November 12, 2026, 2:26 am
----------- Advertisement -----------
HomeNewsਪ੍ਰੋ: ਸਰਚਾਂਦ ਸਿੰਘ ਖ਼ਿਆਲਾ ਭਾਜਪਾ ’ਚ ਸ਼ਾਮਿਲ

ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਭਾਜਪਾ ’ਚ ਸ਼ਾਮਿਲ

Published on

----------- Advertisement -----------

ਅੰਮ੍ਰਿਤਸਰ: ਪੰਜਾਬ ਭਾਜਪਾ ਇੰਚਾਰਜ ਤੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਅਤੇ ਸੋਮ ਪ੍ਰਕਾਸ਼ ਦੀ ਮੌਜੂਦਗੀ ਚ ਸਿੱਖ ਸਟੂਡੈਂਟਸ ਫੈਡਰੇਸ਼ਨ ( ਮਹਿਤਾ) ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਅੱਜ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਇਕ ਲੰਮਾ ਅਰਸਾ ਕੰਮ ਕਰਨ ਤੋਂ ਇਲਾਵਾ ਦਮਦਮੀ ਟਕਸਾਲ ਨਾਲ ਜੁੜੇ ਰਹੇ ਹਨ। ਉਹ ਸਿੱਖ ਪੰਥ ਅਤੇ ਪੰਜਾਬ ਦੇ ਮਾਮਲਿਆਂ ਪ੍ਰਤੀ ਸਮਝ ਰੱਖਣ ਵਾਲੇ ਚਿੰਤਕਾਂ ’ਚੋਂ ਇਕ ਹਨ। ਜਲੰਧਰ ਵਿਖੇ ਇਸ ਸਮਾਗਮ ਦੌਰਾਨ ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਹੀ ਸਿੱਖਾਂ ਦੀ ਨਬਜ਼ ਨੂੰ ਪਛਾਣਿਆ, ਸਿੱਖ ਕੌਮ ਪ੍ਰਤੀ ਗੰਭੀਰਤਾ ਦਿਖਾ ਕੇ ਅਨੇਕਾਂ ਕਾਰਜ ਕਰਦਿਆਂ ਸਿੱਖ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ।

ਸਿੱਖ ਭਾਈਚਾਰੇ ਪ੍ਰਤੀ ਉਨ੍ਹਾਂ ਦੀ ਚੰਗੀ ਪਹੁੰਚ ਅਪਣਾਉਣ ਨੂੰ ਦੇਖਦਿਆਂ ਉਨ੍ਹਾਂ ਨੇ ਭਾਜਪਾ ਵਿਚ ਸ਼ਾਮਿਲ ਹੋ ਕੇ ਪੰਥ ਅਤੇ ਪੰਜਾਬ ਲਈ ਆਪਣੀ ਭੂਮਿਕਾ ਅਦਾ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਨੇ ਲੋਕਾਂ ਭਾਵਨਾਵਾਂ ਸਮਝਦਿਆਂ ਕਈ ਚੰਗੇ ਕਦਮ ਚੁੱਕੇ ਹਨ। ਜਿਸ ਵਿਚ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਵੀ ਸ਼ਾਮਿਲ ਹੈ। ਉਨ੍ਹਾਂ ਨਵੰਬਰ ’84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ’ਚ ਸੰਜੀਦਗੀ ਦਿਖਾਈ, ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਵੀਰ ਬਾਲ ਦਿਵਸ ਮਨਾਉਣ ਦਾ ਐਲਾਨ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜਪੁਰ ਰੈਲੀ ਰਾਹੀਂ ਪੰਜਾਬ ਦੇ ਵਿਕਾਸ ਲਈ ਕਈ ਅਹਿਮ ਪ੍ਰਾਜੈਕਟ ਸ਼ੁਰੂ ਕਰਨੇ ਸਨ, ਰੈਲੀ ਕਾਰਨ ਸਿਆਸੀ ਹਵਾ ਦਾ ਰੁੱਖ ਬਦਲਦਾ ਦੇਖ ਕਾਂਗਰਸ ਸਰਕਾਰ ਅਤੇ ਵਿਰੋਧੀਆਂ ਨੇ ਪੰਜਾਬ ਅਤੇ ਪੰਜਾਬੀਅਤ ਦੇ ਵਿਰੁੱਧ ਭੁਗਤ ਨੂੰ ਪਹਿਲ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਭਾਰਤ ਮਜ਼ਬੂਤ ਹੋਇਆ ਹੈ ਅਤੇ ਵਿਸ਼ਵ ਪੱਧਰ ’ਤੇ ਭਾਰਤ ਦੀ ਛਵੀ ਮਜ਼ਬੂਤ ਬਣੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਰਥਚਾਰੇ ਨੂੰ ਪੈਰਾਂ ਸਿਰ ਮੁੜ ਲਿਆਉਣ, ਇੰਡਸਟਰੀ ਦੇ ਵਿਕਾਸ, ਨੌਜਵਾਨਾਂ ਦਾ ਪ੍ਰਵਾਸ ਰੋਕਣ, ਬੇਰੁਜ਼ਗਾਰੀ, ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਲੋਕ ਹਿਤੂ ਬਣਾਉਣ ਲਈ ਕੇਂਦਰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਅਰਵਿੰਦ ਸ਼ਰਮਾ ਜ਼ਿਲ੍ਹਾ ਜਨਰਲ ਸਕੱਤਰ, ਐਡਵੋਕੇਟ ਗਗਨਦੀਪ ਸਿੰਘ ਏ ਆਰ, ਸਰਪੰਚ ਹਰਪ੍ਰੀਤ ਸਿੰਘ ਹੈਪੀ ਸੰਧੂ, ਇੰਜੀ: ਭਾਗਯਾ ਸ਼ਰਮਾ, ਕਾਰਤਿਕ ਸ਼ਰਮਾ ਆਦਿ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...