November 12, 2026, 2:03 am
----------- Advertisement -----------
HomeNewsਮਜੀਠੀਆ ਕੋਈ ਦੇਸ਼ ਭਗਤੀ ਦੇ ਕੇਸ 'ਚੋਂ ਹੀਰੋ ਨਹੀਂ ਬਣਿਆ, ਨਸ਼ਾ ਤਸਕਰੀ...

ਮਜੀਠੀਆ ਕੋਈ ਦੇਸ਼ ਭਗਤੀ ਦੇ ਕੇਸ ‘ਚੋਂ ਹੀਰੋ ਨਹੀਂ ਬਣਿਆ, ਨਸ਼ਾ ਤਸਕਰੀ ਦੇ ਕੇਸ ‘ਚ ਅੰਤਰਿਮ ਜ਼ਮਾਨਤ ਮਿਲੀ ਹੈ: ਰੰਧਾਵਾ

Published on

----------- Advertisement -----------

ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਅੱਜ ਭਾਜਪਾ ਦੀ ਬੋਲੀ ਬੋਲਣ ਨਾਲ ਸਾਫ ਹੋ ਗਿਆ ਕਿ ਅਕਾਲੀ ਦਲ-ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ ਜਿਉਂ ਦਾ ਤਿਉਂ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਪ੍ਰੈਸ ਕਾਨਫਰੰਸ’ਚ ਮਜੀਠੀਆ ਵੱਲੋਂ ਭਾਜਪਾ ਦੀ ਪੈੜ ਵਿੱਚ ਪੈੜ ਧਰਨ ਨਾਲ ਕਈ ਸ਼ੰਕਾਵਾਂ ਨੂੰ ਜਨਮ ਦਿੰਦਾ ਹੈ ਗਿਆ ਤੇ ਇਸਤੋਂ ਅੰਦਾਜਾ
ਵੀ ਲਾਇਆ ਜਾ ਸਕਦਾ ਕਿ ਇਹ ਕਿਸ ਦੀ ਸ਼ਰਨ ਵਿੱਚ ਰਹਿ ਕੇ ਲੁਕਿਆ ਰਿਹਾ ਹੋਵੇਗਾ।

ਸੁਖਜਿੰਦਰ ਸਿੰਘ ਰੰਧਾਵਾ ਨੇ ਅੱਗੇ ਕਿਹਾ ਕਿ ਉਹ ਕੋਈ ਦੇਸ਼ ਭਗਤੀ ਦੇ ਕੇਸ ਵਿੱਚੋਂ ਹੀਰੋ ਨਹੀਂ ਬਣਿਆ, ਨਸ਼ਾ ਤਸਕਰੀ ਦੇ ਕੇਸ ਵਿੱਚ ਅੰਤਰਿਮ ਜ਼ਮਾਨਤ ਮਿਲੀ ਹੈ।ਉਨ੍ਹਾਂ ਕਿਹਾ ਕਿ ਬਾਦਲ ਦਲ ਨਸ਼ਿਆਂ ਦੀ ਤਸਕਰੀ ਦੇ ਕੇਸਾਂ ਵਿੱਚੋਂ ਹਾਲੇ ਦੁੱਧ ਧੋਤਾ ਨਹੀਂ ਸਾਬਤ ਹੋਇਆ।

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮਜੀਠੀਆ ਜੇ ਇੰਨਾ ਹੀ ਸੱਚਾ-ਸੁੱਚਾ ਸੀ ਤਾਂ ਉਹ ਪਿਛਲੇ 20 ਦਿਨਾਂ ਤੋਂ ਮੁਜਰਮਾਂ ਵਾਂਗ ਲੁਕਿਆ ਕਿਉਂ ਫਿਰਦਾ ਸੀ। ਇੱਥੋਂ ਤੱਕ ਕਿ ਉਸ ਨੇ ਆਪਣੇ ਮੋਬਾਈਲ ਵੀ ਨਾਲ ਨਹੀਂ ਰੱਖੇ।ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ ਵੱਲੋਂ ਮਜੀਠੀਆ ਨੂੰ ਬਰੀ ਨਹੀਂ ਕੀਤਾ ਗਿਆ ਸਗੋਂ ਸ਼ਰਤਾਂ ਉੱਤੇ ਅੰਤਰਿਮ ਜ਼ਮਾਨਤ ਦਿੱਤੀ ਗਈ ਜਿਸ ਤਹਿਤ ਉਸ ਨੂੰ ਆਪਣਾ ਫ਼ੋਨ ਵੀ ਨਹੀਂ ਬੰਦ ਰੱਖ ਸਕਦਾ ਅਤੇ ਤਫ਼ਤੀਸ਼ੀ ਅਫਸਰਾਂ ਨੂੰ ਆਪਣੀ ਲਾਈਵ ਲੋਕੇਸ਼ਨ ਵੀ ਸਾਂਝੀ ਰੱਖਣੀ ਪਵੇਗੀ।

ਕਾਂਗਰਸੀ ਆਗੂ ਨੇ ਕਿਹਾ ਕਿ ਕਿਸੇ ਵੇਲੇ ਅਕਾਲੀ ਮੋਰਚਿਆਂ ਵਿੱਚ ਜੇਲ੍ਹਾਂ ਕੱਟਣ ਜਾਂਦੇ ਸਨ ਪ੍ਰੰਤੂ ਅਜੋਕੇ ਬਾਦਲ ਦਲ ਦੇ ਆਗੂ ਨਸ਼ਾ ਤਸਕਰੀ ਦੇ ਕੇਸਾਂ ਵਿੱਚ ਲਿਪਤ ਹਨ ਜਿਨ੍ਹਾਂ ਨੇ ਸਾਡੀਆਂ ਆਉਣ ਵਾਲੀਆਂ ਨਸਲਾਂ ਨੂੰ ਤਬਾਹ ਕਰ ਦਿੱਤਾ।ਸ. ਰੰਧਾਵਾ ਨੇ ਕਿਹਾ ਕਿ ਮਜੀਠੀਆ ਜਿਹੋ ਜਿਹੇ ਸੰਗੀਨ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ, ਉਸ ਦੇ ਅੰਤਰਿਮ ਜ਼ਮਾਨਤ ਉੱਤੇ ਵੀ ਅਕਾਲੀ ਦਲ ਵੱਲੋਂ ਜਿੱਤ ਦੇ ਦਾਅਵੇ ਕਰਨਾ ਬਾਦਲ ਦਲ ਦੀ ਨਸ਼ਿਆਂ ਦੇ ਘਿਨਾਉਣੇ ਕੰਮਾਂ ਵਿੱਚ ਪਲੀਤ ਹੋਈ ਮਿੱਟੀ ਤੋਂ ਉੱਭਰਨ ਦੀ ਅਸਫਲ ਕੋਸ਼ਿਸ਼ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...