June 27, 2026, 10:12 am
----------- Advertisement -----------
HomeNewsLatest Newsਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ ‘ਤੇ ਕੋਈ ਅਸਰ ਨਹੀਂ...

ਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ ‘ਤੇ ਕੋਈ ਅਸਰ ਨਹੀਂ ਪਵੇਗਾ, ਹਰਭਜਨ ਸਿੰਘ ਈ.ਟੀ.ਓ. ਨੇ ਦਿੱਤਾ ਭਰੋਸਾ

Published on

----------- Advertisement -----------

ਚੰਡੀਗੜ੍ਹ, 16 ਮਈ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਭਰੋਸਾ ਦਿੱਤਾ ਹੈ ਕਿ ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ ‘ਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ।

ਬਿਜਲੀ ਮੰਤਰੀ ਨੇ ਕਿਹਾ ਕਿ ਕਈ ਸੂਬਿਆਂ ਵਿੱਚ ਬਿਜਲੀ ਦੀਆਂ ਦਰਾਂ ਬਹੁਤ ਜ਼ਿਆਦਾ ਹਨ, ਜਦੋਂ ਕਿ ਪੰਜਾਬ ਵਿੱਚ ਬਿਜਲੀ ਦਰਾਂ ਬਾਕੀ ਸੂਬਿਆਂ ਨਾਲੋਂ ਘੱਟ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਈ ਵਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਕੋਲੇ ਦੀ ਦਰਾਮਦ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਨਵੇਂ ਟਰਾਂਸਫਾਰਮਰ ਲਗਾਉਣ ਦੇ ਖਰਚੇ ਵਧ ਰਹੇ ਹਨ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ, ਉਦਯੋਗ ਲਈ ਸਬਸਿਡੀ ਵਾਲੀ ਬਿਜਲੀ ਅਤੇ ਘਰੇਲੂ ਖਪਤਕਾਰਾਂ ਲਈ 600 ਯੂਨਿਟ ਮੁਫ਼ਤ ਬਿਜਲੀ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਬਿਜਲੀ ਸਬਸਿਡੀ ਜਾਰੀ ਰਹੇਗੀ ਅਤੇ ਕੋਈ ਸਕੀਮ ਬੰਦ ਨਹੀਂ ਕੀਤੀ ਜਾਵੇਗੀ।

ਵਿਰੋਧੀ ਪਾਰਟੀਆਂ ‘ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਾਲ ‘ਚ ਕਈ ਵਾਰ ਬਿਜਲੀ ਦਰਾਂ ‘ਚ ਵਾਧਾ ਕਰਦੀਆਂ ਸਨ, ਜਦਕਿ ਸਾਡੀ ਸਰਕਾਰ ਨੇ ਇੱਕ ਸਾਲ ਬਾਅਦ ਬਿਜਲੀ ਦਰਾਂ ‘ਚ ਮਾਮੂਲੀ ਵਾਧਾ ਕੀਤਾ ਹੈ, ਜਿਸ ਨਾਲ ਮੁਫ਼ਤ ਬਿਜਲੀ ਯੋਜਨਾ ‘ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਸਗੋਂ ਸਾਡੀ ਸਰਕਾਰ ਲਗਾਤਾਰ ਮੁਲਾਜ਼ਮਾਂ ਦੀ ਭਰਤੀ ਕਰਕੇ ਅਤੇ ਨਵੇਂ ਮੁਲਾਜ਼ਮਾਂ ਨੂੰ ਤਨਖਾਹ ਸਕੇਲ ਦੇ ਕੇ ਬਿਜਲੀ ਵਿਭਾਗ ਨੂੰ ਮਜ਼ਬੂਤ ਕਰਨ ਦਾ ਕੰਮ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...