July 1, 2026, 1:11 am
----------- Advertisement -----------
HomeNewsBreaking Newsਮਜੀਠੀਆ ਪਹੁੰਚਿਆ ਮੋਹਾਲੀ ਕ੍ਰਾਈਮ ਬ੍ਰਾਂਚ: ਡਰੱਗਜ਼ ਮਾਮਲੇ 'ਚ SIT ਦੀ ਪੁੱਛਗਿੱਛ ਜਾਰੀ

ਮਜੀਠੀਆ ਪਹੁੰਚਿਆ ਮੋਹਾਲੀ ਕ੍ਰਾਈਮ ਬ੍ਰਾਂਚ: ਡਰੱਗਜ਼ ਮਾਮਲੇ ‘ਚ SIT ਦੀ ਪੁੱਛਗਿੱਛ ਜਾਰੀ

Published on

----------- Advertisement -----------

ਮੋਹਾਲੀ, 12 ਜਨਵਰੀ 2022 – ਡਰੱਗਜ਼ ਮਾਮਲੇ ‘ਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਮੋਹਾਲੀ ਕ੍ਰਾਈਮ ਬ੍ਰਾਂਚ ਪਹੁੰਚ ਗਏ ਹਨ। ਜਿੱਥੇ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਉਨ੍ਹਾਂ ਨੂੰ ਮੋਹਾਲੀ ਸਟੇਟ ਕ੍ਰਾਈਮ ਬ੍ਰਾਂਚ ‘ਚ ਪੇਸ਼ ਹੋਣ ਲਈ ਕਿਹਾ ਸੀ। ਇੱਥੇ ਪੁੱਜੇ ਮਜੀਠੀਆ ਨੇ ਬਹੁਤਾ ਕੁਝ ਨਹੀਂ ਕਿਹਾ। ਉਨ੍ਹਾਂ ਕਿਹਾ ਕਿ ਉਹ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਆਏ ਹਨ।

ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਤਾਂ ਦੇ ਦਿੱਤੀ ਗਈ ਸੀ, ਪਰ ਅਦਾਲਤ ਵੱਲੋਂ ਮਜੀਠੀਆ ‘ਨੂੰ ਜ਼ਮਾਨਤ ਅੱਧੀ ਦਰਜਨ ਤੋਂ ਵੱਧ ਸ਼ਰਤਾਂ ‘ਤੇ ਦਿੱਤੀ ਗਈ ਹੈ। ਪੜ੍ਹੋ ਕੀ ਨੇ ਸ਼ਰਤਾਂ….?

  • ਮਜੀਠੀਆ ਪਟੀਸ਼ਨਰ ਸੁਣਵਾਈ ਦੀ ਅਗਲੀ ਤਾਰੀਕ ਯਾਨੀ 18 ਜਨਵਰੀ 2022 ਤੱਕ ਦੇਸ਼ ਤੋਂ ਬਾਹਰ ਨਹੀਂ ਜਾ ਸਕਣਗੇ
  • ਜਦੋਂ ਵੀ ਜਾਂਚ ਲਈ ਲੋੜ ਹੋਵਗੀ, ਮਜੀਠੀਆ ਜਾਂਚ ਏਜੰਸੀ ਅੱਗੇ ਪੇਸ਼ ਹੋਣਗੇ
  • ਮਜੀਠੀਆ ਆਪਣਾ ਮੋਬਾਈਲ ਨੰਬਰ ਜਾਂਚ ਏਜੰਸੀ ਨੂੰ ਦੇਣਗੇ ਜੋ ਹਰ ਸਮੇਂ ਆਨ ਰਹੇਗਾ ਤੇ ਉਪਲਬਧ ਹੋਵੇਗਾ
  • ਮਜੀਠੀਆ ਸਿੱਧੇ ਜਾਂ ਅਸਿੱਧੇ ਤੌਰ ’ਤੇ ਕਿਸੇ ਵੀ ਗਵਾਹ ਜਾਂ ਕੇਸ ਨਾਲ ਸਬੰਧਤ ਕਿਸੇ ਵੀ ਵਿਅਕਤੀ ਨਾਲ ਸੰਪਰਕ ਨਹੀਂ ਕਰਨਗੇ
  • ਮਜੀਠੀਆ ਜ਼ਾਚ ਏਜੰਸੀ ਦੇ ਨਾਲ ਵਟਸਐਪ ਰਾਹੀਂ ਆਪਣੀ ਲਾਈਵ ਲੋਕੇਸ਼ਨ ਵੀ ਸ਼ੇਅਰ ਕਰਨਗੇ
  • ਮਜੀਠੀਆ ਧਾਰਾ 438(2) ਸੀਆਰ ਪੀ ਸੀ ਵਿਚ ਦਿੱਤੀਆਂ ਸਾਰੀਆਂ ਸ਼ਰਤਾਂ ਦੀ ਪਾਲਣਾ ਕਰਨਗੇ

ਬਿਕਰਮ ਮਜੀਠੀਆ ਦੇ ਡਰੱਗਜ਼ ਮਾਮਲੇ ਦੀ ਅਗਲੀ ਸੁਣਵਾਈ 18 ਜਨਵਰੀ ਨੂੰ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...