ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪੂਰੇ ਪਾਕਿਸਤਾਨ ਵਿੱਚ ਹਿੰਸਾ ਜਾਰੀ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਸਮਰਥਕ ਪੇਸ਼ਾਵਰ, ਇਸਲਾਮਾਬਾਦ ਸਮੇਤ ਕਈ ਸ਼ਹਿਰਾਂ ਵਿੱਚ ਅੱਗਜ਼ਨੀ ਅਤੇ ਭੰਨਤੋੜ ਕਰ ਰਹੇ ਹਨ। ਹੁਣ ਤੱਕ 6 ਲੋਕਾਂ ਦੀ ਮੌਤ ਦੀ ਖਬਰ ਹੈ।
ਪਾਕਿਸਤਾਨੀ ਅਖਬਾਰ ਡਾਨ ਮੁਤਾਬਕ ਹਿੰਸਾ ਨੂੰ ਦੇਖਦੇ ਹੋਏ ਪੂਰੇ ਪਾਕਿਸਤਾਨ ‘ਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਦੇਸ਼ ਵਿੱਚ ਪ੍ਰਾਈਵੇਟ ਸਕੂਲ ਵੀ ਬੰਦ ਰਹਿਣਗੇ। ਰਾਜਧਾਨੀ ਇਸਲਾਮਾਬਾਦ, ਅਤੇ ਪੇਸ਼ਾਵਰ, ਲਾਹੌਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਰਾਵਲਪਿੰਡੀ ਵਿੱਚ ਫੌਜ ਦੇ ਹੈੱਡਕੁਆਰਟਰ ਵਿੱਚ ਵੀ ਭੰਨਤੋੜ ਕੀਤੀ ਗਈ। ਲਾਹੌਰ ਵਿਚ ਗਵਰਨਰ ਹਾਊਸ, ਫੌਜ ਦੇ ਕਮਾਂਡਰ ਦੇ ਘਰ ਨੂੰ ਸਾੜ ਦਿੱਤਾ ਗਿਆ ਅਤੇ ਕਈ ਫੌਜੀ ਅਫਸਰਾਂ ਦੇ ਘਰਾਂ ‘ਤੇ ਹਮਲੇ ਕੀਤੇ ਗਏ। ਅਜਿਹੀ ਹੀ ਘਟਨਾ ਕਰਾਚੀ ਦੇ ਕੈਂਟ ਇਲਾਕੇ ਵਿੱਚ ਵੀ ਵਾਪਰੀ।
ਇਮਰਾਨ ਖਾਨ ਨੂੰ ਮੰਗਲਵਾਰ ਨੂੰ ਗ੍ਰਿਫਤਾਰੀ ਤੋਂ ਬਾਅਦ ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਜਾਂਚ ਏਜੰਸੀ ਐੱਨਏਬੀ ਦੇ ਹੁਕਮਾਂ ‘ਤੇ ਪਾਕਿਸਤਾਨ ਰੇਂਜਰਾਂ ਨੇ ਉਸ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਖਾਨ ਨੂੰ ਪੁੱਛਗਿੱਛ ਲਈ ਰਾਵਲਪਿੰਡੀ ਸਥਿਤ ਐੱਨਏਬੀ ਹੈੱਡਕੁਆਰਟਰ ਭੇਜ ਦਿੱਤਾ ਗਿਆ। ਸਾਬਕਾ ਪ੍ਰਧਾਨ ਮੰਤਰੀ ਨੂੰ ਮਾਮਲੇ ਦੀ ਸੁਣਵਾਈ ਲਈ ਜੁਡੀਸ਼ੀਅਲ ਕੰਪਲੈਕਸ ਵਿੱਚ ਨਹੀਂ ਲਿਆਂਦਾ ਜਾਵੇਗਾ। ਅਦਾਲਤੀ ਸੁਣਵਾਈ ਰਾਵਲਪਿੰਡੀ ਦੀ ਪੁਲਿਸ ਲਾਈਨ ਵਿੱਚ ਹੀ ਹੋਵੇਗੀ।
----------- Advertisement -----------
ਸਾਬਕਾ PM ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ ‘ਚ ਮਾਹੌਲ ਤਣਾਅਪੂਰਨ, ਦੇਸ਼ ਭਰ ‘ਚ ਇੰਟਰਨੈੱਟ ਬੰਦ,ਧਾਰਾ 144 ਲਾਗੂ
Published on
----------- Advertisement -----------
----------- Advertisement -----------











