September 19, 2026, 12:36 am
----------- Advertisement -----------
HomeNewsBreaking Newsਸ੍ਰੀ ਦਰਬਾਰ ਸਾਹਿਬ ਦੇ ਰਸਤੇ `ਤੇ ਹੋਏ ਧਮਾਕਿਆਂ ਦੀ ਡੂੰਘਾਈ ਨਾਲ ਜਾਂਚ...

ਸ੍ਰੀ ਦਰਬਾਰ ਸਾਹਿਬ ਦੇ ਰਸਤੇ `ਤੇ ਹੋਏ ਧਮਾਕਿਆਂ ਦੀ ਡੂੰਘਾਈ ਨਾਲ ਜਾਂਚ ਕਰਕੇ ਸੱਚ ਸਾਹਮਣੇ ਲਿਆਂਦਾ ਜਾਵੇ – ਐਡਵੋਕੇਟ ਧਾਮੀ

Published on

----------- Advertisement -----------

ਅੰਮ੍ਰਿਤਸਰ- ਸ੍ਰੀ ਅੰਮ੍ਰਿਤਸਰ ਅੰਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ਉੱਤੇ ਹੋਏ ਦੋ ਧਮਾਕਿਆਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਇਸ ਮਾਮਲੇ ਦੀ ਸੰਜੀਦਗੀ ਨਾਲ ਮੁਕੰਮਲ ਜਾਂਚ ਕਰਕੇ ਸੱਚ ਸਾਹਮਣੇ ਲਿਆਵੇ, ਤਾਂ ਜੋ ਸ਼ਰਧਾਲੂ ਭੈ ਮੁਕਤ ਹੋ ਕੇ ਸ਼ਰਧਾ ਪ੍ਰਗਟਾਅ ਸਕਣ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ, ਜਿੱਥੇ ਇਕ ਪਾਸੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨਤਮਸਤਕ ਹੋਣ ਆਉਂਦੀ ਹੈ, ਉੱਥੇ ਹੀ ਦੇਸ਼ ਦੁਨੀਆ ਤੋਂ ਵੱਖ-ਵੱਖ ਧਰਮਾਂ, ਫਿਰਕਿਆਂ ਅਤੇ ਵਰਗਾਂ ਦੇ ਲੋਕ ਵੀ ਇੱਥੇ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਦੋ ਦਿਨਾਂ ਅੰਦਰ ਵਾਪਰੀਆਂ ਧਮਾਕੇ ਦੀ ਘਟਨਾਵਾਂ ਨਾਲ ਦੇਸ਼ ਦੁਨੀਆ ਤੋਂ ਅੰਮ੍ਰਿਤਸਰ ਪੁੱਜਦੇ ਲੋਕਾਂ ਅਤੇ ਸੰਗਤ ਦੇ ਮਨਾਂ ਅੰਦਰ ਕਈ ਤਰ੍ਹਾਂ ਦੇ ਸ਼ੰਕੇ ਅਤੇ ਸਵਾਲਾਂ ਦੇ ਨਾਲ-ਨਾਲ ਡਰ ਭੈਅ ਵੀ ਪੈਦਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਲੋੜ ਪੈਣ ਉੱਤੇ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਕਰਨ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪੁਲਿਸ ਪ੍ਰਸ਼ਾਸ਼ਨ ਇਨ੍ਹਾਂ ਘਟਨਾਵਾਂ ਦੀ ਪਹਿਲਾਂ ਹੀ ਜਾਂਚ ਕਰ ਰਿਹਾ ਹੈ ਪਰ ਘਟਨਾਵਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤੇ ਨਾਲ ਜੁੜੀਆਂ ਹੋਣ ਕਰਕੇ ਡੂੰਘਾਈ ਨਾਲ ਜਾਂਚ ਹੋਣੀ ਅਤਿ ਜ਼ਰੂਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਇਸ ਘਟਨਾ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਖਬਰਾਂ ਕਰਕੇ ਵੀ ਸੰਗਤ ਅਤੇ ਲੋਕਾਂ ਦੇ ਮਨਾਂ ਵਿੱਚ ਸ਼ੰਕੇ ਪੈਦਾ ਹੋਏ ਹਨ, ਇਸ ਲਈ ਸਰਕਾਰ ਨੂੰ ਜਲਦ ਹੀ ਜਾਂਚ ਮੁਕੰਮਲ ਕਰਕੇ ਸੱਚ ਸਾਹਮਣੇ ਲਿਆਉਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...