June 27, 2026, 11:11 am
----------- Advertisement -----------
HomeNewsBreaking Newsਅਮਰੀਕਾ 'ਚ ਗੋ+ਲੀ.ਬਾ.ਰੀ ਦੌਰਾਨ ਜਾਨ ਗੁਆਉਣ ਵਾਲੀ ਭਾਰਤੀ ਇੰਜੀਨੀਅਰ ਐਸ਼ਵਰਿਆ ਦੀ ਮ੍ਰਿ.ਤ.ਕ...

ਅਮਰੀਕਾ ‘ਚ ਗੋ+ਲੀ.ਬਾ.ਰੀ ਦੌਰਾਨ ਜਾਨ ਗੁਆਉਣ ਵਾਲੀ ਭਾਰਤੀ ਇੰਜੀਨੀਅਰ ਐਸ਼ਵਰਿਆ ਦੀ ਮ੍ਰਿ.ਤ.ਕ ਦੇਹ ਲਿਆਂਦੀ ਜਾਵੇਗੀ ਭਾਰਤ

Published on

----------- Advertisement -----------

ਟੈਕਸਾਸ ਦੇ ਡਲਾਸ ਵਿੱਚ ਸ਼ਨੀਵਾਰ ਨੂੰ ਇੱਕ ਮਾਲ ਵਿੱਚ ਹੋਈ ਗੋਲੀਬਾਰੀ ‘ਚ ਇੱਕ ਭਾਰਤੀ ਮਹਿਲਾ ਇੰਜੀਨੀਅਰ ਸਮੇਤ 9 ਲੋਕਾਂ ਦੀ ਮੌਤ ਹੋ ਗਈ। ਉਥੋਂ ਦੇ ਭਾਰਤੀ ਵਣਜ ਦੂਤਘਰ ਨੇ ਦੱਸਿਆ ਕਿ 26 ਸਾਲਾ ਐਸ਼ਵਰਿਆ ਥਟੀਕੋਂਡਾ ਦੀ ਮ੍ਰਿਤਕ ਦੇਹ ਉਸ ਦੇ ਪਰਿਵਾਰ ਯਾਨੀ ਭਾਰਤ ਨੂੰ ਭੇਜਣ ਦੀ ਪ੍ਰਕਿਰਿਆ ਚੱਲ ਰਹੀ ਹੈ। ਦੂਤਾਵਾਸ ਪਰਿਵਾਰ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਐਸ਼ਵਰਿਆ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਦੀ ਪ੍ਰਕਿਰਿਆ ‘ਚ ਪੂਰੀ ਕਰਨ ਵਿੱਚ ਮਦਦ ਕਰ ਰਿਹਾ ਹੈ। ਦੱਸ ਦਈਏ ਕਿ ਇਸ ਘਟਨਾ ‘ਚ ਦੋ ਹੋਰ ਭਾਰਤੀ ਵੀ ਜ਼ਖਮੀ ਹੋਏ ਹਨ।
ਇਸ ਦੇ ਨਾਲ ਹੀ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਉਹ ਲਗਾਤਾਰ ਇਸ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਦੂਤਾਵਾਸ ਤੋਂ ਲਗਾਤਾਰ ਅਪਡੇਟ ਲੈ ਰਹੇ ਹਨ। ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤੀ ਦੂਤਘਰ ਲਗਾਤਾਰ ਪਰਿਵਾਰਾਂ ਦੇ ਸੰਪਰਕ ਵਿੱਚ ਹੈ।
ਦੱਸ ਦਈਏ ਕਿ ਮੈਕਕਿਨੀ ਦੀ ਰਹਿਣ ਵਾਲੀ ਐਸ਼ਵਰਿਆ ਥਟੀਕੋਂਡਾ 18 ਮਈ ਨੂੰ 27 ਸਾਲ ਦੀ ਹੋਣ ਵਾਲੀ ਸੀ। ਉਹ ਪਾਰਟੀ ਲਈ ਕੱਪੜੇ ਖਰੀਦਣ ਲਈ ਮਾਲ ਗਈ ਸੀ। ਉਹ ਮਾਲ ‘ਚ ਖਰੀਦਦਾਰੀ ਕਰ ਰਹੀ ਸੀ ਜਦੋਂ ਬੰਦੂਕਧਾਰੀ ਮੌਰੀਸੀਓ ਗਾਰਸੀਆ ਨੇ ਡਲਾਸ ਵਿੱਚ ਐਲਨ ਦੇ ਪ੍ਰੀਮੀਅਮ ਆਉਟਲੈਟਸ ਵਿੱਚ ਗੋਲੀਬਾਰੀ ਕਰ ਦਿੱਤੀ। ਗੋਲੀਬਾਰੀ ਸ਼ਨੀਵਾਰ ਦੁਪਹਿਰ ਕਰੀਬ 3:30 ਵਜੇ ਹੋਈ, ਜਦੋਂ ਮਾਲ ਗਾਹਕਾਂ ਨਾਲ ਭਰਿਆ ਹੋਇਆ ਸੀ। ਗੋਲੀਬਾਰੀ ‘ਚ 9 ਲੋਕ ਮਾਰੇ ਗਏ ਸਨ। ਬੰਦੂਕਧਾਰੀ, ਮੌਰੀਸੀਓ ਗਾਰਸੀਆ (33 ਸਾਲ) ਨੂੰ ਇੱਕ ਪੁਲਿਸ ਅਧਿਕਾਰੀ ਨੇ ਗੋਲੀ ਮਾਰ ਦਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...