April 20, 2026, 9:52 pm
----------- Advertisement -----------
HomeNewsLatest Newsਅਬੋਹਰ 'ਚ ਨੌਜਵਾਨ ਨੇ ਗਲਤੀ ਨਾਲ ਨਿਗਲਿਆ ਜ਼ਹਿਰ, 10 ਦਿਨਾਂ ਬਾਅਦ ਫਰੀਦਕੋਟ...

ਅਬੋਹਰ ‘ਚ ਨੌਜਵਾਨ ਨੇ ਗਲਤੀ ਨਾਲ ਨਿਗਲਿਆ ਜ਼ਹਿਰ, 10 ਦਿਨਾਂ ਬਾਅਦ ਫਰੀਦਕੋਟ ਦੇ ਹਸਪਤਾਲ ‘ਚ ਮੌ+ਤ

Published on

----------- Advertisement -----------

ਪੰਜਾਬ ਦੇ ਅਬੋਹਰ ਦੇ ਪਿੰਡ ਰਾਮਪੁਰਾ ਨਰਾਇਣਪੁਰਾ ਵਿੱਚ 10 ਦਿਨ ਪਹਿਲਾਂ ਇੱਕ ਨੌਜਵਾਨ ਨੇ ਗਲਤੀ ਨਾਲ ਸਪਰੇਅ ਪੀ ਲਈ ਸੀ। ਜਿਸ ਦਾ ਫਰੀਦਕੋਟ ਵਿਖੇ ਇਲਾਜ ਚੱਲ ਰਿਹਾ ਸੀ। ਰਾਤ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਥਾਣਾ ਬਹਾਵਵਾਲਾ ਦੀ ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ।
ਜਾਣਕਾਰੀ ਅਨੁਸਾਰ ਪਿੰਡ ਰਾਮਪੁਰਾ ਨਰਾਇਣਪੁਰਾ ਦੇ ਰਹਿਣ ਵਾਲੇ ਕਰੀਬ 22 ਸਾਲਾ ਸੰਜੇ ਪੁੱਤਰ ਵਿਨੋਦ ਕੁਮਾਰ ਨੇ 28 ਅਪਰੈਲ ਨੂੰ ਗਲਤੀ ਨਾਲ ਸਪਰੇਅ ਪੀ ਲਈ ਸੀ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਅਬੋਹਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। 29 ਅਪ੍ਰੈਲ ਨੂੰ ਉਸ ਨੂੰ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਜਿੱਥੇ ਮੰਗਲਵਾਰ ਦੇਰ ਰਾਤ ਉਸ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਜਿੱਥੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...