April 21, 2026, 12:12 am
----------- Advertisement -----------
HomeNewsBreaking Newsਵਿਧਾਨ ਸਭਾ ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ...

ਵਿਧਾਨ ਸਭਾ ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ

Published on

----------- Advertisement -----------

ਚੰਡੀਗੜ੍ਹ, 9 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਗ ਲਾਉਣ ਦੇ ਰੁਝਾਨ ਨਾਲ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ ਅਤੇ ਗੰਭੀਰ ਬੀਮਾਰੀਆਂ ਫੈਲ ਰਹੀਆਂ ਹਨ। ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਸਾਰੀ ਮਸ਼ੀਨਰੀ ਇਸ ਗੱਲ ਲਈ ਯਤਨਸ਼ੀਲ ਹੈ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ ਕਮੀ ਲਿਆਂਦੀ ਜਾਵੇ ਪਰ ਕਿਸਾਨਾਂ ਦੇ ਸਹਿਯੋਗ ਤੋਂ ਬਿਨਾਂ ਅੱਗ ਲਾਉਣ ਦੇ ਰੁਝਾਨ ਨੂੰ ਰੋਕਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲਿਆਂ ਕਾਰਨ ਵਾਤਾਵਰਣ ਬਹੁਤ ਗੰਧਲਾ ਹੋ ਰਿਹਾ ਹੈ ਜਿਸ ਕਰਕੇ ਲੋਕਾਂ ਨੂੰ ਭਿਆਨਕ ਬੀਮਾਰੀਆਂ ਲੱਗ ਰਹੀਆਂ ਹਨ।

ਸੰਧਵਾਂ ਨੇ ਦੱਸਿਆ ਕਿ ਜਿਹੜੇ ਕਿਸਾਨਾਂ ਵੱਲੋਂ ਝੋਨੇ ਜਾਂ ਕਣਕ ਦੀ ਫ਼ਸਲ ਦੀ ਰਹਿੰਦ-ਖੂੰਹਦ ਨਹੀਂ ਸਾੜੀ ਗਈ, ਉਨ੍ਹਾਂ ਦਾ ਪੰਜਾਬ ਸਰਕਾਰ ਅਤੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਸਨਮਾਨ ਕੀਤਾ ਜਾ ਰਿਹਾ ਹੈ। ਸਪੀਕਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਅਤੇ ਨੌਜਵਾਨਾਂ ਦੇ ਸਿਹਤਮੰਦ ਭਵਿੱਖ ਲਈ ਫ਼ਸਲੀ ਰਹਿੰਦ-ਖੂੰਹਦ ਨੂੰ ਨਾ ਸਾੜਿਆ ਜਾਵੇ ਅਤੇ ਇਸ ਦੇ ਪ੍ਰਬੰਧਨ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਪੌਦੇ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਨੁੱਖ ਨੂੰ ਧਰਤੀ ‘ਤੇ ਰਹਿਣ ਲਈ ਸਭ ਤੋਂ ਵੱਧ ਸ਼ੁੱਧ ਵਾਤਾਵਰਣ ਦੀ ਲੋੜ ਹੈ।

ਜ਼ਿਕਰਯੋਗ ਹੈ ਕਿ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਵਾਲੇ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਰੀਬ 100 ਕਿਸਾਨਾਂ ਦਾ ਬੀਤੇ ਸਮੇਂ ਦੌਰਾਨ ਪੰਜਾਬ ਵਿਧਾਨ ਸਭਾ ਵਿਖੇ ਸਨਮਾਨ ਵੀ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...