May 3, 2026, 11:42 am
----------- Advertisement -----------
HomeNewsLatest Newsਫਲਾਈਟ 'ਚ ਏਅਰ ਹੋਸਟੈੱਸ ਨਾਲ ਛੇੜਛਾੜ, ਅੰਮ੍ਰਿਤਸਰ 'ਚ ਲੈਂਡ ਹੁੰਦਿਆਂ ਹੀ ਯਾਤਰੀ...

ਫਲਾਈਟ ‘ਚ ਏਅਰ ਹੋਸਟੈੱਸ ਨਾਲ ਛੇੜਛਾੜ, ਅੰਮ੍ਰਿਤਸਰ ‘ਚ ਲੈਂਡ ਹੁੰਦਿਆਂ ਹੀ ਯਾਤਰੀ ਗ੍ਰਿਫਤਾਰ

Published on

----------- Advertisement -----------

ਦੁਬਈ ਤੋਂ ਇੰਡੀਗੋ ਦੀ ਫਲਾਈਟ ਜਿਵੇਂ ਹੀ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚੀ ਤਾਂ ਇਕ ਯਾਤਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫੜੇ ਗਏ ਯਾਤਰੀ ਦੀ ਪਛਾਣ ਜਲੰਧਰ ਦੇ ਪਿੰਡ ਕੋਟਲੀ ਦੇ ਰਹਿਣ ਵਾਲੇ ਰਜਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਥਾਣਾ ਰਾਜਾਸਾਂਸੀ ਨੇ ਸਕਿਉਰਿਟੀ ਮੈਨੇਜਰ ਦੀ ਸ਼ਿਕਾਇਤ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਇੰਡੀਗੋ ਦੀ ਫਲਾਈਟ ਨੰਬਰ 6 ਈ 1428 ਵਿੱਚ ਵਾਪਰੀ ਜੋ ਦੁਬਈ ਤੋਂ ਅੰਮ੍ਰਿਤਸਰ ਪਹੁੰਚੀ ਸੀ। ਦੁਬਈ ਤੋਂ ਇਸ ਫਲਾਈਟ ਵਿੱਚ ਰਜਿੰਦਰ ਸਿੰਘ ਨਾਮ ਦਾ ਇਕ ਵਿਅਕਤੀ ਬੈਠਾ ਸੀ। ਉਸ ਨੇ ਫਲਾਈਟ ‘ਚ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ। ਜ਼ਿਆਦਾ ਸੇਵਨ ਕਰਨ ਕਾਰਨ ਰਜਿੰਦਰ ਸਿੰਘ ਆਪਣਾ ਆਪਾ ਗੁਆ ਬੈਠਾ। ਇੰਡੀਗੋ ਏਅਰਲਾਈਨਜ਼ ਦੇ ਅਸਿਸਟੈਂਟ ਸਕਿਓਰਿਟੀ ਮੈਨੇਜਰ ਅਜੈ ਕੁਮਾਰ ਵੱਲੋਂ ਪੁਲੀਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਫਲਾਈਟ ਦੌਰਾਨ ਮੁਲਜ਼ਮ ਨੇ ਸ਼ਰਾਬ ਪੀ ਕੇ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਕੀਤੀ ਅਤੇ ਉੱਚੀ ਆਵਾਜ਼ ਵਿੱਚ ਰੌਲਾ ਵੀ ਪਾਇਆ। ਮੁਲਜ਼ਮ ਖ਼ਿਲਾਫ਼ ਆਈਪੀਸੀ ਦੀ ਧਾਰਾ 354 ਅਤੇ 509 ਤਹਿਤ ਕੇਸ ਦਰਜ ਕੀਤਾ ਗਿਆ। ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...