November 12, 2026, 3:37 am
----------- Advertisement -----------
HomeNewsBreaking Newsਰਾਘਵ ਚੱਢਾ-ਪਰਿਣੀਤੀ ਚੋਪੜਾ ਦੀ ਮੰਗਣੀ ਅੱਜ: ਦਿੱਲੀ ਦੇ ਕਪੂਰਥਲਾ ਹਾਊਸ 'ਚ ਇੱਕ-ਦੂਜੇ...

ਰਾਘਵ ਚੱਢਾ-ਪਰਿਣੀਤੀ ਚੋਪੜਾ ਦੀ ਮੰਗਣੀ ਅੱਜ: ਦਿੱਲੀ ਦੇ ਕਪੂਰਥਲਾ ਹਾਊਸ ‘ਚ ਇੱਕ-ਦੂਜੇ ਨੂੰ ਪਹਿਨਾਉਣਗੇ ਮੁੰਦਰੀਆਂ

Published on

----------- Advertisement -----------

ਨਵੀਂ ਦਿੱਲੀ, 13 ਮਈ 2023 – ਆਮ ਆਦਮੀ ਪਾਰਟੀ ਦੇ ਨੇਤਾ-ਐਮਪੀ ਰਾਘਵ ਚੱਢਾ ਅਤੇ ਬਾਲੀਵੁਡ ਅਦਾਕਾਰਾ ਪਰਿਣੀਤੀ ਚੋਪੜਾ ਅੱਜ ਯਾਨੀ ਸ਼ਨੀਵਾਰ ਨੂੰ ਦਿੱਲੀ ਵਿੱਚ ਮੰਗਣੀ ਕਰਨ ਜਾ ਰਹੇ ਹਨ। ਇਹ ਪ੍ਰੋਗਰਾਮ ਕਪੂਰਥਲਾ ਹਾਊਸ, ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।

ਦਿੱਲੀ ‘ਚ ਇਸ ਬਾਲੀਵੁੱਡ ਥੀਮ ਵਾਲੀ ਪਾਰਟੀ ‘ਚ ਰਾਘਵ ਚੱਢਾ ਡਿਜ਼ਾਈਨਰ ਪਵਨ ਸਚਦੇਵਾ ਦਾ ਅਚਕਨ ਪਹਿਨਣਗੇ, ਜਦਕਿ ਪਰਿਣੀਤੀ ਚੋਪੜਾ ਡਿਜ਼ਾਈਨਰ ਮਨੀਸ਼ ਮਲਹੋਤਰਾ ਦੇ ਡਿਜ਼ਾਈਨਰ ਬਾਲੀਵੁਡ ਸਿਤਾਰਿਆਂ ਦੇ ਪਹਿਰਾਵੇ ‘ਚ ਨਜ਼ਰ ਆਵੇਗੀ। ਇਸ ਪਾਰਟੀ ‘ਚ ਪੰਜਾਬ ਅਤੇ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਨਜ਼ਰ ਆਉਣਗੇ, ਉਥੇ ਹੀ ਪਰਿਣੀਤੀ ਦੀ ਚਚੇਰੀ ਭੈਣ ਪ੍ਰਿਅੰਕਾ ਚੋਪੜਾ ਦੇ ਵੀ ਬਾਲੀਵੁਡ ਦੀਆਂ ਕਈ ਹਸਤੀਆਂ ਦੇ ਨਾਲ ਪਾਰਟੀ ‘ਚ ਪਹੁੰਚਣ ਦੀ ਉਮੀਦ ਹੈ।

