August 1, 2026, 10:07 am
----------- Advertisement -----------
HomeNewsBreaking NewsPM ਸੁਰੱਖਿਆ ਕੁਤਾਹੀ ਮਾਮਲਾ: ਸੁਪਰੀਮ ਕੋਰਟ ਨੇ ਸੇਵਾਮੁਕਤ ਜੱਜ ਦੀ ਅਗਵਾਈ 'ਚ...

PM ਸੁਰੱਖਿਆ ਕੁਤਾਹੀ ਮਾਮਲਾ: ਸੁਪਰੀਮ ਕੋਰਟ ਨੇ ਸੇਵਾਮੁਕਤ ਜੱਜ ਦੀ ਅਗਵਾਈ ‘ਚ ਬਣਾਈ ਕਮੇਟੀ

Published on

----------- Advertisement -----------

ਨਵੀਂ ਦਿੱਲੀ, 12 ਜਨਵਰੀ 2022 – ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿਚ ਕੁਤਾਹੀ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿਚ ਇਕ ਕਮੇਟੀ ਦਾ ਗਠਨ ਕੀਤਾ ਹੈ।

ਸੁਪਰੀਮ ਕੋਰਟ ਨੇ ਫਿਰੋਜ਼ਪੁਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਨੂੰ ਲੈ ਕੇ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਜਾਂਚ ਦੀ ਅਗਵਾਈ ਸੁਪਰੀਮ ਕੋਰਟ ਦੀ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਕਰੇਗੀ। ਉਨ੍ਹਾਂ ਦੇ ਨਾਲ ਆਈਜੀ, ਡੀਜੀਪੀ ਚੰਡੀਗੜ੍ਹ, ਪੰਜਾਬ ਦੇ ਏਡੀਜੀਪੀ ਸੁਰੱਖਿਆ ਅਤੇ ਐਨਆਈਏ ਦੇ ਡੀਜੀ ਦੇ ਪ੍ਰਤੀਨਿਧੀ ਵਜੋਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਵੀ ਹਨ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਰਜਿਸਟਰਾਰ ਨੂੰ ਪ੍ਰਧਾਨ ਮੰਤਰੀ ਦੀ ਫੇਰੀ ਨਾਲ ਸਬੰਧਤ ਸਾਰਾ ਰਿਕਾਰਡ ਜਾਂਚ ਕਮੇਟੀ ਦੀ ਚੇਅਰਪਰਸਨ ਜਸਟਿਸ ਇੰਦੂ ਮਲਹੋਤਰਾ ਨੂੰ ਸੌਂਪਣ ਲਈ ਕਿਹਾ ਹੈ।

ਇਸ ਤੋਂ ਪਹਿਲਾਂ ਪੀਐਮ ਦੀ ਸੁਰੱਖਿਆ ਵਿੱਚ ਕੁਤਾਹੀ ਤੋਂ ਬਾਅਦ ਕੇਂਦਰ ਅਤੇ ਰਾਜ ਸਰਕਾਰ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ। ਰਾਜ ਨੇ ਗ੍ਰਹਿ ਸਕੱਤਰ ਅਨੁਰਾਗ ਵਰਮਾ ਦੇ ਨਾਲ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਮਹਿਤਾਬ ਸਿੰਘ ਗਿੱਲ ਦੀ ਅਗਵਾਈ ਵਿੱਚ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਸੀ। ਇਸ ਦੇ ਨਾਲ ਹੀ ਕੇਂਦਰ ਨੇ ਸੁਰੱਖਿਆ ਸਕੱਤਰ ਦੀ ਅਗਵਾਈ ਵਿੱਚ ਇੰਟੈਲੀਜੈਂਸ ਬਿਊਰੋ ਅਤੇ ਐਸਪੀਜੀ ਅਧਿਕਾਰੀਆਂ ਦੇ ਨਾਲ ਇੱਕ ਜਾਂਚ ਕਮੇਟੀ ਵੀ ਬਣਾਈ ਸੀ। ਜਦੋਂ ਮਾਮਲਾ ਸੁਪਰੀਮ ਕੋਰਟ ਪਹੁੰਚਿਆ ਤਾਂ ਇਹ ਦੋਵੇਂ ਜਾਂਚਾਂ ਰੋਕ ਦਿੱਤੀਆਂ ਗਈਆਂ ਸਨ। ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀ ਦੇ ਮਾਮਲੇ ਵਿੱਚ ਕੇਂਦਰੀ ਸੁਰੱਖਿਆ ਏਜੰਸੀਆਂ ਅਤੇ ਪੰਜਾਬ ਪੁਲਿਸ ਸਵਾਲਾਂ ਦੇ ਘੇਰੇ ਵਿੱਚ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੁਹਾਲੀ (ਐਸ.ਏ.ਐਸ. ਨਗਰ), 31 ਜੁਲਾਈ,2026*:ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ...

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...