October 7, 2026, 11:49 pm
----------- Advertisement -----------
HomeNewsLatest Newsਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਚੁਣੇ ਵਿਦਿਆਰਥੀਆਂ ਦਾ ਸਾਰਾ ਖਰਚਾ ਚੁੱਕੇਗੀ ਸ਼੍ਰੋਮਣੀ...

ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਚੁਣੇ ਵਿਦਿਆਰਥੀਆਂ ਦਾ ਸਾਰਾ ਖਰਚਾ ਚੁੱਕੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

Published on

----------- Advertisement -----------

ਚੰਡੀਗੜ੍ਹ, 9 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਸਿੱਖ ਨੌਜੁਆਨਾਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਖੋਲ੍ਹੇ ਗਏ ‘ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ’ ਦੇ ਪਹਿਲੇ ਬੈਚ ਵਾਸਤੇ 11 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ। ਇਸ ਅਕੈਡਮੀ ਵਿਚ ਚੁਣੇ ਗਏ ਵਿਦਿਆਰਥੀਆਂ ਦੀਆਂ ਫੀਸਾਂ, ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਬੀਤੇ ਦਿਨਾਂ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਇਹ ਅਕੈਡਮੀ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਸੀ, ਜਿਸ ਤਹਿਤ ਹਰ ਸਾਲ 25 ਗੁਰਸਿੱਖ ਵਿਦਿਆਰਥੀਆਂ ਨੂੰ ਆਈਏਐਸ, ਆਈਪੀਐਸ, ਆਈਐਫਐਸ ਅਤੇ ਪੀਪੀਐਸਸੀ ਆਦਿ ਦੀਆਂ ਮੁਕਾਬਲਾ ਪ੍ਰੀਖਿਆਵਾਂ ਵਾਸਤੇ ਤਿਆਰੀ ਕਰਵਾਈ ਜਾਵੇਗੀ।