ਹਾਲ ਹੀ ‘ਚ ਇਸ ਜੋੜੇ ਨੂੰ ਡਿਨਰ ਡੇਟ ‘ਤੇ ਦੇਖਿਆ ਗਿਆ ਸੀ। ਦੋਵਾਂ ਨੂੰ ਇੱਕ ਰੈਸਟੋਰੈਂਟ ਤੋਂ ਬਾਹਰ ਦੇਖਿਆ ਗਿਆ। ਜਿੱਥੇ ਪਰਿਣੀਤੀ ਬਲੈਕ ਆਊਟਫਿਟ ‘ਚ ਨਜ਼ਰ ਆਈ, ਉਥੇ ਰਾਘਵ ਬਲੈਕ ਪੈਂਟ ਅਤੇ ਕੈਜ਼ੂਅਲ ਸ਼ਰਟ ‘ਚ ਨਜ਼ਰ ਆਏ। ਇਸ ਤੋਂ ਬਾਅਦ ਹੀ ਦੋਹਾਂ ਦੇ ਗੁਪਤ ਵਿਆਹ ਦੀਆਂ ਅਫਵਾਹਾਂ ਸ਼ੁਰੂ ਹੋ ਗਈਆਂ ਸਨ। ਪਰ ਪਰਿਣੀਤੀ ਨੇ ਇਸ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਦੋਵਾਂ ਨੂੰ ਕਦੇ ਲੰਡਨ ਤੇ ਕਦੇ ਮੁੰਬਈ ‘ਚ ਦੇਖਿਆ ਗਿਆ। ਦੋਵੇਂ ਪੰਜਾਬ ਅਤੇ ਮੁੰਬਈ ਵਿਚਾਲੇ ਹੋਣ ਵਾਲਾ ਆਈਪੀਐਲ ਮੈਚ ਦੇਖਣ ਲਈ ਮੋਹਾਲੀ ਵੀ ਪਹੁੰਚੇ ਸਨ।

ਜਾਣਕਾਰੀ ਮੁਤਾਬਕ ਇਹ ਪ੍ਰੋਗਰਾਮ ਸ਼ਾਮ ਕਰੀਬ 5 ਵਜੇ ਤੋਂ ਸ਼ੁਰੂ ਹੋਵੇਗਾ। ਸਭ ਤੋਂ ਪਹਿਲਾਂ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ। ਇਸ ਤੋਂ ਬਾਅਦ ਅਰਦਾਸ ਹੋਵੇਗੀ ਅਤੇ ਫਿਰ ਕੁੜਮਾਈ ਹੋਵੇਗੀ। ਰਾਤ ਦੇ ਖਾਣੇ ਦਾ ਪ੍ਰੋਗਰਾਮ ਰੱਖਿਆ ਗਿਆ ਹੈ। ਪਰਿਵਾਰ ਅਤੇ ਕਰੀਬੀ ਦੋਸਤਾਂ ਸਮੇਤ ਕਰੀਬ 150 ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹਨ।

ਰਾਘਵ ਚੱਢਾ ‘ਆਪ’ ਵਿੱਚ ਜਾਣਿਆ-ਪਛਾਣਿਆ ਨਾਮ ਹੈ। ਪਰਿਣੀਤੀ ਚੋਪੜਾ ਨੇ ਬਾਲੀਵੁਡ ‘ਚ ਕਈ ਹਿੱਟ ਫਿਲਮਾਂ ਦਿੱਤੀਆਂ ਹਨ। ਉਹ ਵਰਤਮਾਨ ਵਿੱਚ ਇਮਤਿਆਜ਼ ਅਲੀ ਦੇ ਨਿਰਦੇਸ਼ਨ ਵਿੱਚ ਬਣੀ ਚਮਕੀਲਾ ਵਿੱਚ ਦਿਲਜੀਤ ਦੋਸਾਂਝ ਨਾਲ ਸਕ੍ਰੀਨ ਸਪੇਸ ਸ਼ੇਅਰ ਕਰਦੀ ਨਜ਼ਰ ਆਵੇਗੀ। ਦੱਸਿਆ ਜਾ ਰਿਹਾ ਹੈ ਕਿ ਇਹ ਫਿਲਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਤੋਂ ਪ੍ਰੇਰਿਤ ਹੈ ਅਤੇ ਇਸ ਦੀ ਰਿਲੀਜ਼ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...