June 30, 2026, 11:53 am
----------- Advertisement -----------
HomeNewsHealthਸ਼ੂਗਰ ਕੰਟਰੋਲ ਤੋਂ ਲੈ ਕੇ ਭਾਰ ਘਟਾਉਣ ਤੱਕ, ਜਾਣੋ ਮੇਥੀ ਦੇ ਬੀਜਾਂ...

ਸ਼ੂਗਰ ਕੰਟਰੋਲ ਤੋਂ ਲੈ ਕੇ ਭਾਰ ਘਟਾਉਣ ਤੱਕ, ਜਾਣੋ ਮੇਥੀ ਦੇ ਬੀਜਾਂ ਦੇ ਅਣਗਿਣਤ ਫਾਇਦੇ

Published on

----------- Advertisement -----------

ਮੇਥੀ ਦੇ ਛੋਟੇ ਬੀਜ ਵਿੱਚ ਗੁਣਾਂ ਦਾ ਬਹੁਤ ਵੱਡਾ ਖਜ਼ਾਨਾ ਹੁੰਦਾ ਹੈ। ਇਹ ਸਵਾਦ ਦੇ ਨਾਲ-ਨਾਲ ਸਿਹਤ ਨਾਲ ਵੀ ਭਰਪੂਰ ਹੈ। ਇਸ ‘ਚ ਫਾਸਫੋਰਸ, ਆਇਰਨ, ਕੈਲਸ਼ੀਅਮ, ਐਂਟੀ-ਇੰਫਲੇਮੇਟਰੀ ਅਤੇ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ। ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

ਮੇਥੀ ਦੇ ਬੀਜਾਂ ‘ਚ ਪਾਏ ਜਾਣ ਵਾਲੇ ਗੁਣ ਕੋਲੈਸਟ੍ਰਾਲ ਨੂੰ ਘੱਟ ਕਰਨ ਦੇ ਨਾਲ-ਨਾਲ ਭਾਰ ਘਟਾਉਣ ਲਈ ਵੀ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ। ਇਸ ਦੀ ਵਰਤੋਂ ਕਰਕੇ ਤੁਸੀਂ ਕਈ ਸਿਹਤ ਸੰਬੰਧੀ ਸਮੱਸਿਆਵਾਂ ਤੋਂ ਬਚ ਸਕਦੇ ਹੋ। ਆਓ ਜਾਣਦੇ ਹਾਂ ਮੇਥੀ ਦੇ ਬੀਜ ਸਿਹਤ ਲਈ ਕਿੰਨੇ ਫਾਇਦੇਮੰਦ ਹੁੰਦੇ ਹਨ।

ਭਾਰ ਘਟਾਉਣ ਵਿੱਚ ਸਹਾਇਕ
ਮੇਥੀ ਫਾਈਬਰ ਨਾਲ ਭਰਪੂਰ ਹੁੰਦੀ ਹੈ। ਜੋ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਜਿਸ ਨਾਲ ਤੁਸੀਂ ਜ਼ਿਆਦਾ ਖਾਣ ਤੋਂ ਬਚ ਸਕਦੇ ਹੋ। ਇਕ ਰਿਸਰਚ ਮੁਤਾਬਕ ਦੁਪਹਿਰ ਦੇ ਖਾਣੇ ਤੋਂ ਪਹਿਲਾਂ ਮੇਥੀ ਦੀ ਚਾਹ ਦਾ ਸੇਵਨ ਘੱਟ ਖਾਣ ‘ਚ ਮਦਦ ਕਰ ਸਕਦਾ ਹੈ।

ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੈ
ਮੇਥੀ ਦੇ ਬੀਜਾਂ ਵਿੱਚ ਘੁਲਣਸ਼ੀਲ ਫਾਈਬਰ ਅਤੇ ਹੋਰ ਤੱਤ ਮੌਜੂਦ ਹੁੰਦੇ ਹਨ। ਜੋ ਕਿ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦੇ ਹਨ। ਇਹ ਪਾਚਨ ਕਿਰਿਆ ਨੂੰ ਸੁਧਾਰਦਾ ਹੈ ਅਤੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਹੁੰਦਾ ਹੈ। ਜੇਕਰ ਸ਼ੂਗਰ ਦੇ ਮਰੀਜ਼ ਰੋਜ਼ਾਨਾ ਮੇਥੀ ਦਾ ਪਾਣੀ ਪੀਂਦੇ ਹਨ ਤਾਂ ਬਲੱਡ ਸ਼ੂਗਰ ਲੈਵਲ ਨਾਰਮਲ ਰਹਿ ਸਕਦਾ ਹੈ।

