November 7, 2026, 8:57 pm
----------- Advertisement -----------
HomeNewsLatest Newsਹਾਈਲੈਂਡਰ ਓਵਰਸੀਜ ਐਜੂਕੇਸ਼ਨ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਹਾਈਲੈਂਡਰ ਓਵਰਸੀਜ ਐਜੂਕੇਸ਼ਨ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਐਸ.ਏ.ਐਸ ਨਗਰ, 16ਮਈ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 8 (1) (ਜੀ) ਤਹਿਤ ਹਾਈਲੈਂਡਰ ਓਵਰਸ਼ੀਜ ਐਜੂਕੇਸ਼ਨ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਹੈ। ਵਧੀਕ ਜਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਫਰਮ ਹਾਈਲੈਂਡਰ ਓਵਰਸ਼ੀਜ ਐਜੂਕੇਸ਼ਨ ਕੰਸਲਟੈਂਸੀ ਐਸ.ਸੀ.ਓ ਨੰ: 670, ਦੂਜੀ ਮੰਜ਼ਿਲ ,ਸੈਕਟਰ, 70, ਐਸ.ਏ.ਐਸ. ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ। ਇਸ ਫਰਮ ਵੱਲੋਂ ਲਾਇਸੰਸ ਸਰੰਡਰ ਕਰਨ ਉਪਰੰਤ ਇਹ ਲਾਇਸੰਸ ਤੁਰੰਤ ਪ੍ਰਭਾਵ ‘ਤੇ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਫਰਮ ਹਾਈਲੈਂਡਰ ਓਵਰਸ਼ੀਜ ਐਜੂਕੇਸ਼ਨ ਕੰਸਲਟੈਂਸੀ ਐਸ.ਸੀ.ਓ ਨੰ: 670, ਦੂਜੀ ਮੰਜ਼ਿਲ ,ਸੈਕਟਰ, 70, ਐਸ.ਏ.ਐਸ. ਨਗਰ ਦੇ ਪਾਰਟਰਨ ਸਪਨਾ ਰਾਠੌਰ ਪੁੱਤਰੀ ਸੁਭਾਸ਼ ਰਾਠੌਰ, ਵਾਸੀ ਪਿੰਡ-ਥਾਣਾ ਗੋਬਿੰਦਗੜ੍ਹ, ਡਾਕਖਾਨਾ, ਖਿਜਰਾਬਾਦ, ਤਹਿਸੀਲ ਖਰੜ ਅਤੇ ਗੁਰਪ੍ਰੀਤ ਕੌਰ ਪਤਨੀ ਰਮਨਦੀਪ ਸਿੰਘ ਗਿੱਲ ਵਾਸੀ ਮਕਾਨ ਨੰ: 22, ਫੇਜ-7, ਐਸ.ਏ.ਐਸ. ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ । ਇਸ ਫਰਮ ਵੱਲੋਂ ਇਹ ਲਾਇਸੰਸ ਸਰੰਡਰ ਕਰਨ ਉਪਰੰਤ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਐਕਟ ਮੁਤਾਬਕ ਕਿਸੇ ਦੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ ਫਰਮ ਦੇ ਪਾਰਟਨਰ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...