ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਵਿਧਾਇਕ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਫਰੀਦਕੋਟ ਦੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਢਿੱਲੋਂ ਖ਼ਿਲਾਫ਼ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਉਸ ਨੇ ਸੂਬੇ ‘ਚ ਕਾਂਗਰਸ ਸਰਕਾਰ ਦੌਰਾਨ ਫਰੀਦਕੋਟ ਤੋਂ ਵਿਧਾਇਕ ਹੁੰਦਿਆਂ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦਾਂ ਬਣਾਈਆਂ ਸਨ। ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਦੀ ਜਾਂਚ ਚੱਲ ਰਹੀ ਸੀ। ਅੱਜ ਵਿਜੀਲੈਂਸ ਦਫਤਰ ਵਿਖੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
----------- Advertisement -----------
ਵਿਜੀਲੈਂਸ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਕੀਤਾ ਗ੍ਰਿਫ਼ਤਾਰ
Published on
----------- Advertisement -----------












