June 30, 2026, 11:51 am
----------- Advertisement -----------
HomeNewsLatest Newsਸਿਹਤ ਵਿਭਾਗ ਦੀ ਦੇਖਰੇਖ ਹੇਠ ਆਯੂਸ਼ਮਾਨ ਕਾਰਡ ਬਣਾਉਣ ਦਾ ਕੰਮ ਤੇਜ਼ੀ ਨਾਲ...

ਸਿਹਤ ਵਿਭਾਗ ਦੀ ਦੇਖਰੇਖ ਹੇਠ ਆਯੂਸ਼ਮਾਨ ਕਾਰਡ ਬਣਾਉਣ ਦਾ ਕੰਮ ਤੇਜ਼ੀ ਨਾਲ ਜਾਰੀ : ਡਾ. ਪਰਵਿੰਦਰਪਾਲ ਕੌਰ

Published on

----------- Advertisement -----------

ਐਸ.ਏ.ਐਸ ਨਗਰ, 15 ਮਈ : ਜ਼ਿਲ੍ਹਾ ਸਿਹਤ ਵਿਭਾਗ ਦੀ ਦੇਖ ਰੇਖ ਹੇਠ ਜ਼ਿਲ੍ਹੇ ਵਿਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ ਨੇ ਦਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਸਿਵਲ ਸਰਜਨ ਡਾ. ਰੁਪਿੰਦਰ ਗਿੱਲ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਲਾਭਪਾਤਰੀਆਂ ਦੇ ਈ.ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਦਸਿਆ ਕਿ ਇਸ ਯੋਜਨਾ ਤਹਿਤ 6 ਤਰ੍ਹਾਂ ਦੇ ਲਾਭਪਾਤਰੀ ਪਰਿਵਾਰਾਂ ਦੇ ਕਾਰਡ ਬਣਾਏ ਜਾਂਦੇ ਹਨ ਜਿਨ੍ਹਾਂ ਵਿਚ ਐਸ.ਈ.ਸੀ.ਸੀ. ਡਾਟਾ ਵਾਲੇ ਗ਼ਰੀਬ ਪਰਿਵਾਰ, ਰਾਸ਼ਨ ਕਾਰਡ ਧਾਰਕ, ਉਸਾਰੀ ਕਾਮੇ, ਛੋਟੇ ਟਰੇਡਰ, ਛੋਟੇ ਕਿਸਾਨ ਅਤੇ ਪੱਤਰਕਾਰ ਸ਼ਾਮਲ ਹਨ।

ਡੀ.ਐਮ.ਸੀ. ਨੇ ਦਸਿਆ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਵਿਚ 1 ਲੱਖ 26 ਹਜ਼ਾਰ ਪਰਿਵਾਰ ਯੋਗ ਲਾਭਪਾਤਰੀ ਹਨ ਜਿਨ੍ਹਾਂ ਵਿਚੋਂ 92 ਹਜ਼ਾਰ ਪਰਿਵਾਰਾਂ ਦੇ ਕਾਰਡ ਬਣ ਚੁੱਕੇ ਹਨ ਅਤੇ ਜ਼ਿਲ੍ਹੇ ਵਿਚ ਹੁਣ ਤਕ ਪ੍ਰਤੀ ਲਾਭਪਾਤਰੀ ਕੁਲ 2 ਲੱਖ ਕਾਰਡ ਬਣਾਏ ਜਾ ਚੁੱਕੇ ਹਨ। ਇਸ ਹਿਸਾਬ ਨਾਲ 72 ਫ਼ੀਸਦੀ ਪਰਿਵਾਰਾਂ ਦੇ ਕਾਰਡ ਬਣ ਚੁੱਕੇ ਹਨ ਜਦਕਿ ਬਾਕੀ ਰਹਿੰਦੇ ਪਰਿਵਾਰਾਂ ਦੇ ਕਾਰਡ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਡਾ. ਪਰਵਿੰਦਰਪਾਲ ਕੌਰ ਮੁਤਾਬਕ ਆਯੂਸ਼ਮਾਨ ਕਾਰਡ ਵੱਖ-ਵੱਖ ਥਾਈਂ ਖੁਲ੍ਹੇ ਹੋਏ ਕਾਮਨ ਸਰਵਿਸ ਸੈਂਟਰਾਂ ਵਿਚ ਬਣਾਏ ਜਾ ਰਹੇ ਹਨ ਜਦਕਿ ਹਸਪਤਾਲਾਂ ਵਿਚ ਸਿਰਫ਼ ਮਰੀਜ਼ਾਂ ਦੇ ਕਾਰਡ ਬਣਦੇ ਹਨ। ਕਾਮਨ ਸਰਵਿਸ ਸੈਂਟਰ ਵਲੋਂ 30 ਰੁਪਏ ਫ਼ੀਸ ਲੈ ਕੇ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਦਸਿਆ ਕਿ ਕਾਰਡ ਬਣਾਉਣ ਲਈ ਵੱਖ- ਵੱਖ ਥਾਈਂ ਕੈਂਪ ਵੀ ਲਗਾਏ ਜਾਂਦੇ ਹਨ।

