ਚੰਡੀਗੜ੍ਹ, 16 ਮਈ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਜਗਰਾਉਂ ਵਿਖੇ ਇੱਕ ਸਕੂਲੀ ਬੱਸ ਅਤੇ ਤੇਜ਼ ਰਫਤਾਰ ਪੀਆਰਟੀਸੀ ਬੱਸ ਦੀ ਟੱਕਰ ਵਿੱਚ ਜ਼ਖਮੀ ਹੋਏ ਵਿਦਿਆਰਥੀਆਂ ਅਤੇ ਡਰਾਈਵਰ ਨਾਲ ਮੁਲਾਕਾਤ ਕੀਤੀ, ਜੋ ਕਿ ਡੀ.ਐਮ.ਸੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਅਤੇ ਘਟਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਿਲ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਜੀਵਨ ਗੁਪਤਾ ਨੇ ਹਸਪਤਾਲ ਦੇ ਡਾਕਟਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਜ਼ਖਮੀਆਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਜ਼ਖਮੀਆਂ ਦੇ ਵਧੀਆ ਇਲਾਜ ਲਈ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਜੀਵਨ ਗੁਪਤਾ ਨੇ ਨਾਲ ਭਾਜਪਾ ਦੇ ਸੂਬਾ ਬੁਲਾਰੇ ਗੁਰਦੀਪ ਸਿੰਘ ਗੋਸ਼ਾ, ਭਾਜਪਾ ਆਗੂ ਵਿਸ਼ਾਲ ਗੁਲਾਟੀ ਵੀ ਹਾਜ਼ਰ ਸਨ।
----------- Advertisement -----------
ਜਨਰਲ ਸਕੱਤਰ ਜੀਵਨ ਗੁਪਤਾ ਨੇ ਹਸਪਤਾਲ ਪਹੁੰਚ ਕੇ ਜਾਣਿਆ ਜਗਰਾਉਂ ਵਿਖੇ ਸਕੂਲੀ ਬੱਸ ਹਾਦਸੇ ‘ਚ ਜ਼ਖਮੀ ਵਿਦਿਆਰਥੀਆਂ ਅਤੇ ਡਰਾਈਵਰ ਦਾ ਹਾਲ
Published on
----------- Advertisement -----------












