ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ। ਅੱਜ ਉਹ ਜੇਲ੍ਹ ਤੋਂ ਬਾਹਰ ਆਉਣਗੇ। ਧਰਮਸੋਤ ਨੂੰ ਬੁੱਧਵਾਰ ਦੇਰ ਸ਼ਾਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ ਪਰ ਉਸ ਨੂੰ ਰਿਹਾਅ ਨਹੀਂ ਕੀਤਾ ਜਾ ਸਕਿਆ ਸੀ ਕਿਉਂਕਿ ਹੁਕਮਾਂ ਦੀ ਕਾਪੀ ਜੇਲ੍ਹ ਪ੍ਰਸ਼ਾਸਨ ਤੱਕ ਨਹੀਂ ਪਹੁੰਚੀ ਸੀ।
ਸਾਧੂ ਸਿੰਘ ਧਰਮਸੋਤ ਦੇ ਪਰਿਵਾਰਕ ਮੈਂਬਰ ਵਕੀਲ ਨਾਲ ਮਿਲ ਕੇ ਜ਼ਮਾਨਤ ਦੇ ਦਸਤਾਵੇਜ਼ ਅੱਜ ਜੇਲ੍ਹ ਪ੍ਰਸ਼ਾਸਨ ਨੂੰ ਸੌਂਪ ਦੇਣਗੇ। ਦੱਸਿਆ ਜਾ ਰਿਹਾ ਹੈ ਕਿ ਧਰਮਸੋਤ ਨੂੰ ਸਵੇਰੇ ਕਰੀਬ 10 ਵਜੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ। ਧਰਮਸੋਤ ਪਿਛਲੇ 3 ਮਹੀਨਿਆਂ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ‘ਚ ਬੰਦ ਹੈ। ਪੰਜਾਬ ਵਿਜੀਲੈਂਸ ਵੱਲੋਂ 6 ਫਰਵਰੀ ਨੂੰ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਦੀ ਜਾਂਚ ਅਨੁਸਾਰ 2016 ਤੋਂ 2022 ਤੱਕ ਧਰਮਸੋਤ ਅਤੇ ਉਸ ਦੇ ਪਰਿਵਾਰ ਦੀ ਆਮਦਨ 3.27 ਕਰੋੜ ਰੁਪਏ ਸੀ। ਪਰ 6.39 ਕਰੋੜ ਰੁਪਏ ਤੋਂ ਵੱਧ 8.76 ਕਰੋੜ ਰੁਪਏ ਖਰਚ ਕੀਤੇ ਗਏ।
----------- Advertisement -----------
ਸਾਬਕਾ ਮੰਤਰੀ ਧਰਮਸੋਤ ਅੱਜ ਆਉਣਗੇ ਜੇਲ੍ਹ ਤੋਂ ਬਾਹਰ
Published on
----------- Advertisement -----------
----------- Advertisement -----------












