September 10, 2026, 9:59 pm
----------- Advertisement -----------
HomeNewsEntertainmentਵਿਰਾਟ -ਅਨੁਸ਼ਕਾ ਨੇ ਇਸ ਤਰਾਂ ਮਨਾਇਆ ਧੀ ਵਾਮਿਕਾ ਦਾ ਪਹਿਲਾ ਜਨਮਦਿਨ,ਦੇਖੋ ਤਸਵੀਰਾਂ

ਵਿਰਾਟ -ਅਨੁਸ਼ਕਾ ਨੇ ਇਸ ਤਰਾਂ ਮਨਾਇਆ ਧੀ ਵਾਮਿਕਾ ਦਾ ਪਹਿਲਾ ਜਨਮਦਿਨ,ਦੇਖੋ ਤਸਵੀਰਾਂ

Published on

----------- Advertisement -----------

ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਧੀ ਵਾਮਿਕਾ ਬੀਤੇ ਦਿਨੀ 11 ਜਨਵਰੀ ਮੰਗਲਵਾਰ ਨੂੰ ਇੱਕ ਸਾਲ ਦੀ ਹੋ ਗਈ ਹੈ। ਇਹ ਜੋੜਾ ਅਕਸਰ ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰਕੇ ਆਪਣੀ ਬੇਟੀ ਦੀ ਝਲਕ ਦਿਖਾਉਂਦੇ ਰਹਿੰਦੇ ਹਨ। ਵਾਮਿਕਾ ਦਾ ਪਹਿਲਾ ਜਨਮਦਿਨ ਦੱਖਣੀ ਅਫ਼ਰੀਕਾ ਦੇ ਵਿੱਚ ਮਨਾਇਆ ਗਿਆ। ਹੁਣ ਵਾਮਿਕਾ ਦੇ ਜਨਮਦਿਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।

ਅਨੁਸ਼ਕਾ ਅਤੇ ਵਿਰਾਟ ਕੋਹਲੀ ਨੇ ਆਪਣੀ ਧੀ ਵਾਮਿਕਾ ਦਾ ਪਹਿਲਾ ਜਨਮਦਿਨ ਦਖਣੀ ਅਫਰੀਕਾ ਵਿੱਚ ਮਨਾਇਆ। ਵਿਰਾਟ ਦੇ ਮੇਜ਼ਬਾਨ ਦੇਸ਼ ਦੇ ਖਿਲਾਫ ਚੱਲ ਰਹੀ ਟੈਸਟ ਸੀਰੀਜ਼ ‘ਚ ਟੀਮ ਇੰਡੀਆ ਲਈ ਖੇਡ ਰਹੇ ਹਨ।

ਇਸ ਲਈ ਉਨ੍ਹਾਂ ਦਾ ਪਰਿਵਾਰ ਇੱਕ ਬਾਇਓ ਬਬਲ ‘ਚ ਰਹਿ ਰਿਹਾ ਹੈ, ਪਰ ਅਨੁਸ਼ਕਾ ਨੇ ਦੱਸਿਆ ਕਿ ਵਾਮਿਕਾ ਦਾ ਜਨਮਦਿਨ ਹਰ ਤਰੀਕੇ ਨਾਲ ਚੰਗਾ ਰਿਹਾ। ਅਨੁਸ਼ਕਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵਾਮਿਕਾ ਦੇ ਜਨਮਦਿਨ ਦੀ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ” ਸੂਰਜ ਤੇਜ਼ ਸੀ ਤੇ ਉਸ ਦੀ ਰੌਸ਼ਨੀ ਵੀ ਚੰਗੀ ਸੀ। ਮੇਜ਼ ਭਰੀ ਹੋਈ ਸੀ ਤੇ ਸਾਡੀ ਨਿੱਕੀ ਜਿਹੀ ਧੀ ਇੱਕ ਸਾਲ ਦੀ ਹੋ ਗਈ ਹੈ। ” ਤਸਵੀਰ ‘ਚ ਤੁਸੀਂ ਵਾਮਿਕਾ ਨੂੰ ਹੋਰਨਾਂ ਬੱਚਿਆਂ ਨਾਲ ਖੇਡਦੇ ਹੋਏ ਵੇਖ ਸਕਦੇ ਹੋ।

ਇੱਕ ਹੋਰ ਤਸਵੀਰ ਦੇ ਵਿੱਚ ਵਿਰਾਟ ਤੇ ਅਨੁਸ਼ਕਾ ਆਪਸ ਵਿੱਚ ਮਜ਼ੇਦਾਰ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਵਾਮਿਕਾ ਦੇ ਜਨਮਦਿਨ ਦੀ ਪਾਰਟੀ ਦੌਰਾਨ ਦੋਵੇਂ ਸਨਲਾਈਟ ਵਿੱਚ ਡ੍ਰਿੰਕ ਦਾ ਮਜ਼ਾ ਲੈਂਦੇ ਨਜ਼ਰ ਆ ਰਹੇ ਹਨ। ਅਨੁਸ਼ਕਾ ਨੇ ਧੀ ਦੇ ਜਨਮਦਿਨ ਪਾਰਟੀ ‘ਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਲਈ ਇੱਕ ਧੰਨਵਾਦ ਨੋਟ ਵੀ ਲਿਖਿਆ ਹੈ। ਅਨੁਸ਼ਕਾ ਨੇ ਲਿਖਿਆ, “ਕੁਝ ਚੰਗੇ ਲੋਕਾਂ ਨੇ ਸ਼ਾਮ ਨੂੰ ਹੋਰ ਵੀ ਖਾਸ ਬਣਾ ਦਿੱਤਾ। ਅਤੇ ਇੱਥੇ ਮੈਂ ਸੋਚ ਰਹੀ ਸੀ ਕਿ ਵਾਮਿਕਾ ਦਾ ਪਹਿਲਾ ਜਨਮਦਿਨ ਕਿਵੇਂ ਹੋਵੇਗਾ! ਧੰਨਵਾਦ ਦੋਸਤੋ ਤੁਸੀਂ ਜਾਣਦੇ ਹੋ ਕਿ ਤੁਸੀਂ ਕੌਣ ਹੋ।” ਬੇਟੀ ਦੇ ਜਨਮਦਿਨ ਤੋਂ ਕੁਝ ਦਿਨ ਪਹਿਲਾਂ ਅਨੁਸ਼ਕਾ ਸ਼ਰਮਾ ਨੇ ਇਕ ਵੀਡੀਓ ਸ਼ੇਅਰ ਕੀਤਾ ਸੀ, ਜਿਸ ‘ਚ ਵਾਮਿਕਾ ਮੰਮਾ-ਮੰਮਾ ਬੋਲ ਰਹੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...