November 12, 2026, 3:40 am
----------- Advertisement -----------
HomeNewsEntertainmentਪਾਕਿਸਤਾਨੀ ਅਦਾਕਾਰਾ ਨੇ PM ਮੋਦੀ ਖਿਲਾਫ FIR ਦਰਜ ਕਰਨ ਦੀ ਕੀਤੀ ਮੰਗ,...

ਪਾਕਿਸਤਾਨੀ ਅਦਾਕਾਰਾ ਨੇ PM ਮੋਦੀ ਖਿਲਾਫ FIR ਦਰਜ ਕਰਨ ਦੀ ਕੀਤੀ ਮੰਗ, ਅੱਗੋਂ ਦਿੱਲੀ ਪੁਲਿਸ ਨੇ ਦਿੱਤਾ ਕਰਾਰਾ ਜਵਾਬ

Published on

----------- Advertisement -----------

ਪਾਕਿਸਤਾਨੀ ਅਦਾਕਾਰਾ ਸਹਿਰ ਸ਼ਿਨਵਾਰੀ ਨੂੰ ਅਕਸਰ ਭਾਰਤੀ ਕ੍ਰਿਕਟ ਟੀਮ ਅਤੇ ਖਿਡਾਰੀਆਂ ਖਿਲਾਫ ਟਵੀਟ ਕਰਦੇ ਦੇਖਿਆ ਗਿਆ ਹੈ। ਉਹ ਹਮੇਸ਼ਾ ਆਪਣੇ ਟਵੀਟਸ ਨੂੰ ਲੈ ਕੇ ਟ੍ਰੋਲ ਵੀ ਹੋ ਜਾਂਦੀ ਹੈ। ਪਰ ਇਸ ਵਾਰ ਸਹਿਰ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਇਸ ਵਾਰ ਸਹਿਰ ਨੇ ਕਿਸੇ ਭਾਰਤੀ ਖਿਡਾਰੀ ਖਿਲਾਫ ਨਹੀਂ ਸਗੋਂ ਭਾਰਤ ਦੇ ਪ੍ਰਧਾਨ ਮੰਤਰੀ ਖਿਲਾਫ ਟਵੀਟ ਕੀਤਾ ਹੈ। ਪਾਕਿਸਤਾਨੀ ਅਭਿਨੇਤਰੀ ਸਹਿਰ ਸ਼ਿਨਵਾਰੀ ਪੀਐਮ ਮੋਦੀ ਖਿਲਾਫ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣਾ ਚਾਹੁੰਦੀ ਹੈ।
ਉਸਨੇ ਇੱਕ ਟਵੀਟ ਵਿੱਚ ਕਿਹਾ- “ਕਿਸੇ ਨੂੰ ਦਿੱਲੀ ਪੁਲਿਸ ਦਾ ਔਨਲਾਈਨ ਲਿੰਕ ਪਤਾ ਹੈ? ਮੈਨੂੰ ਭਾਰਤੀ ਪੀਐਮ ਅਤੇ ਭਾਰਤੀ ਖੁਫੀਆ ਏਜੰਸੀ ਰਾਅ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਉਣੀ ਹੈ। ਉਹ ਮੇਰੇ ਦੇਸ਼ ਪਾਕਿਸਤਾਨ ਵਿੱਚ ਅਰਾਜਕਤਾ ਅਤੇ ਅੱਤਵਾਦ ਫੈਲਾ ਰਹੇ ਹਨ। ਭਾਰਤੀ ਅਦਾਲਤਾਂ ਸੁਤੰਤਰ ਹੋਣ ਦਾ ਦਾਅਵਾ ਕਰਦੀਆਂ ਹਨ।” ਅਜਿਹੀ ਸਥਿਤੀ ਵਿੱਚ, ਮੈਨੂੰ ਯਕੀਨ ਹੈ ਕਿ ਭਾਰਤ ਦੀ ਸੁਪਰੀਮ ਕੋਰਟ ਮੈਨੂੰ ਨਿਆਂ ਜ਼ਰੂਰ ਦੇਵੇਗੀ।”
ਸਹਿਰ ਸ਼ਿਨਵਾਰੀ ਦੇ ਇਸ ਟਵੀਟ ‘ਤੇ ਦਿੱਲੀ ਪੁਲਿਸ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਸਹਿਰ ਦੇ ਟਵੀਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਨੇ ਕਿਹਾ- “ਸਾਨੂੰ ਡਰ ਹੈ ਕਿ ਪਾਕਿਸਤਾਨ ‘ਚ ਅਜੇ ਵੀ ਸਾਡਾ ਅਧਿਕਾਰ ਖੇਤਰ ਨਹੀਂ ਹੈ। ਪਰ ਅਸੀਂ ਜਾਣਨਾ ਚਾਹੁੰਦੇ ਹਾਂ ਕਿ ਜਦੋਂ ਪਾਕਿਸਤਾਨ ‘ਚ ਇੰਟਰਨੈੱਟ ਸੇਵਾ ਮੁਅੱਤਲ ਕੀਤੀ ਗਈ ਹੈ ਤਾਂ ਤੁਸੀਂ ਕਿਵੇਂ ਟਵੀਟ ਕਰ ਰਹੇ ਹੋ?” ਸਹਰ ਸ਼ਿਨਵਾਰੀ ਦਾ ਇਹ ਟਵੀਟ ਦੇਖਦੇ ਹੀ ਦੇਖਦੇ ਤੇਜ਼ੀ ਨਾਲ ਵਾਇਰਲ ਹੋ ਗਿਆ। ਉਨ੍ਹਾਂ ਦੇ ਇਸ ਟਵੀਟ ‘ਤੇ ਯੂਜ਼ਰਸ ਨੇ ਉਨ੍ਹਾਂ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...