ਮੋਗਾ, 12 ਜਨਵਰੀ 2022- ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਅੱਜ ਬੁੱਧਵਾਰ ਸਵੇਰੇ 8 ਵਜੇ ਮੋਗਾ ਤੋਂ ਕੋਟ ਈਸੇ ਖਾਂ ਰੋਡ ਤੋਂ ਅੱਗੇ ਪੱਟੀ ਰੋਡ ਤੇ ਪਿੰਡ ਮੱਲੂਵਾਰੀਆ ਦੇ ਕੋਲ ਪੱਟੀ ਰੋਡਵੇਜ਼ ਦੀ ਬੱਸ ਅਤੇ ਇਕ ਕਾਰ ਵਿਚ ਜਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਇੱਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸੰਘਣੀ ਧੁੰਦ ਕਾਰਨ ਜ਼ੀਰਾ ਨੇੜੇ ਮੋਗਾ-ਅੰਮ੍ਰਿਤਸਰ ਰੋਡ ‘ਤੇ ਪਿੰਡ ਅਮਰਗੜ੍ਹ ਬੰਦੀਆਂ ਕੋਲ ਵਾਪਰਿਆ। ਸਵਿਫਟ ਕਾਰ ਰੋਡਵੇਜ਼ ਦੀ ਬੱਸ ਨਾਲ ਟਕਰਾ ਗਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਇੱਕ ਲੜਕੀ ਵੀ ਸ਼ਾਮਲ ਹੈ। ਹਾਦਸਾਗ੍ਰਸਤ ਪਰਿਵਾਰ ਅੰਮ੍ਰਿਤਸਰ ਦੇ ਕਸਬਾ ਤਰਨਤਾਰਨ ਦੇ ਪਿੰਡ ਪੱਟੀ ਦਾ ਦੱਸਿਆ ਜਾ ਰਿਹਾ ਹੈ। ਪਰਿਵਾਰ ਦੇ 5 ਮੈਂਬਰ ਸਵਿਫਟ ਕਾਰ ਨੰਬਰ ਪੀਬੀ13 ਬੀਸੀ 1964 ਵਿੱਚ ਲੁਧਿਆਣਾ ਤੋਂ ਪੱਟੀ ਜਾ ਰਹੇ ਸਨ। ਜਿਵੇਂ ਹੀ ਕਾਰ ਲਾਹੌਰੀਆ ਢਾਬੇ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੀ ਰੋਡਵੇਜ਼ ਦੀ ਬੱਸ ਨਾਲ ਟਕਰਾ ਗਈ। ਹਾਦਸੇ ‘ਚ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਅਤੇ ਪੂਰੀ ਤਰ੍ਹਾਂ ਨਾਲ ਝੁਲਸ ਗਈ। ਜਿਸ ਕਾਰਨ ਕਾਰ ‘ਚ ਸਵਾਰ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲੋਕਾਂ ਨੇ ਬੜੀ ਮੁਸ਼ਕਲ ਨਾਲ ਕਾਰ ਸਿੱਧੀ ਕੀਤੀ ਅਤੇ ਲਾਸ਼ਾਂ ਨੂੰ ਕਾਰ ਵਿਚੋਂ ਬਾਹਰ ਕੱਢਿਆ।












