November 25, 2026, 9:39 am
----------- Advertisement -----------
HomeNewsBreaking Newsਗੁਰਦੁਆਰੇ 'ਚ ਸ਼ਰਾਬ ਪੀਣ ਵਾਲੀ ਔਰਤ ਦਾ ਕੀਤਾ ਗਿਆ ਅੰਤਿਮ ਸਸਕਾਰ

ਗੁਰਦੁਆਰੇ ‘ਚ ਸ਼ਰਾਬ ਪੀਣ ਵਾਲੀ ਔਰਤ ਦਾ ਕੀਤਾ ਗਿਆ ਅੰਤਿਮ ਸਸਕਾਰ

Published on

----------- Advertisement -----------
  • ਗੁਰਦੁਆਰੇ ‘ਚ ਸਰੋਵਰ ਨੇੜੇ ਸ਼ਰਾਬ ਪੀ ਰਹੀ ਸੀ
  • ਸ਼ਰਧਾਲੂ ਨੇ ਗੁੱਸੇ ‘ਚ ਆ ਕੇ 5 ਗੋਲੀਆਂ ਚਲਾ ਦਿੱਤੀਆਂ

ਪਟਿਆਲਾ, 16 ਮਈ 2023 – ਪਟਿਆਲਾ ਦੇ ਦੂਖ ਨਿਵਾਰਨ ਸਾਹਿਬ ਗੁਰਦੁਆਰੇ ‘ਚ ਬੇਅਦਬੀ ਦੇ ਮਾਮਲੇ ‘ਚ ਗੋਲੀ ਮਾਰ ਕੇ ਕਤਲ ਕੀਤੀ ਗਈ ਔਰਤ ਕੁਲਵਿੰਦਰ ਕੌਰ ਦਾ ਸੋਮਵਾਰ ਦੇਰ ਸ਼ਾਮ ਅੰਤਿਮ ਸਸਕਾਰ ਕਰ ਦਿੱਤਾ ਗਿਆ ਸੀ। ਉਹ ਅਸਮਾਨਪੁਰ ਦੀ ਰਹਿਣ ਵਾਲੀ ਸੀ। ਕੁਲਵਿੰਦਰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੀ ਹਦੂਦ ‘ਚ ਸਰੋਵਰ ਨੇੜੇ ਸ਼ਰਾਬ ਪੀ ਰਹੀ ਸੀ।

ਇਸ ਦੇ ਨਾਲ ਹੀ ਸਿੱਖ ਸ਼ਰਧਾਲੂ ਨਿਰਮਲਜੀਤ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਬਾਅਦ ਵਿੱਚ ਉਸਨੇ ਆਤਮ ਸਮਰਪਣ ਕਰ ਦਿੱਤਾ। ਜਦੋਂ ਪੁਲਿਸ ਨੇ ਨਿਰਮਲਜੀਤ ਨੂੰ ਅਦਾਲਤ ਵਿਚ ਪੇਸ਼ ਕੀਤਾ ਤਾਂ ਸਿੱਖ ਜਥੇਬੰਦੀਆਂ ਨੇ ਉਸ ‘ਤੇ ਫੁੱਲਾਂ ਦੀ ਵਰਖਾ ਕੀਤੀ।

