May 13, 2026, 11:01 pm
----------- Advertisement -----------
HomeNewsNational-Internationalਸੀਟ ਛੱਡ ਦਿਆਂਗੇ, ਪਰ ਵਿਕਣ ਨਹੀਂ ਨਹੀਂ ਦਿਆਂਗੇ: ਅਰਵਿੰਦ ਕੇਜਰੀਵਾਲ

ਸੀਟ ਛੱਡ ਦਿਆਂਗੇ, ਪਰ ਵਿਕਣ ਨਹੀਂ ਨਹੀਂ ਦਿਆਂਗੇ: ਅਰਵਿੰਦ ਕੇਜਰੀਵਾਲ

Published on

----------- Advertisement -----------

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੋਣਾ ਵਿੱਚ ਟਿਕਟਾਂ ਦੀ ਖ਼ਰੀਦ- ਵੇਚ ਦੇ ਦੋਸ਼ਾਂ ਦਾ ਖੰਡਨ ਕਰਦਿਆਂ ਦਾਅਵਾ ਕੀਤਾ, ‘‘ਆਮ ਆਦਮੀ ਪਾਰਟੀ ਵਿੱਚ ਨਾ ਤਾਂ ਟਿਕਟ ਖ਼ਰੀਦੀ ਜਾਂਦੀ ਹੈ ਅਤੇ ਨਾ ਹੀ ਵੇਚੀ ਜਾਂਦੀ ਹੈ। ਜੇ ਕਿਸੇ ਕੋਲ ਪੈਸੇ ਲੈ ਕੇ ਟਿਕਟ ਦੇਣ ਦਾ ਸਬੂਤ ਹੈ ਤਾਂ ਮੈਨੂੰ ਦੇਣ, ਮੈਂ ਕਾਰਵਾਈ ਕਰਾਂਗਾ ਅਤੇ ਅਜਿਹੇ ਲੋਕਾਂ ਨੂੰ 24 ਘੰਟਿਆਂ ਦੇ ਅੰਦਰ ਪਾਰਟੀ ਤੋਂ ਬਾਹਰ ਕੱਢ ਕੇ ਜੇਲ੍ਹ ਭੇਜ ਦੇਵਾਂਗਾ। ਆਮ ਆਦਮੀ ਪਾਰਟੀ ਵਿੱਚ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟਾਚਾਰੀਆਂ ਲਈ ਕੋਈ ਥਾਂ ਨਹੀਂ ਹੈ।’’
ਕੇਜਰੀਵਾਲ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਹੁਣ ਤੱਕ ਕਾਂਗਰਸ ਅਤੇ ਭਾਜਪਾ ਸਮੇਤ ਤਮਾਮ ਪਾਰਟੀਆਂ ਨੇ ਦੇਸ਼ ਉੱਤੇ ਰਾਜ ਕੀਤਾ। ਸਾਰੀਆਂ ਪਾਰਟੀਆਂ ’ਤੇ ਭ੍ਰਿਸ਼ਟਾਚਾਰ ਅਤੇ ਘੋਟਾਲੇ ਦੇ ਦੋਸ਼ ਲੱਗੇ ਹਨ, ਪਰ ਆਮ ਆਦਮੀ ਪਾਰਟੀ ਦੇਸ਼ ਦੀ ਇਕੱਲੀ ਅਜਿਹੀ ਪਾਰਟੀ ਹੈ, ਜਿਸ ਦੀ ਬੁਨਿਆਦ ਹੀ ਇਮਾਨਦਾਰੀ ਅਤੇ ਸੰਘਰਸ਼ ’ਤੇ ਟਿੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇਸ਼ ਦੀ ਸਭ ਤੋਂ ਇਮਾਨਦਾਰ ਪਾਰਟੀ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਵਿੱਚ ਅੱਜ ਕੱਲ੍ਹ ਇਸ ਤਰ੍ਹਾਂ ਦੇ ਦੋਸ਼ ਲਾਉਣ ਦੀ ਹੋੜ ਲੱਗੀ ਹੋਈ ਹੈ। ਆਪਣੀ ਰਾਜਨੀਤੀ ਚਮਕਾਉਣ ਲਈ ਰਿਵਾਇਤੀ ਪਾਰਟੀਆਂ ਦੇ ਆਗੂ ਇੱਕ- ਦੂਜੇ ’ਤੇ ਚਿੱਕੜ ਸੁੱਟਦੇ ਹਨ ਅਤੇ ਜਨਤਾ ਨੂੰ ਗੁੰਮਰਾਹ ਕਰਦੇ ਹਨ। ਆਮ ਆਦਮੀ ਪਾਰਟੀ ਦੋਸ਼- ਪ੍ਰਤੀ ਦੋਸ਼, ਗਾਲ਼ੀ- ਗਲੋਚ ਅਤੇ ਚਿੱਕੜ ਸੁੱਟਣ ਦੀ ਰਾਜਨੀਤੀ ਨਹੀਂ ਕਰਦੀ ਹੈ। ਉਨ੍ਹਾਂ ਕਿਹਾ ਕਿ ਸਚਾਈ ਦਾ ਰਸਤਾ ਕੰਡਿਆਂ ਭਰਿਆ ਹੁੰਦਾ ਹੈ ਅਤੇ ਆਮ ਆਦਮੀ ਪਾਰਟੀ ਨੇ ਇਨ੍ਹਾਂ ਕੰਡਿਆਂ ਭਰੇ ਰਾਹਾਂ ਨੂੰ ਪਾਰ ਕਰਨਾ ਹੈ। ਸਾਰੀਆਂ ਵਿਰੋਧੀਆਂ ਪਾਰਟੀਆਂ ਪੰਜਾਬ ਵਿੱਚ ‘ਆਪ’ ਨੂੰ ਰੋਕਣ ਲਈ ਤਰ੍ਹਾਂ- ਤਰ੍ਹਾਂ ਦੇ ਝੂਠੇ ਤੇ ਬੇਬੁਨਿਆਦ ਦੋਸ਼ ਲਾ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਪੰਜਾਬ ਦੇ ਲੋਕ ਇਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ।
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਲਾਏ ਦੋਸ਼ਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਰਾਜੇਵਾਲ ਜੀ ਦੀ ਇੱਜ਼ਤ ਕਰਦੇ ਹਨ। ‘ਆਪ’ ਨੂੰ ਬਦਨਾਮ ਕਰਨ ਲਈ ਕਿਸੇ ਨੇ ਉਨ੍ਹਾਂ (ਰਾਜੇਵਾਲ) ਨੂੰ ਝੂਠੀ ਆਡੀਓ ਰਿਕਾਰਡਿੰਗ ਦੇ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਾਜਿਸ਼ਕਾਰੀਆਂ ਤੋਂ ਬਚਣਾ ਚਾਹੀਦਾ ਹੈ। ਰਾਜੇਵਾਲ ਨੂੰ ਅਪੀਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਜੇ ਉਨ੍ਹਾਂ (ਰਾਜੇਵਾਲ) ਨੂੰ ਕੋਈ ਵੀ ਵਿਅਕਤੀ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਸਬੂਤ ਦਿੰਦਾ ਹੈ, ਤਾਂ ਅਜਿਹੇ ਸਬੂਤ ਨੂੰ ਲੋਕਾਂ ਦੇ ਵਿਚਕਾਰ ਰੱਖ ਦੇਣ ਤਾਂ ਜੋ ਪੰਜਾਬ ਦੇ ਲੋਕ ਫ਼ੈਸਲਾ ਕਰ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...