November 12, 2026, 3:53 am
----------- Advertisement -----------
HomeNewsBreaking Newsਅਦਾਲਤ ਨੇ ਚਮਕੀਲਾ ਦੀ ਬਾਇਓਪਿਕ 'ਤੇ ਹਟਾਈ ਪਾਬੰਦੀ: ਅਗਲੀ ਸੁਣਵਾਈ 7 ਜੁਲਾਈ...

ਅਦਾਲਤ ਨੇ ਚਮਕੀਲਾ ਦੀ ਬਾਇਓਪਿਕ ‘ਤੇ ਹਟਾਈ ਪਾਬੰਦੀ: ਅਗਲੀ ਸੁਣਵਾਈ 7 ਜੁਲਾਈ ਨੂੰ

Published on

----------- Advertisement -----------
  • ਦਿਲਜੀਤ ਦੋਸਾਂਝ, ਅਦਾਕਾਰਾ ਪਰਿਣੀਤੀ ਚੋਪੜਾ ਅਤੇ ਹੋਰਾਂ ਨੂੰ ਵੱਡੀ ਰਾਹਤ ਅਦਾਲਤ ਤੋਂ ਵੱਡੀ ਰਾਹਤ
  • ਅਦਾਲਤ ਨੇ ਮਸ਼ਹੂਰ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ‘ਤੇ ਲੱਗੀ ਰੋਕ ਹਟਾਈ
  • ਮਾਮਲੇ ਦੀ ਅਗਲੀ ਸੁਣਵਾਈ 7 ਜੁਲਾਈ ਨੂੰ ਹੋਵੇਗੀ

ਲੁਧਿਆਣਾ, 10 ਮਈ 2023 – ਅਦਾਲਤ ਨੇ ਮਸ਼ਹੂਰ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ‘ਤੇ ਲੱਗੀ ਰੋਕ ਹਟਾ ਦਿੱਤੀ ਹੈ। ਜਿਸ ਕਾਰਨ ਰਿਲਾਇੰਸ ਐਂਟਰਟੇਨਮੈਂਟ, ਇਮਤਿਆਜ਼ ਅਲੀ ਨਿਰਮਾਤਾ, ਅਦਾਕਾਰ ਦਿਲਜੀਤ ਦੋਸਾਂਝ, ਅਦਾਕਾਰਾ ਪਰਿਣੀਤੀ ਚੋਪੜਾ ਅਤੇ ਹੋਰਾਂ ਨੂੰ ਵੱਡੀ ਰਾਹਤ ਮਿਲੀ ਹੈ।

ਸਿਵਲ ਜੱਜ ਸੀਨੀਅਰ ਡਿਵੀਜ਼ਨ ਸੁਮਿਤ ਮੱਕੜ ਨੇ ਸੁਣਵਾਈ ਕਰਦਿਆਂ ਪਟੀਸ਼ਨਰ ਦੀ ਸਟੇਅ ਦੀ ਅਰਜ਼ੀ ਰੱਦ ਕਰ ਦਿੱਤੀ। ਮਾਮਲੇ ਦੀ ਅਗਲੀ ਸੁਣਵਾਈ 7 ਜੁਲਾਈ ਨੂੰ ਹੋਵੇਗੀ। ਇਸ ਤੋਂ ਪਹਿਲਾਂ, ਤਤਕਾਲੀ ਸਿਵਲ ਜੱਜ, ਸੀਨੀਅਰ ਡਵੀਜ਼ਨ, ਹਰਸਿਮਰਨਜੀਤ ਸਿੰਘ ਨੇ ਰਿਲਾਇੰਸ ਐਂਟਰਟੇਨਮੈਂਟ, ਇਮਤਿਆਜ਼ ਅਲੀ ਨਿਰਮਾਤਾ, ਅਮਰ ਸਿੰਘ ਚਮਕੀਲਾ ਦੀ ਪਤਨੀ ਗੁਰਮੇਲ ਕੌਰ ਅਤੇ ਹੋਰਾਂ ਨੂੰ ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ ਦੀ ਬਾਇਓਪਿਕ (ਫ਼ਿਲਮ) ਦਾ ਪ੍ਰਸਾਰਣ, ਰਿਲੀਜ਼, ਅਪਲੋਡ ਅਤੇ ਸਟ੍ਰੀਮਿੰਗ ਬੰਦ ਕਰਨ ਦੇ ਨਿਰਦੇਸ਼ ਦਿੱਤੇ ਸਨ।

ਅਦਾਲਤ ਨੇ ਉਕਤ ਹੁਕਮ ਮਰਹੂਮ ਨਿਰਮਾਤਾ ਗੁਰਦੇਵ ਸਿੰਘ ਰੰਧਾਵਾ ਦੇ ਪੁੱਤਰਾਂ ਇਸ਼ਜੀਤ ਰੰਧਾਵਾ ਅਤੇ ਸੰਜੋਤ ਰੰਧਾਵਾ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਾਰੀ ਕੀਤੇ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਅਮਰ ਸਿੰਘ ਚਮਕੀਲਾ ਦੀ ਵਿਧਵਾ ਨੇ 12 ਅਕਤੂਬਰ 2012 ਨੂੰ ਲਿਖਤੀ ਰੂਪ ਵਿੱਚ ਆਪਣੇ ਪਿਤਾ ਨੂੰ ਆਪਣੇ ਪਤੀ ਦੀ ਬਾਇਓਪਿਕ ਬਣਾਉਣ ਦਾ ਅਧਿਕਾਰ ਦਿੱਤਾ ਸੀ। ਉਨ੍ਹਾਂ ਦੇ ਪਿਤਾ ਦੀ ਮੌਤ ਤੋਂ ਬਾਅਦ ਦੋਸ਼ੀਆਂ ਨੇ ਮਿਲੀਭੁਗਤ ਨਾਲ ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ ‘ਤੇ ਜੀਵਨੀ ਫਿਲਮ ਬਣਾਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...