ਪੰਜਾਬ ਦੀ ਸ਼ਾਹਕੋਟ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਦਰਅਸਲ 10 ਮਈ ਨੂੰ ਉਨ੍ਹਾਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਵਾਲੇ ਦਿਨ ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਲਬੀਰ ਸਿੰਘ ਟੋਗ ਦੇ ਕਾਫਲੇ ਨੂੰ ਰੋਕਦਿਆਂ ਚੋਣ ਕਮਿਸ਼ਨ ਦੇ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਸੀ।
ਵਿਧਾਇਕ ਦਲਬੀਰ ਦੇ ਡਰਾਈਵਰ ਗਗਨਦੀਪ ਅਰੋੜਾ ਦੀ ਸ਼ਿਕਾਇਤ ‘ਤੇ ਕਾਂਗਰਸੀ ਵਿਧਾਇਕ ਖਿਲਾਫ ਥਾਣਾ ਸ਼ਾਹਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ 12 ਹੋਰ ਲੋਕਾਂ ਦੇ ਨਾਂ ਵੀ ਐਫਆਈਆਰ ਵਿੱਚ ਸ਼ਾਮਲ ਹਨ। ਗਗਨਦੀਪ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਉਹ ਵਿਧਾਇਕ ਦਲਬੀਰ ਸਿੰਘ ਦੇ ਕਾਫ਼ਲੇ ਨੂੰ ਜਲੰਧਰ ਰਾਹੀਂ ਸੁਲਤਾਨਪੁਰ ਲੋਧੀ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਆਪਣੇ ਸਮਰਥਕਾਂ ਸਮੇਤ ਉਨ੍ਹਾਂ ਦੀ ਗੱਡੀ ਨੂੰ ਰੋਕ ਲਿਆ। ਇੱਥੋਂ ਤੱਕ ਕਿ ਉਸ ਦੀ ਕਾਰ ਦੀਆਂ ਚਾਬੀ ਵੀ ਖੋਹ ਲਈ। ਇਸ ਤੋਂ ਬਾਅਦ ਜਦੋਂ ਉਸ ਨੇ ਮੌਕੇ ‘ਤੇ ਪੁਲਸ ਨੂੰ ਬੁਲਾਇਆ ਤਾਂ ਪੁਲਸ ਉਨ੍ਹਾਂ ਨੂੰ ਥਾਣੇ ਲੈ ਗਈ।
----------- Advertisement -----------
ਪੰਜਾਬ ‘ਚ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ‘ਤੇ FIR ਦਰਜ
Published on
----------- Advertisement -----------
----------- Advertisement -----------












