October 1, 2026, 7:04 pm
----------- Advertisement -----------
HomeNewsLatest Newsਤਬਾਹੀ ਮਚਾ ਸਕਦਾ ਹੈ ਚੱਕਰਵਾਤੀ ਤੂਫ਼ਾਨ 'ਮੋਕਾ'! ਇਨ੍ਹਾਂ ਸੂਬਿਆਂ ਵਿੱਚ ਤੇਜ਼ ਹਵਾਵਾਂ...

ਤਬਾਹੀ ਮਚਾ ਸਕਦਾ ਹੈ ਚੱਕਰਵਾਤੀ ਤੂਫ਼ਾਨ ‘ਮੋਕਾ’! ਇਨ੍ਹਾਂ ਸੂਬਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ

Published on

----------- Advertisement -----------

ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਅਨੁਸਾਰ ਚੱਕਰਵਾਤੀ ਤੂਫਾਨ ਮੋਕਾ ਅੱਜ ਤਬਾਹੀ ਮਚਾ ਸਕਦਾ ਹੈ ਅਤੇ 12 ਮਈ ਦੀ ਸਵੇਰ ਤੱਕ ਇਹ ਬਹੁਤ ਭਿਆਨਕ ਚੱਕਰਵਾਤ ਬਣ ਜਾਵੇਗਾ। ਇਸ ਤੋਂ ਬਾਅਦ ਇਸ ਦੇ ਉੱਤਰ-ਪੂਰਬ ਦਿਸ਼ਾ ਵੱਲ ਮੁੜਨ ਦੀ ਸੰਭਾਵਨਾ ਹੈ। ਇਸ ਨਾਲ ਕਈ ਰਾਜਾਂ ਦਾ ਮੌਸਮ ਪ੍ਰਭਾਵਿਤ ਹੋਵੇਗਾ।
ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ ਬੰਗਾਲ ਦੀ ਖਾੜੀ ਉੱਤੇ ਬਣ ਰਿਹਾ ਡੂੰਘਾ ਦਬਾਅ ਅੱਜ ਯਾਨੀ 11 ਮਈ ਨੂੰ ਚੱਕਰਵਾਤੀ ਤੂਫ਼ਾਨ ‘ਮੋਕਾ’ ਵਿੱਚ ਬਦਲ ਗਿਆ ਹੈ। ਇਸ ਦਾ ਅਸਰ ਕਈ ਸੂਬਿਆਂ ‘ਚ ਦੇਖਣ ਨੂੰ ਮਿਲੇਗਾ। ਇਸ ਕਾਰਨ ਬੰਗਾਲ ਦੀ ਖਾੜੀ ਦੇ ਨੇੜੇ ਤੱਟਵਰਤੀ ਰਾਜਾਂ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਪਵੇਗਾ, ਜਦਕਿ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਵਧੇਗਾ।
ਮੋਕਾ ਦੇ ਪ੍ਰਭਾਵ ਹੇਠ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਅੱਜ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੰਡੇਮਾਨ ਸਾਗਰ ਅਤੇ ਦੱਖਣ-ਪੂਰਬੀ ਬੰਗਾਲ ਦੀ ਖਾੜੀ ਉੱਤੇ ਸਮੁੰਦਰ ਦੀ ਸਥਿਤੀ ਬਹੁਤ ਖਰਾਬ ਹੋਵੇਗੀ। ਲਹਿਰਾਂ ਦੀ ਉਚਾਈ ਬਹੁਤ ਜ਼ਿਆਦਾ ਹੋਵੇਗੀ, ਹਵਾ ਦੀ ਰਫ਼ਤਾਰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਤੱਕ ਹੋਵੇਗੀ। ਕੇਰਲ, ਦੱਖਣੀ ਮੱਧ ਮਹਾਰਾਸ਼ਟਰ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਅਸਾਮ, ਤਾਮਿਲਨਾਡੂ ਅਤੇ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼, ਸਿੱਕਿਮ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਉੱਤਰ-ਪੱਛਮੀ, ਮੱਧ ਅਤੇ ਪੂਰਬੀ ਭਾਰਤ ਵਿੱਚ ਦਿਨ ਦੇ ਤਾਪਮਾਨ ਵਿੱਚ ਹੋਰ ਵਾਧਾ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ ਅੱਜ ਮੁੜ ਤੋਂ ਹੋਵੇਗੀ ਟੂੰ-ਟੂੰ

ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਵੇਗੀ ਤੇ ਬੀਬੀਆਂ ਦੇ ਖਾਤੇ ਵਿਚ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ, ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ 2026’ ਨੂੰ ਲੈ ਕੇ...