September 10, 2026, 8:20 pm
----------- Advertisement -----------
HomeNewsLatest Newsਸਿਹਤ ਵਿਭਾਗ ਦੇ ਠੇਕੇ 'ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਘੜੀ...

ਸਿਹਤ ਵਿਭਾਗ ਦੇ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਘੜੀ ਜਾ ਰਹੀ ਹੈ ਨੀਤੀ: ਡਾ. ਬਲਬੀਰ ਸਿੰਘ

Published on

----------- Advertisement -----------

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵੱਖ-ਵੱਖ ਸਿਹਤ ਕਰਮਚਾਰੀ ਯੂਨੀਅਨਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਦੇ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਜਲਦੀ ਹੀ ਨੀਤੀ ਲੈ ਕੇ ਆਵੇਗੀ। ਇਸ ਤੋਂ ਇਲਾਵਾ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਆਯੂਸ਼ਮਾਨ ਯੋਜਨਾ ਅਧੀਨ ਜਲਦ ਹੀ ਠੇਕੇ ‘ਤੇ ਰੱਖੇ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਸਮੇਤ ਸਿਹਤ ਵਿਭਾਗ ਦੇ ਸਾਰੇ ਕਰਮਚਾਰੀਆਂ ਨੂੰ ਬੀਮਾ ਕਵਰ ਮੁਹੱਈਆ ਕਰਵਾਏਗੀ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਸਮਾਂਬੱਧ ਢੰਗ ਨਾਲ ਰੂਪ-ਰੇਖਾ ਤਿਆਰ ਕਰਨ ਲਈ ਪਹਿਲਾਂ ਹੀ ਸੂਬੇ ਦੀ ਸਿਹਤ ਏਜੰਸੀ ਨੂੰ ਹਦਾਇਤ ਕਰ ਦਿੱਤੀ ਹੈ। ਉਨ੍ਹਾ ਕਿਹਾ ਕਿ ਸਿਹਤ ਬੀਮੇ ਦਾ ਪ੍ਰੀਮੀਅਮ ਸੂਬਾ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ। ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮ ਹਿਤੈਸ਼ੀ ਨੀਤੀਆਂ ਵਿੱਚ ਵਿਸ਼ਵਾਸ ਰੱਖਦੀ ਹੈ ਜਿਸ ਦੇ ਚਲਦਿਆਂ ਯੂਨੀਅਨ ਆਗੂਆਂ ਨੂੰ ਬਿਨਾਂ ਕਿਸੇ ਦੇਰੀ ਦੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇੱਥੇ ਬੁਲਾਇਆ ਗਿਆ ਸੀ।
ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਆਪਣੀਆਂ ਮੰਗਾਂ ਦੀ ਪੂਰਤੀ ਲਈ ਅੰਦੋਲਨਾਂ ਦਾ ਸਹਾਰਾ ਨਹੀਂ ਲੈਣਾ ਪਵੇਗਾ। ਉਨ੍ਹਾਂ ਨੇ ਸੂਬੇ ਦੇ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਕੰਮ ਲਈ ਸਿਹਤ ਵਿਭਾਗ ਦੇ ਸਟਾਫ਼ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਮੇਸ਼ਾ ਹੀ ਸਿਹਤ ਮੁਲਾਜ਼ਮਾਂ ਦੀਆਂ ਭਾਵਨਾਵਾਂ ਅਤੇ ਮੰਗਾਂ ਦਾ ਸਤਿਕਾਰ ਕੀਤਾ ਹੈ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਹੋਰ ਉਤਸ਼ਾਹ ਨਾਲ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ। ਮੁਲਾਜ਼ਮਾਂ ਨੂੰ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਤੁਸੀਂ ਆਪਣੀ ਡਿਊਟੀ ਲਗਨ ਅਤੇ ਤਨਦੇਹੀ ਨਾਲ ਨਿਭਾਉਗੇ ਤਾਂ ਸਫ਼ਲਤਾ ਵੀ ਤੁਹਾਡੇ ਪੈਰ ਚੁੰਮੇਗੀ। ਮੀਟਿੰਗ ਉਪਰੰਤ ਯੂਨੀਅਨ ਆਗੂਆਂ ਨੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਯੂਨੀਅਨਾਂ ਨੂੰ ਬੁਲਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦਾ ਵਧੀਆ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਨੇ ਮੰਗਾਂ ਨੂੰ ਹਮਦਰਦੀ ਨਾਲ ਸੁਣਨ ਲਈ ਮੰਤਰੀ ਦਾ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...