September 10, 2026, 8:29 pm
----------- Advertisement -----------
HomeNewsLatest Newsਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ 'ਚ ਇੰਟਰਨੈੱਟ ਬੰਦ; ਪੰਜਾਬ ਸੂਬੇ 'ਚ...

ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ ‘ਚ ਇੰਟਰਨੈੱਟ ਬੰਦ; ਪੰਜਾਬ ਸੂਬੇ ‘ਚ ਫੌਜੀ-ਪ੍ਰਮਾਣੂ ਟਿਕਾਣਿਆਂ ‘ਤੇ ਤਾਇਨਾਤ ਕਮਾਂਡੋ

Published on

----------- Advertisement -----------

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਦੂਜੇ ਦਿਨ ਵੀ ਹਿੰਸਾ ਜਾਰੀ ਹੈ। ਪੇਸ਼ਾਵਰ, ਇਸਲਾਮਾਬਾਦ, ਲਾਹੌਰ, ਕਰਾਚੀ ਅਤੇ ਰਾਵਲਪਿੰਡੀ ਸਮੇਤ ਕਈ ਸ਼ਹਿਰਾਂ ਵਿਚ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਦੇ ਸਮਰਥਕ ਅੱਗਜ਼ਨੀ ਅਤੇ ਭੰਨਤੋੜ ਕਰ ​​ਰਹੇ ਹਨ। 8 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਪੰਜਾਬ ਸੂਬੇ ਵਿੱਚ ਫੌਜ ਤਾਇਨਾਤ ਕਰ ਦਿੱਤੀ ਗਈ ਹੈ।

ਖਾਨ ਨੂੰ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨਏਬੀ) ਨੇ 60 ਅਰਬ ਪਾਕਿਸਤਾਨੀ ਰੁਪਏ ਦੇ ਘੁਟਾਲੇ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਪੁਲਿਸ ਹੈੱਡਕੁਆਰਟਰ ਦੀ ਅਸਥਾਈ ਅਦਾਲਤ ਵਿੱਚ ਇੱਕ ਵਿਸ਼ੇਸ਼ NAB ਜੱਜ ਦੇ ਸਾਹਮਣੇ ਖਾਨ ਦੀ ਸੁਣਵਾਈ ਜਾਰੀ ਹੈ। ਇਸ ‘ਤੇ ਜਲਦੀ ਹੀ ਫੈਸਲਾ ਆ ਸਕਦਾ ਹੈ। ਐੱਨਏਬੀ ਨੇ 14 ਦਿਨਾਂ ਦਾ ਸਰੀਰਕ ਰਿਮਾਂਡ ਮੰਗਿਆ ਹੈ।

ਇਸਲਾਮਾਬਾਦ ‘ਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਵਿਦੇਸ਼ੀ ਦੂਤਾਵਾਸਾਂ ਅਤੇ ਵਣਜ ਦੂਤਘਰਾਂ ਦੇ ਸਟਾਫ ਨੂੰ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਪਾਕਿਸਤਾਨ ਦੇ ਟੀਵੀ ਚੈਨਲ ‘ਦੁਨੀਆ ਨਿਊਜ਼’ ਮੁਤਾਬਕ ਪੂਰੇ ਦੇਸ਼ ‘ਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਚਾਂਗ ਇਲਾਕੇ ‘ਚ ਪ੍ਰਮਾਣੂ ਕੇਂਦਰ ‘ਤੇ ਫੌਜ ਦੇ ਬਿਹਤਰੀਨ ਕਮਾਂਡੋ ਤਾਇਨਾਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...