ਭਾਈ ਹਰਮੇਲ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੀ ਭੈਣ ਕੁਲਵਿੰਦਰ ਕੌਰ ਦਾ ਵਿਆਹ ਸੰਗਰੂਰ ਦੇ ਪਿੰਡ ਮੂਸ਼ੀ ਵਾਲਾ ਦੇ ਇੱਕ ਵਿਅਕਤੀ ਨਾਲ ਹੋਇਆ ਸੀ। ਕਰੀਬ 7 ਸਾਲ ਪਹਿਲਾਂ ਉਨ੍ਹਾਂ ਦਾ ਤਲਾਕ ਹੋ ਗਿਆ ਸੀ। ਤਲਾਕ ਤੋਂ ਬਾਅਦ ਉਹ ਉਸ ਤੋਂ ਵੱਖ ਰਹਿਣ ਲੱਗੀ। ਉਸ ਨੇ ਆਪਣਾ ਆਧਾਰ ਕਾਰਡ ਪਰਵਿੰਦਰ ਕੌਰ ਦੇ ਨਾਂ ’ਤੇ ਬਣਵਾ ਲਿਆ ਸੀ। ਇਨ੍ਹੀਂ ਦਿਨੀਂ ਉਹ ਜ਼ੀਰਕਪੁਰ ਵਿੱਚ ਇੱਕ ਸੈਲੂਨ ਵਿੱਚ ਕੰਮ ਕਰਦੀ ਸੀ। ਉਹ ਹੁਣ ਪਰਿਵਾਰ ਨਾਲ ਸੰਪਰਕ ਵਿੱਚ ਨਹੀਂ ਸੀ।

ਔਰਤ ਪਰਵਿੰਦਰ ਕੌਰ (32) ਝੀਲ ਕੋਲ ਬੈਠੀ ਸ਼ਰਾਬ ਪੀ ਰਹੀ ਸੀ। ਜਿਸ ਕਾਰਨ ਗੁਰਦੁਆਰੇ ਦੇ ਮੁਲਾਜ਼ਮਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ। ਉਹ ਔਰਤ ਨੂੰ ਪੁੱਛਗਿਛ ਲਈ ਗੁਰਦੁਆਰਾ ਪ੍ਰਬੰਧਕ ਦੇ ਕਮਰੇ ਵਿਚ ਲੈ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਤੋਂ ਬਾਅਦ ਉਸ ਨੇ ਸ਼ਰਾਬ ਦੀ ਬੋਤਲ ਨਾਲ ਸੇਵਾਦਾਰਾਂ ‘ਤੇ ਹਮਲਾ ਕਰ ਦਿੱਤਾ। ਸੇਵਾਦਾਰ ਔਰਤ ਤੋਂ ਪੁੱਛ-ਪੜਤਾਲ ਕਰ ਰਹੇ ਸਨ ਤਾਂ ਨਿਰਮਲਜੀਤ ਉਥੇ ਆ ਗਿਆ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ।

ਨਿਰਮਲਜੀਤ ਨੇ ਆਪਣੇ ਲਾਇਸੰਸੀ ਰਿਵਾਲਵਰ ਤੋਂ ਪੰਜ ਗੋਲੀਆਂ ਚਲਾਈਆਂ। ਔਰਤ ਨੂੰ ਤਿੰਨ ਗੋਲੀਆਂ ਲੱਗੀਆਂ, ਜਦਕਿ ਸੇਵਾਦਾਰ ਸਾਗਰ ਕੁਮਾਰ ਨੂੰ ਵੀ ਗੋਲੀ ਲੱਗੀ। ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਾਗਰ ਨੂੰ ਰਜਿੰਦਰਾ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਉਸ ਦੇ ਪੇਟ ਵਿੱਚ ਗੋਲੀ ਲੱਗੀ ਹੈ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਔਰਤ ਬਾਰੇ ਪਤਾ ਲੱਗਣ ਤੋਂ ਬਾਅਦ ਮੁਲਜ਼ਮ ਉਸ ਨੂੰ ਮਾਰਨ ਦੀ ਤਾਕ ਵਿੱਚ ਸੀ।

ਪੁਲੀਸ ਨੇ ਨਿਰਮਲਜੀਤ ਨੂੰ ਗ੍ਰਿਫ਼ਤਾਰ ਕਰ ਲਿਆ। ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਪਟਿਆਲਾ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਹੈ। ਪੁਲੀਸ ਨੇ ਅਦਾਲਤ ਵਿੱਚ ਉਸ ਦੇ ਰਿਮਾਂਡ ਦੀ ਮੰਗ ਨਹੀਂ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...