ਅੱਜ ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਹਿਲੇ ਬੈਚ ਲਈ ਚੁਣੇ 11 ਵਿਦਿਆਰਥੀਆਂ ਨੂੰ ਦਾਖਲਾ ਪੱਤਰ ਸੌਂਪੇ ਗਏ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਨੌਜੁਆਨੀ ਦਾ ਵਿਦੇਸ਼ਾਂ ’ਚ ਜਾ ਕੇ ਪੜ੍ਹਨ ਦਾ ਰੁਝਾਨ ਬੇਹੱਦ ਚਿੰਤਾਜਨਕ ਹੈ, ਜਿਸ ਨਾਲ ਪੰਜਾਬ ਦੇ ਪ੍ਰਸ਼ਾਸਨਿਕ ਹਲਕਿਆਂ ਵਿਚ ਸਿੱਖ ਨੌਜੁਆਨਾਂ ਦਾ ਖਲਾਅ ਪੈਦਾ ਹੋ ਰਿਹਾ ਹੈ। ਇਹ ਸਭ ਲਈ ਸੋਚਣ ਦਾ ਵਿਸ਼ਾ ਹੈ, ਕਿਉਂਕਿ ਜੇਕਰ ਉੱਚ ਅਹੁਦਿਆਂ ’ਤੇ ਆਪਣੇ ਬੱਚੇ ਨਾ ਰਹੇ ਤਾਂ ਸੱਭਿਆਚਾਰਕ ਅਤੇ ਖਿੱਤੇ ਦੀ ਵਿਰਾਸਤ ਦੀ ਤਰਜ਼ਮਾਨੀ ਸਹੀ ਨਹੀਂ ਹੋ ਸਕੇਗੀ। ਇਸੇ ਨੂੰ ਲੈ ਕੇ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ ਦੀ ਤਿਆਰੀ ਵਾਸਤੇ ਅਕੈਡਮੀ ਖੋਲ੍ਹੀ ਗਈ ਹੈ, ਜਿਸ ਵਿਚ ਹਰ ਸਾਲ 25 ਗੁਰਸਿੱਖ ਨੌਜੁਆਨਾਂ ਨੂੰ ਤਿਆਰੀ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਬੈਚ ਲਈ 11 ਵਿਦਿਆਰਥੀਆਂ ਦੀ ਚੋਣ ਕਰ ਲਈ ਗਈ ਹੈ ਅਤੇ ਬਾਕੀ ਰਹਿੰਦੇ 14 ਵਾਸਤੇ ਮੁੜ ਪ੍ਰਕਿਰਿਆ ਆਰੰਭੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪਾਸ 350 ਵਿਦਿਆਰਥੀਆਂ ਦੀਆਂ ਅਰਜੀਆਂ ਆਈਆਂ ਸਨ, ਜਿਨ੍ਹਾਂ ਨੂੰ ਵੱਖ-ਵੱਖ ਪੜਾਵਾਂ ’ਚੋਂ ਜਾਂਚਣ ਪਰਖਣ ਬਾਅਦ 11 ਵਿਦਿਆਰਥੀ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਚੋਣ ਬਿਲਕੁਲ ਪਾਰਦਰਸ਼ੀ ਢੰਗ ਨਾਲ ਮੈਰਿਟ ਦੇ ਅਧਾਰ ’ਤੇ ਕੀਤੀ ਗਈ ਹੈ। ਚੁਣੇ ਗਏ ਬੱਚਿਆਂ ਇਕ ਲੜਕੀ ਭੋਪਾਲ ਅਤੇ ਦੋ ਲੜਕੀਆਂ ਜੰਮੂ ਕਸ਼ਮੀਰ ਤੋਂ ਹਨ, ਜਦਕਿ ਬਾਕੀ ਪੰਜਾਬ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਫਿਲਹਾਲ ਸ਼੍ਰੋਮਣੀ ਕਮੇਟੀ ਦੀ ਅਕੈਡਮੀ ਵੱਲੋਂ ਚੰਡੀਗੜ੍ਹ ਦੇ ਇਕ ਅਹਿਮ ਕੋਚਿੰਗ ਸੈਂਟਰ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ, ਜਿਥੇ ਬੱਚਿਆਂ ਨੂੰ ਕੋਚਿੰਗ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਵਿੱਚੋਂ ਜਿਹੜੇ ਵਿਦਿਆਰਥੀ ਅੱਗੇ ਪੜ੍ਹਨਾ ਚਾਹੁਣਗੇ ਉਸ ਦਾ ਪ੍ਰਬੰਧ ਵੀ ਸ਼੍ਰੋਮਣੀ ਕਮੇਟੀ ਕਰੇਗੀ। ਐਡਵੋਕੇਟ ਧਾਮੀ ਨੇ ਇਸ ਕਾਰਜ ਲਈ ਸਹਿਯੋਗ ਕਰਨ ਵਾਲੀਆਂ ਸੰਸਥਾਵਾਂ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਕਾਰਜ ਨੂੰ ਹੋਰ ਵਿਸਥਾਰ ਦੇਣਾ ਚਾਹੁੰਦੀ ਹੈ ਅਤੇ ਖੁਸ਼ੀ ਦੀ ਗੱਲ ਹੈ ਕਿ ਬਹੁਤ ਸਾਰੀਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਅਤੇ ਸੰਸਥਾਵਾਂ ਸਹਿਯੋਗ ਲਈ ਅੱਗੇ ਆ ਰਹੀਆਂ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ, ਚੋਣ ਕਮੇਟੀ ਦੇ ਮੈਂਬਰ ਡਾ. ਕੇਹਰ ਸਿੰਘ, ਪ੍ਰੋ. ਬ੍ਰਿਜਪਾਲ ਸਿੰਘ, ਕਾਹਨ ਸਿੰਘ ਪੰਨੂ, ਪ੍ਰੋ. ਅਜੈਬ ਸਿੰਘ ਬਰਾੜ, ਡਾ. ਮਦਨਜੀਤ ਕੌਰ ਸਹੋਤਾ, ਡਾ. ਅਮਰਜੀਤ ਸਿੰਘ, ਸਕੱਤਰ ਸੁਖਮਿੰਦਰ ਸਿੰਘ ਆਦਿ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...