November 19, 2026, 4:35 pm
----------- Advertisement -----------
HomeNewsEducationਸੂਬੇ ਦੇ 94 ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਨੇ ਕੀਤਾ ਰਾਜ ਦੀਆਂ...

ਸੂਬੇ ਦੇ 94 ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਨੇ ਕੀਤਾ ਰਾਜ ਦੀਆਂ ਨਾਮੀ ਸਿੱਖਿਆ ਸੰਸਥਾਵਾਂ ਦਾ ਇਕ ਰੋਜ਼ਾ ਦੌਰਾ: ਹਰਜੋਤ ਸਿੰਘ ਬੈਂਸ

Published on

----------- Advertisement -----------

ਚੰਡੀਗੜ੍ਹ, 19 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੱਚਿਆਂ ਨੂੰ ਸਹੀ ਮਾਇਨਿਆਂ ਵਿਚ ਸਮੇਂ ਦੇ ਹਾਣ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅੱਜ ਸੂਬੇ ਦੀਆਂ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਤੋਂ ਜਾਣੂ ਕਰਵਾਉਣ ਲਈ ਇਕ ਰੋਜ਼ਾ ਟੂਰ ਪ੍ਰੋਗਰਾਮ ਰੱਖਿਆ ਗਿਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਐਕਸਕੁਰੇਸ਼ਨ/ਸਟੱਡੀ ਟੂਰ ਪ੍ਰੋਗਰਾਮ ਅਧੀਨ ਅੱਜ ਰਾਜ ਦੇ 94 ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਨੂੰ ਨਾਮੀ ਸਿੱਖਿਆ ਸੰਸਥਾਵਾਂ ਦਾ ਇਕ ਰੋਜ਼ਾ ਦੌਰਾ ਕਰਵਾਇਆ ਗਿਆ ਹੈ।

ਵਿਦਿਆਰਥੀਆਂ ਨੂੰ ਜਿੰਨ੍ਹਾਂ ਸਿੱਖਿਆ ਸੰਸਥਾਵਾਂ ਦਾ ਅੱਜ ਦੌਰਾ ਕਰਵਾਇਆ ਗਿਆ ਉਨ੍ਹਾਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ, ਆਈ.ਆਈ.ਟੀ ਰੂਪਨਗਰ, ਐਨ.ਆਈ.ਟੀ.ਜਲੰਧਰ, ਪੰਜਾਬ ਟੈਕਨੀਕਲ ਯੂਨੀਵਰਸਿਟੀ,ਐਨ.ਆਈ.ਐਸ., ਨਾਈਪਰ ਅਤੇ ਚੰਡੀਗੜ੍ਹ ਕਾਲਜ ਆਫ਼ ਇੰਜੀਨੀਅਰਿੰਗ ਚੰਡੀਗੜ੍ਹ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ।

ਬੈਂਸ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ 26 ਮਈ 2023 ਨੂੰ ਮੁੜ ਇਕ ਦਿਨਾਂ ਦੌਰੇ ਉਤੇ ਨਾਮੀ ਉਦਯੋਗਿਕ ਇਕਾਈਆਂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਇਸ ਦਿਨ ਵੇਰਕਾ ਮਿਲਕ ਪਲਾਂਟ,ਟਰਾਈਡੈਂਟ, ਹੀਰੋ ਸਾਈਕਲ,ਵੀਆਟੋਨ ਐਨਰਜੀ ਪ੍ਰਾਈਵੇਟ ਲਿਮਟਿਡ, ਪੈਪਸੀ ਪਲਾਂਟ,ਸਵਰਾਜ ਮਾਜ਼ਦਾ, ਮੇਲ ਗੋਇੰਦਵਾਲ ਸਾਹਿਬ ਵਰਗੀਆਂ ਉਦਯੋਗ ਇਕਾਈਆਂ ਦਾ ਦੌਰਾ ਕਰਵਾਇਆ ਜਾਵੇਗਾ।

ਬੈਂਸ ਨੇ ਦੱਸਿਆ ਕਿ ਇਨ੍ਹਾਂ ਦੌਰਿਆਂ ਦਾ ਮਕਸਦ ਸੈਸ਼ਨ ਦੇ ਸ਼ੁਰੂਆਤ ਵਿਚ ਹੀ ਵਿਦਿਆਰਥੀਆਂ ਦੇ ਮਨਾਂ ਵਿਚ ਉਚੇਰੀ ਸਿੱਖਿਆ ਸੰਸਥਾਵਾਂ ਵਿੱਚ ਪੜ੍ਹਨ ਦੀ ਚੇਟਕ ਲਗਾਉਣ ਹੈ ਅਤੇ ਉਦਯੋਗਿਕ ਇਕਾਈਆਂ ਦੀ ਫੇਰੀ ਰਾਹੀਂ ਉਦਯੋਗਪਤੀ ਬਨਣ ਜਾ ਕੁਝ ਨਵਾਂ ਕਰਨ ਦੇ ਵਿਚਾਰ ਨਾਲ ਇਨ੍ਹਾਂ ਨੂੰ ਰੂਬਰੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਲਗਾਤਾਰ ਇਸ ਦਿਸ਼ਾ ਵਿਚ ਕੰਮ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...