ਜ਼ਿਕਰਯੋਗ ਹੈ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਲੋੜਵੰਦ ਪਰਿਵਾਰਾਂ ਨੂੰ 5 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਸਰਕਾਰੀ ਅਤੇ ਮਾਨਤਾ ਪ੍ਰਾਪਤ ਹਸਪਤਾਲਾਂ ਵਿਚ ਦਿਤੀ ਜਾਂਦੀ ਹੈ। ਇਹ ਸਹੂਲਤ ਕਈ ਗੰਭੀਰ ਬੀਮਾਰੀਆਂ ਜਿਵੇਂ ਦਿਲ ਦੀਆਂ ਬੀਮਾਰੀਆਂ, ਗੋਡਿਆਂ ਦਾ ਬਦਲਾਅ, ਅੱਖਾਂ ਦੇ ਆਪਰੇਸ਼ਨ, ਜਣੇਪਾ, ਕੈਂਸਰ ਆਦਿ ਦੇ ਇਲਾਜ ਲਈ ਵੀ ਦਿਤੀ ਜਾਂਦੀ ਹੈ। ਜ਼ਿਲ੍ਹੇ ਵਿਚ ਸਰਕਾਰੀ ਹਸਪਤਾਲਾਂ ਤੋਂ ਇਲਾਵਾ 34 ਨਿੱਜੀ ਸੂਚੀਬੱਧ ਹਸਪਤਾਲਾਂ ਵਿਚ ਵੀ ਇਸ ਸਹੂਲਤ ਦਾ ਲਾਭ ਲਿਆ ਜਾ ਸਕਦਾ ਹੈ। ਡੀ.ਐਮ.ਸੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਰਡ ਬਣਵਾਉਣ ਲਈ ਅਪਣੇ ਇਲਾਕੇ ਦੇ ਮਿਊਂਸਪਲ ਕੌਂਸਲਰ, ਸਰਪੰਚ ਜਾਂ ਆਸ਼ਾ ਵਰਕਰ ਨਾਲ ਤਾਲਮੇਲ ਕਰ ਸਕਦੇ ਹਨ।

ਲੋਕ ਸਰਕਾਰੀ ਵੈੱਬਸਾਈਟ www.shapunjab.in ’ਤੇ ਆਪਣੀ ਪਾਤਰਤਾ (ਯੋਗਤਾ) ਚੈੱਕ ਕਰ ਸਕਦੇ ਹਨ। 104 ਹੈਲਪਲਾਈਨ ਲੋਕਾਂ ਨੂੰ 24 ਘੰਟੇ ਸਰਬੱਤ ਸਿਹਤ ਬੀਮਾ ਯੋਜਨਾ ਬਾਬਤ ਪੂਰੀ ਜਾਣਕਾਰੀ ਪ੍ਰਦਾਨ ਕਰਵਾ ਰਹੀ ਹੈ। ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਅਰੋਗਿਆ ਮਿੱਤਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਲਾਭਪਾਤਰੀ ਅਪਣੀ ਯੋਗਤਾ ਮੁਤਾਬਕ ਆਧਾਰ ਕਾਰਡ, ਰਾਸ਼ਨ ਕਾਰਡ, ਪੈਨ ਕਾਰਡ ਆਦਿ ਜਿਹੇ ਜ਼ਰੂਰੀ ਦਸਤਾਵੇਜ਼ ਜ਼ਰੂਰ ਲੈ ਕੇ ਜਾਣ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਰਵਨੀਤ ਕੌਰ ਸੰਧੂ ਵੀ ਮੌਜੂਦ ਸਨ। ਮਾਂ ਇਕ ਉਹ ਸ਼ਬਦ ਹੈ ਜਿਸ ਤੋਂ ਤੁਹਾਡੀ ਦੁਨੀਆਂ ਦੀ ਸ਼ੁਰੂਆਤ ਹੁੰਦੀ ਹੈ ਅਤੇ ਨਾਲ ਹੀ ਸ਼ੂਰੂ ਹੁੰਦੀ ਹੈ ਇੱਕ ਨਿਰਸਵਾਰਥ ਸੇਵਾ, ਇੱਕ ਤਿਆਗ ਇਕ ਫ਼ਿਕਰ ਜੋ ਹਮੇਸ਼ਾ ਨਾਲ ਖੜ੍ਹੇ ਇੱਕ ਸਹਾਰੇ ਦਾ ਅਹਿਸਾਸ ਕਰਾਉਂਦਾ ਰਹਿੰਦਾ ਹੈ। ਬੇਸ਼ੱਕ ਅੱਜ ਖੁਦ ਮਾਂ ਬਣ ਕੇ ਇਸੇ ਅਹਿਸਾਸ ‘ਚੋਂ ਗੁਜ਼ਰ ਰਹੀ ਹਾਂ ਅਤੇ ਹੋਰ ਮਾਵਾਂ ਵਾਂਗ ਆਪਣੇ ਫਰਜ਼ ਨਿਭਾਉਣ ਦੀ ਕੋਸ਼ਿਸ਼ ਕਰ ਰਹੀ ਹਾਂ ਪਰ ਸੱਚ ਜਾਣਿਓ ਮੇਰੀ ਮਾਂ ਮੇਰੇ ਲਈ ਅੱਜ ਵੀ ਇਕ ਉਹ ਸਹਾਰਾ ਹੈ ਜੋ ਹਮੇਸ਼ਾ ਜ਼ਿੰਦਗੀ ਦੀਆਂ ਗਰਮ ਤੇ ਠੰਡੀਆਂ ਹਵਾਵਾਂ ਵਿੱਚ ਰੱਖਿਆ ਕਰਦਾ ਹੋਇਆ ਮੇਰਾ ਮਾਰਗਦਰਸ਼ਕ ਵੀ ਬਣਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...