ਵਾਲਾਂ ਲਈ ਫਾਇਦੇਮੰਦ
ਮੇਥੀ ਦੇ ਬੀਜਾਂ ‘ਚ ਆਇਰਨ, ਪ੍ਰੋਟੀਨ, ਜ਼ਿੰਕ, ਹੈਲਦੀ ਫੈਟ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ।ਜੋ ਵਾਲਾਂ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ। ਇਸ ‘ਚ ਮੌਜੂਦ ਐਂਟੀ ਫੰਗਸ ਅਤੇ ਐਂਟੀ ਇੰਫਲੇਮੇਟਰੀ ਤੱਤ ਵਾਲਾਂ ਦੇ ਵਾਧੇ ਲਈ ਜ਼ਰੂਰੀ ਹਨ।

ਵਾਲਾਂ ਦੇ ਝੜਨ ਨੂੰ ਕੰਟਰੋਲ ਕਰਨ ਲਈ ਮੇਥੀ ਦੇ ਬੀਜਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦੇ ਲਈ ਮੇਥੀ ਦੇ ਬੀਜਾਂ ਨੂੰ ਰਾਤ ਨੂੰ ਪਾਣੀ ‘ਚ ਭਿਓ ਦਿਓ, ਅਗਲੇ ਦਿਨ ਇਸ ਦਾ ਪੇਸਟ ਬਣਾ ਲਓ। ਹੁਣ ਇਸ ‘ਚ ਨਾਰੀਅਲ ਦਾ ਤੇਲ ਮਿਲਾਓ। ਫਿਰ ਇਸ ਮਿਸ਼ਰਣ ਨੂੰ ਵਾਲਾਂ ‘ਤੇ ਲਗਾਓ, ਲਗਭਗ 30 ਮਿੰਟ ਬਾਅਦ ਪਾਣੀ ਨਾਲ ਧੋ ਲਓ।

ਦਿਲ ਦੀ ਸਿਹਤ ਲਈ
ਮੇਥੀ ਦੇ ਬੀਜਾਂ ਵਿੱਚ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ। ਜੋ ਦਿਲ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਖੂਨ ਦੇ ਥੱਕੇ ਨੂੰ ਰੋਕਣ ਵਿੱਚ ਮਦਦਗਾਰ ਹੈ। ਜੇਕਰ ਤੁਸੀਂ ਆਪਣੇ ਦਿਲ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ, ਤਾਂ ਤੁਸੀਂ ਕਈ ਤਰੀਕਿਆਂ ਨਾਲ ਆਪਣੀ ਖੁਰਾਕ ‘ਚ ਮੇਥੀ ਦੇ ਦਾਣੇ ਸ਼ਾਮਲ ਕਰ ਸਕਦੇ ਹੋ।

ਕਬਜ਼ ਨੂੰ ਦੂਰ ਕਰਨ ਲਈ
ਜਿਨ੍ਹਾਂ ਲੋਕਾਂ ਨੂੰ ਕਬਜ਼ ਦੀ ਸਮੱਸਿਆ ਹੈ, ਉਨ੍ਹਾਂ ਲਈ ਮੇਥੀ ਦੇ ਦਾਣੇ ਰਾਮਬਾਣ ਸਾਬਤ ਹੋ ਸਕਦੇ ਹਨ। ਇਸ ਦੇ ਲਈ ਤੁਸੀਂ ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ ਕੋਸੇ ਪਾਣੀ ਦੇ ਨਾਲ ਮੇਥੀ ਦੇ ਬੀਜਾਂ ਦਾ ਪਾਊਡਰ ਖਾ ਸਕਦੇ ਹੋ।

ਮਾਹਵਾਰੀ ਵਿੱਚ ਲਾਭਦਾਇਕ
ਮੇਥੀ ਦੇ ਬੀਜਾਂ ਵਿੱਚ ਆਇਰਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜੋ ਅਨੀਮੀਆ ਨੂੰ ਦੂਰ ਕਰਦਾ ਹੈ। ਅਜਿਹੇ ‘ਚ ਜ਼ਰੂਰੀ ਹੈ ਕਿ ਔਰਤਾਂ ਆਪਣੇ ਔਖੇ ਦਿਨਾਂ ‘ਚ ਮੇਥੀ ਦੇ ਦਾਣਿਆਂ ਨੂੰ ਖੁਰਾਕ ਦਾ ਹਿੱਸਾ ਜ਼ਰੂਰ ਬਣਾਉਣ। ਤੁਸੀਂ ਚਾਹੋ ਤਾਂ ਇਸ ਨੂੰ ਸਬਜ਼ੀ ‘ਚ ਮਿਲਾ ਕੇ ਵੀ ਖਾ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...