November 24, 2026, 9:37 pm
----------- Advertisement -----------
HomeNewsBreaking Newsਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Published on

----------- Advertisement -----------

ਚੰਡੀਗੜ੍ਹ, 12 ਮਈ 2023 – ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਆਰੰਭੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਰਾਜੀਆ, ਤਹਿਸੀਲ ਅਜਨਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਤਾਇਨਾਤ ਪਟਵਾਰੀ ਕਾਬਲ ਸਿੰਘ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਪਰਗਟ ਸਿੰਘ ਵਾਸੀ ਪਿੰਡ ਧਾਲੀਵਾਲ ਕਲੇਰ, ਤਹਿਸੀਲ ਅਜਨਾਲਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸ ਦੇ ਰਿਸ਼ਤੇਦਾਰਾਂ ਦੀ ਜ਼ਮੀਨ ਦੇ ਇੰਤਕਾਲ ਵਿੱਚ ਸੋਧ ਕਰਨ ਬਦਲੇ ਉਕਤ ਪਟਵਾਰੀ 6,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਉਸਦੀ ਸ਼ਿਕਾਇਤ ਵਿੱਚਲੇ ਦੋਸ਼ਾਂ ਦੀ ਪੁਸ਼ਟੀ ਉਪਰੰਤ, ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਉਸ ਕੋਲੋਂ ਰੰਗੇ ਹੋਏ ਨੋਟ ਬਰਾਮਦ ਕਰ ਲਏ ਗਏ।

ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...