July 29, 2026, 10:31 am
----------- Advertisement -----------
HomeNewsLatest Newsਡੀਸੀ ,ਐਸਡੀਐਮ ਤੇ ਤਹਿਸੀਲ ਦਫ਼ਤਰਾਂ ‘ਚ ਅੱਜ ਤੋਂ ਨਹੀਂ ਹੋਵੇਗਾ ਕੰਮਕਾਜ,ਮੁਲਾਜ਼ਮ ਕਰਨਗੇ...

ਡੀਸੀ ,ਐਸਡੀਐਮ ਤੇ ਤਹਿਸੀਲ ਦਫ਼ਤਰਾਂ ‘ਚ ਅੱਜ ਤੋਂ ਨਹੀਂ ਹੋਵੇਗਾ ਕੰਮਕਾਜ,ਮੁਲਾਜ਼ਮ ਕਰਨਗੇ ਕਲਮ ਛੋੜ ਹੜਤਾਲ

Published on

----------- Advertisement -----------

ਚੰਡੀਗੜ੍ਹ,18ਮਈ: ਡੀਸੀ ,ਐਸਡੀਐਮ ਤੇ ਤਹਿਸੀਲਾਂ ਦੇ ਦਫ਼ਤਰਾਂ ‘ਚ ਅੱਜ ਤੋਂ ਕੰਮ ਠੱਪ ਰਹੇਗਾ। ਅੱਜ ਤੋਂ ਉਪਰੋਕਤ ਕਿਸੇ ਵੀ ਦਫ਼ਤਰ ਵਿੱਚ ਕੰਮਕਾਜ ਨਹੀਂ ਹੋਵੇਗਾ। ਇਨ੍ਹਾਂ ਦਫ਼ਤਰਾਂ ਦੇ ਸਾਰੇ ਮੁਲਾਜ਼ਮ ਅੱਜ ਤੋਂ (18 ਮਈ ਤੋਂ 23 ਮਈ) ਕਲਮ ਛੋੜ ਹੜਤਾਲ ’ਤੇ ਹਨ। ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਦਾ ਐਲਾਨ ਕਰ ਦਿੱਤਾ ਹੈ।
ਮਨਿਸਟੀਰੀਅਲ ਸਟਾਫ਼ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਚੋਣਾਂ ਦੌਰਾਨ ਮੁੱਖ ਮੰਤਰੀ ਨੇ ਖ਼ੁਦ ਉਨ੍ਹਾਂ ਨੂੰ ਮੀਟਿੰਗ ਦਾ ਸਮਾਂ ਦਿੱਤਾ ਸੀ। ਪਰ ਹੁਣ ਮੀਟਿੰਗ ਰੱਦ ਕਰ ਦਿੱਤੀ ਗਈ। ਯੂਨੀਅਨ ਆਗੂਆਂ ਨੇ ਕਿਹਾ ਕਿ ਸੂਬੇ ਭਰ ਦੇ ਡੀਸੀ ਦਫ਼ਤਰਾਂ ਅਤੇ ਹੋਰ ਦਫ਼ਤਰਾਂ ਵਿੱਚ ਤਾਇਨਾਤ ਮਨਿਸਟਰੀਅਲ ਸਟਾਫ਼ ਹੜਤਾਲ ’ਤੇ ਰਹੇਗਾ। ਸੀਪੀਐਫ ਮੁਲਾਜ਼ਮ ਵੀ ਹੜਤਾਲ ਵਿੱਚ ਸ਼ਾਮਲ ਹੋਣਗੇ।
ਇਸ ਦੇ ਨਾਲ ਹੀ ਮੁਲਾਜ਼ਮਾਂ ਨੇ ਸਰਕਾਰ ਤੋਂ ਪੁਰਾਣੀ ਪੈਨਸ਼ਨ ਬਹਾਲ ਕਰਨ, ਬਕਾਇਆ ਡੀਏ ਦੇਣ, ਵਾਅਦੇ ਮੁਤਾਬਕ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, 90-4-14 ਦੇ ਸਰਵਿਸ ਟਾਈਮ ਦੇ ਵਾਧੂ ਲਾਭ ਦੇਣ, ਵਿਭਾਗਾਂ ਵਿੱਚ ਸੁਪਰਡੈਂਟਾਂ ਦੀਆਂ ਖਾਲੀ ਅਸਾਮੀਆਂ ਭਰਨ, ਤਹਿਸੀਲਾਂ ਵਿੱਚ 1995 ਦੀਆਂ ਸ਼ਰਤਾਂ ਅਨੁਸਾਰ ਅਸਾਮੀਆਂ ਭਰਨ, ਡੀਡੀਸੀ ਦਫਤਰਾਂ ਵਿੱਚ ਸੈਕਸ਼ਨ ਅਫਸਰਾਂ ਦੀ ਤਾਇਨਾਤੀ, ਕਰਮਚਾਰੀਆਂ ਨੂੰ ਤਰੱਕੀ ਦੇਣਾ, ਡੀਵਾਈ ਦਫਤਰਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਪ੍ਰਬੰਧਕੀ ਭੱਤਾ ਦੇਣ ਆਦਿ ਦੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...

ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ

**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...

ਆਪ ਕਾਰਗੁਜ਼ਾਰੀ ਅਤੇ ਵਿਕਾਸ ਦੇ ਆਧਾਰ ‘ਤੇ ਨਵਾਂ ਫਤਵਾ ਮੰਗੇਗੀ, ਪੰਜਾਬ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 28 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...