇ ਗੈਂਗਸਟਰਾਂ ਵੱਲੋਂ ਉਸ ਨੂੰ ਕੰਮ ਦੇਣ ਦਾ ਲਾਲਚ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਭੇਜਾ ਗੈਂਗਸਟਰ ਯਾਦਵਿੰਦਰ ਯਾਦਾ ਅਤੇ ਜਰਮਨੀ ਆਧਾਰਤ ਬਾਗੀ ਸਿੰਘ ਦੇ ਸੰਪਰਕ ਵਿੱਚ ਸੀ। ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਸਬੰਧੀ ਐਫ.ਆਈ.ਆਰ ਨੰ. 114 ਮਿਤੀ 04.05.2023 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 387 ਅਤੇ 120-ਬੀ ਤਹਿਤ ਥਾਣਾ ਸਿਟੀ ਤਰਨਤਾਰਨ ਵਿਖੇ ਕੇਸ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...